20.1 C
Toronto
Sunday, September 20, 2026
spot_img
Homeਪੰਜਾਬਪੰਜਾਬੀ ਨੂੰ ਜੰਮੂ ਤੇ ਕਸ਼ਮੀਰ ਦੀ ਅਧਿਕਾਰਤ ਭਾਸ਼ਾ ਦਾ ਦਰਜਾ ਦਿੱਤਾ ਜਾਵੇ

ਪੰਜਾਬੀ ਨੂੰ ਜੰਮੂ ਤੇ ਕਸ਼ਮੀਰ ਦੀ ਅਧਿਕਾਰਤ ਭਾਸ਼ਾ ਦਾ ਦਰਜਾ ਦਿੱਤਾ ਜਾਵੇ

ਪੰਜਾਬੀ ਨੂੰ ਜੰਮੂ ਤੇ ਕਸ਼ਮੀਰ ਦੀ ਅਧਿਕਾਰਤ ਭਾਸ਼ਾ ਦਾ ਦਰਜਾ ਦਿੱਤਾ ਜਾਵੇਕੈਪਟਨ ਅਮਰਿੰਦਰ ਨੇ ਮੋਦੀ ਨੂੰ ਲਿਖੀ ਚਿੱਠੀ
ਚੰਡੀਗੜ੍ਹ, ਬਿਊਰੋ ਨਿਊਜ਼
ਮੁੱਖ ਮੰਤਰੀ ਕੈਪਟਨ ਅਮਰਿੰਦਰ ਸਿੰਘ ਨੇ ਪੰਜਾਬੀ ਨੂੰ ਕੇਂਦਰ ਸਾਸ਼ਿਤ ਪ੍ਰਦੇਸ਼ ਦੀਆਂ ਅਧਿਕਾਰਤ ਭਾਸ਼ਾਵਾਂ ਦੀ ਸੂਚੀ ਵਿੱਚ ਦਰਜ ਕਰਵਾਉਣ ਲਈ ਪ੍ਰਧਾਨ ਮੰਤਰੀ ਨਰਿੰਦਰ ਮੋਦੀ ਦਾ ਦਖਲ ਮੰਗਿਆ। ਕੈਪਟਨ ਅਮਰਿੰਦਰ ਨੇ ਪੰਜਾਬੀ ਭਾਸ਼ਾ ਦਾ ਜੰਮੂ ਤੇ ਕਸ਼ਮੀਰ ਨਾਲ ਮਹਾਰਾਜਾ ਰਣਜੀਤ ਸਿੰਘ ਦੇ ਵੇਲੇ ਤੋਂ ਇਤਿਹਾਸਕ ਸਬੰਧਾਂ ਦਾ ਵੀ ਹਵਾਲਾ ਦਿੱਤਾ। ਪ੍ਰਧਾਨ ਮੰਤਰੀ ਨੂੰ ਲਿਖੇ ਪੱਤਰ ਵਿੱਚ ਕੈਪਟਨ ਅਮਰਿੰਦਰ ਸਿੰਘ ਨੇ ਅਪੀਲ ਕੀਤੀ ਹੈ ਕਿ ਉਹ ਕੇਂਦਰੀ ਗ੍ਰਹਿ ਮੰਤਰਾਲੇ ਨੂੰ ਸਲਾਹ ਦੇਣ ਕਿ ਯੂ.ਟੀ. ਜੰਮੂ ਤੇ ਕਸ਼ਮੀਰ ਦੀਆਂ ਅਧਿਕਾਰਤ ਭਾਸ਼ਾਵਾਂ ਦੀ ਸੂਚੀ ‘ਤੇ ਪੁਨਰ ਵਿਚਾਰ ਕਰਦੇ ਹੋਏ ਇਸ ਦੀ ਸਮੀਖਿਆ ਕੀਤੀ ਜਾਵੇ ਅਤੇ ਪੰਜਾਬੀ ਭਾਸ਼ਾ ਨੂੰ ਇਸ ਸੂਚੀ ਵਿੱਚ ਸ਼ਾਮਲ ਕੀਤਾ ਜਾਵੇ।
ਉਨ੍ਹਾਂ ਪੱਤਰ ਵਿੱਚ ਲਿਖਿਆ ਕਿ ਜਦੋਂ ਜੰਮੂ ਤੇ ਕਸ਼ਮੀਰ ਆਜ਼ਾਦ ਸੂਬੇ ਵਜੋਂ ਹੋਂਦ ਵਿੱਚ ਆਇਆ ਤਾਂ ਇਸ ਸੂਬੇ ਵਿੱਚ ਪੰਜਾਬੀ ਜ਼ੁਬਾਨ ਵੱਡੇ ਪੱਧਰ ‘ਤੇ ਬੋਲੀ ਜਾਂਦੀ ਸੀ ਅਤੇ ਹੁਣ ਕਸ਼ਮੀਰ ਘਾਟੀ ਵਿੱਚ ਪੰਜਾਬੀ ਭਾਈਚਾਰੇ ਵੱਲੋਂ ਬੋਲੀ ਜਾਂਦੀ ਇਸ ਭਾਸ਼ਾ ਦੇ ਨਾਲ ਜੰਮੂ ਖਿੱਤੇ ਵਿੱਚ ਪੰਜਾਬੀ ਸਾਰੇ ਪੰਜਾਬੀਆਂ ਦੀ ਮਾਂ ਬੋਲੀ ਹੈ।

RELATED ARTICLES
POPULAR POSTS