13.6 C
Toronto
Saturday, October 3, 2026
spot_img
Homeਪੰਜਾਬ'ਆਪ' ਨੇ ਦੀਪ ਸਿੱਧੂ ਨੂੰ ਦੱਸਿਆ ਭਾਜਪਾ ਦਾ ਏਜੰਟ

‘ਆਪ’ ਨੇ ਦੀਪ ਸਿੱਧੂ ਨੂੰ ਦੱਸਿਆ ਭਾਜਪਾ ਦਾ ਏਜੰਟ

‘ਆਪ’ ਨੇ ਦੀਪ ਸਿੱਧੂ ਨੂੰ ਦੱਸਿਆ ਭਾਜਪਾ ਦਾ ਏਜੰਟਹਰਪਾਲ ਚੀਮਾ ਨੇ ਕਿਹਾ, ਦੀਪ ਸਿੱਧੂ ਨੂੰ ਤੁਰੰਤ ਗ੍ਰਿਫਤਾਰ ਕੀਤਾ ਜਾਵੇ
ਚੰਡੀਗੜ੍ਹ, ਬਿਊਰੋ ਨਿਊਜ਼
ਭਾਜਪਾ ਦੇ ਏਜੰਟਾਂ ਵੱਲੋਂ ਕਿਸਾਨ ਅੰਦੋਲਨ ਨੂੰ ਬਦਨਾਮ ਕਰਨ ਲਈ ਕੀਤੀ ਗਈ ਕਾਰਵਾਈ ਨੂੰ ਲੈ ਕੇ ਕਿਸਾਨਾਂ ਉੱਤੇ ਦਰਜ ਕੀਤੇ ਝੂਠੇ ਪੁਲਿਸ ਕੇਸਾਂ ਦੀ ਆਮ ਆਦਮੀ ਪਾਰਟੀ ਵੱਲੋਂ ਸਖਤ ਸ਼ਬਦਾਂ ਵਿੱਚ ਨਿਖੇਧੀ ਕੀਤੀ ਗਈ। ਪਾਰਟੀ ਦੇ ਸੀਨੀਅਰ ਆਗੂ ਹਰਪਾਲ ਸਿੰਘ ਚੀਮਾ ਨੇ ਕਿਹਾ ਕਿ ਕਿਸਾਨ ਅੰਦੋਲਨ ਨੂੰ ਖਤਮ ਕਰਨ ਲਈ ਆਰਐਸਐਸ, ਭਾਜਪਾ ਅਤੇ ਏਜੰਸੀਆਂ ਨਾਲ ਮਿਲ ਕੇ ਮੋਦੀ ਸਰਕਾਰ ਦੀਆਂ ਘਟੀਆ ਚਾਲਾਂ ਨੇ ਅੱਜ ਦੇਸ਼ ਨੂੰ ਦੁਨੀਆ ਭਰ ਵਿੱਚ ਸ਼ਰਮਸਾਰ ਕਰ ਦਿੱਤਾ ਹੈ। ਉਨ੍ਹਾਂ ਕਿਹਾ ਕਿ ਪਿਛਲੇ ਕਈ ਮਹੀਨਿਆਂ ਤੋਂ ਲੋਕਤੰਤਰਿਕ ਢੰਗ ਨਾਲ ਸ਼ਾਂਤਮਈ ਅੰਦੋਲਨ ਕਰ ਰਹੇ ਕਿਸਾਨਾਂ ਨੇ ਸਾਡੇ ਲੋਕਤੰਤਰ ਦੇਸ਼ ਦਾ ਸਿਰ ਉੱਚਾ ਕੀਤਾ ਸੀ, ਪ੍ਰੰਤੂ ਭਾਜਪਾ ਦੀ ਘਟੀਆ ਸੋਚ ਨੇ ਆਪਣੇ ਬੰਦਿਆਂ ਰਾਹੀਂ ਦੇਸ਼ ਦੇ ਲੋਕਤੰਤਰ ਨੂੰ ਬਹੁਤ ਵੱਡੀ ਢਾਹ ਲਗਾਈ ਹੈ।

RELATED ARTICLES
POPULAR POSTS