ਭਾਜਪਾ ਵਿਧਾਇਕਾਂ ਨੇ ਮਮਤਾ ਬੈਨਰਜੀ ਸਰਕਾਰ ਖਿਲਾਫ ਲਗਾਏ ਨਾਅਰੇ
ਕੋਲਕਾਤਾ, ਬਿਊਰੋ ਨਿਊਜ਼
ਪੱਛਮੀ ਬੰਗਾਲ ਦੇ ਸੰਸਦੀ ਮਾਮਲਿਆਂ ਬਾਰੇ ਮੰਤਰੀ ਪਾਰਥ ਚੈਟਰਜੀ ਨੇ ਵਿਧਾਨ ਸਭਾ ਵਿੱਚ ਕੇਂਦਰ ਦੇ ਤਿੰਨ ਖੇਤੀ ਕਾਨੂੰਨਾਂ ਨੂੰ ਵਾਪਸ ਲੈਣ ਲਈ ਮਤਾ ਪੇਸ਼ ਕੀਤਾ। ਮਮਤਾ ਬੈਨਰਜੀ ਸਰਕਾਰ ਵੱਲੋਂ ਪੇਸ਼ ਕੀਤੇ ਮਤੇ ਤੋਂ ਬਾਅਦ ਭਾਜਪਾ ਵਿਧਾਇਕਾਂ ਨੇ ਜੈ ਸ੍ਰੀ ਰਾਮ ਦੇ ਨਾਅਰੇ ਲਾਉਂਦਿਆਂ ਵਿਧਾਨ ਸਭਾ ਦੀ ਕਾਰਵਾਈ ਦਾ ਬਾਈਕਾਟ ਕੀਤਾ। ਇਸ ਮੌਕੇ ਮੁੱਖ ਮੰਤਰੀ ਮਮਤਾ ਬੈਨਰਜੀ ਨੇ ਕਿਹਾ ਕਿ ਕਿਸਾਨਾਂ ਨੂੰ ਗੱਦਾਰ ਵਜੋਂ ਪੇਸ਼ ਕਰਨ ਦੀ ਸਾਜਿਸ਼ ਨੂੰ ਕਦੇ ਵੀ ਪ੍ਰਵਾਨ ਨਹੀਂ ਕੀਤਾ ਜਾਵੇਗਾ। ਜ਼ਿਕਰਯੋਗ ਹੈ ਕਿ ਕੇਂਦਰ ਦੀ ਮੋਦੀ ਸਰਕਾਰ ਵਲੋਂ ਤਿੰਨ ਨਵੇਂ ਖੇਤੀ ਕਾਨੂੰਨ ਲਿਆਂਦੇ ਗਏ ਹਨ, ਜਿਨ੍ਹਾਂ ਦਾ ਵਿਰੋਧ ਵੱਡੀ ਪੱਧਰ ‘ਤੇ ਲਗਾਤਾਰ ਜਾਰੀ ਹੈ।
Check Also
ਸੁਪਰੀਮ ਕੋਰਟ ਨੇ ਪ੍ਰਦਰਸ਼ਨਕਾਰੀ ਕਿਸਾਨਾਂ ਨੂੰ ਦਿੱਤੀ ਨਸੀਹਤ
ਕਿਹਾ : ਹਾਈਵੇਅ ਨਾ ਰੋਕੇ ਅਤੇ ਲੋਕਾਂ ਦੀਆਂ ਸਹੂਲਤਾਂ ਦਾ ਰੱਖੋ ਧਿਆਨ ਨਵੀਂ ਦਿੱਲੀ/ਬਿਊਰੋ ਨਿਊਜ਼ …