ਕਾਂਗਰਸ, ਆਪ ਅਤੇ ਅਕਾਲੀ ਦਲ ਸਣੇ 16 ਵਿਰੋਧੀ ਪਾਰਟੀਆਂ ਰਾਸ਼ਟਰਪਤੀ ਦੇ ਭਾਸ਼ਣ ਦਾ ਕਰਨਗੀਆਂ ਬਾਈਕਾਟ
ਨਵੀਂ ਦਿੱਲੀ, ਬਿਊਰੋ ਨਿਊਜ਼
ਭਲਕੇ 29 ਜਨਵਰੀ ਨੂੰ ਕੇਂਦਰ ਸਰਕਾਰ ਦਾ ਬਜਟ ਸੈਸ਼ਨ ਸ਼ੁਰੂ ਹੋਣ ਜਾ ਰਿਹਾ ਹੈ। ਇਸ ਦੌਰਾਨ ਕਾਂਗਰਸ, ਆਪ ਅਤੇ ਅਕਾਲੀ ਦਲ ਸਣੇ 16 ਵਿਰੋਧੀ ਪਾਰਟੀਆਂ ਨੇ ਖੇਤੀਬਾੜੀ ਕਾਨੂੰਨਾਂ ਵਿਰੁੱਧ ਅੰਦੋਲਨ ਕਰ ਰਹੇ ਕਿਸਾਨਾਂ ਨਾਲ ਇਕਮੁੱਠਤਾ ਜ਼ਾਹਰ ਕਰਦਿਆਂ ਰਾਸ਼ਟਰਪਤੀ ਰਾਮਨਾਥ ਕੋਵਿੰਦ ਦੇ ਸੰਬੋਧਨੀ ਭਾਸ਼ਣ ਦਾ ਬਾਈਕਾਟ ਕਰਨ ਦਾ ਫੈਸਲਾ ਲਿਆ ਹੈ। ਵਿਰੋਧੀ ਪਾਰਟੀਆਂ ਦੇ ਨੇਤਾਵਾਂ ਨੇ ਬਿਆਨ ਜਾਰੀ ਕਰਦਿਆਂ ਕਿਹਾ ਕਿ ਪ੍ਰਧਾਨ ਮੰਤਰੀ ਨਰਿੰਦਰ ਮੋਦੀ ਅਤੇ ਭਾਜਪਾ ਸਰਕਾਰ ਕਿਸਾਨਾਂ ਦੀਆਂ ਮੰਗਾਂ ਪ੍ਰਤੀ ਹੰਕਾਰੀ, ਅੜੀਅਲ ਤੇ ਗ਼ੈਰ ਜਮਹੂਰੀ ਬਣੀ ਹੋਈ ਹੈ। ਸ਼੍ਰੋਮਣੀ ਅਕਾਲੀ ਦਲ ਦੇ ਸੀਨੀਅਰ ਆਗੂ ਬਲਵਿੰਦਰ ਸਿੰਘ ਭੂੰਦੜ ਨੇ ਐਲਾਨ ਕੀਤਾ ਹੈ ਕਿ ਉਨ੍ਹਾਂ ਦੀ ਪਾਰਟੀ ਵਲੋਂ ਖੇਤੀ ਕਾਨੂੰਨਾਂ ਦੇ ਵਿਰੋਧ ‘ਚ ਰਾਸ਼ਟਰਪਤੀ ਦੇ ਭਾਸ਼ਣ ਦਾ ਬਾਈਕਾਟ ਕੀਤਾ ਜਾਵੇਗਾ।
Check Also
ਪੰਜਾਬ ’ਚ 212 ਟਰੈਵਲ ਏਜੰਟ ਹੀ ਰਜਿਸਟਰਡ : ਵਿਦੇਸ਼ ਮੰਤਰਾਲਾ
ਭਾਰਤ ਸਰਕਾਰ ਦੇ ਵਿਦੇਸ਼ ਮੰਤਰਾਲੇ ਦੀ ਰਿਪੋਰਟ ’ਚ ਹੋਇਆ ਖੁਲਾਸਾ ਨਵੀਂ ਦਿੱਲੀ/ਬਿਊਰੋ ਨਿਊਜ਼ ਪੰਜਾਬ ਵਿਚ …