ਪੰਜਾਬ ‘ਚ ਨਗਰ ਨਿਗਮ ਚੋਣਾਂ ਲਈ ‘ਆਪ’ ਹੋਈ ਸਰਗਰਮ
ਨਵੀਂ ਦਿੱਲੀ, ਬਿਊਰੋ ਨਿਊਜ਼
ਆਮ ਆਦਮੀ ਪਾਰਟੀ ਦੇ ਕਨਵੀਨਰ ਤੇ ਦਿੱਲੀ ਦੇ ਮੁੱਖ ਮੰਤਰੀ ਅਰਵਿੰਦ ਕੇਜਰੀਵਾਲ ਨੇ ਵੀ ਛੇ ਸੂਬਿਆਂ ਵਿੱਚ ਚੋਣਾਂ ਲੜਨ ਦਾ ਐਲਾਨ ਕੀਤਾ ਹੈ। ਕੇਜਰੀਵਾਲ ਨੇ ਕਿਹਾ ਕਿ ਕਿ ‘ਆਪ’ ਅਗਲੇ ਦੋ ਸਾਲਾਂ ‘ਚ 6 ਸੂਬਿਆਂ ‘ਚ ਵਿਧਾਨ ਸਭਾ ਚੋਣਾਂ ਲੜੇਗੀ। ਇਨ੍ਹਾਂ ‘ਚ ਪੰਜਾਬ, ਉੱਤਰ ਪ੍ਰਦੇਸ਼, ਉਤਰਾਖੰਡ, ਗੋਆ, ਗੁਜਰਾਤ ਅਤੇ ਹਿਮਾਚਲ ਪ੍ਰਦੇਸ਼ ਸ਼ਾਮਲ ਹੈ। ਜ਼ਿਕਰਯੋਗ ਹੈ ਕਿ ਪੰਜਾਬ ਵਿਚ ਆਉਂਦੀ 14 ਫਰਵਰੀ ਨੂੰ ਨਗਰ ਨਿਗਮ ਦੀਆਂ ਚੋਣਾਂ ਵੀ ਹੋਣਗੀਆਂ, ਜਿਸ ਲੈ ਕੇ ਆਮ ਆਦਮੀ ਪਾਰਟੀ ਪੰਜਾਬ ਦੇ ਆਗੂ ਸਰਗਰਮ ਹਨ ਅਤੇ ਚੋਣਾਂ ਜਿੱਤਣ ਲਈ ਪੂਰੀ ਵਾਹ ਵੀ ਲਗਾ ਰਹੇ ਹਨ।
Check Also
ਸ੍ਰੀ ਅਮਰਨਾਥ ਯਾਤਰਾ ਲਈ ਰਜਿਸਟ੍ਰੇਸ਼ਨ ਹੋਈ ਸ਼ੁਰੂ
3 ਜੁਲਾਈ ਤੋਂ ਲੈ ਕੇ 9 ਅਗਸਤ ਤੱਕ ਚੱਲੇਗੀ ਅਮਰਨਾਥ ਯਾਤਰਾ ਸ੍ਰੀਨਗਰ/ਬਿਊਰੋ ਨਿਊਜ਼ : ਅਮਰਨਾਥ …