-7.1 C
Toronto
Friday, February 6, 2026
spot_img
Homeਪੰਜਾਬਭਾਜਪਾ ਦਿੱਲੀ ਹਿੰਸਾ ਲਈ ਕਾਂਗਰਸ ਸਿਰ ਭੰਨਣ ਲੱਗੀ ਠੀਕਰਾ

ਭਾਜਪਾ ਦਿੱਲੀ ਹਿੰਸਾ ਲਈ ਕਾਂਗਰਸ ਸਿਰ ਭੰਨਣ ਲੱਗੀ ਠੀਕਰਾ

ਕੈਪਟਨ ਅਮਰਿੰਦਰ ਨੇ ਕਿਹਾ, ਇਹ ਸਾਰਾ ਕੁਝ ਭਾਜਪਾ ਅਤੇ ‘ਆਪ’ ਦੀ ਮਿਲੀਭੁਗਤ ਨਾਲ ਹੋਇਆ
ਚੰਡੀਗੜ੍ਹ, ਬਿਊਰੋ ਨਿਊਜ਼
ਮੋਦੀ ਸਰਕਾਰ ਵਿਚ ਕੈਬਨਿਟ ਮੰਤਰੀ ਪ੍ਰਕਾਸ਼ ਜਾਵੜੇਕਰ ਨੇ ਦਿੱਲੀ ਹਿੰਸਾ ਲਈ ਕਾਂਗਰਸ ਨੂੰ ਜ਼ਿੰਮੇਵਾਰ ਦੱਸਿਆ ਸੀ। ਜਿਸ ਨੂੰ ਲੈ ਕੇ ਪੰਜਾਬ ਦੇ ਮੁੱਖ ਮੰਤਰੀ ਕੈਪਟਨ ਅਮਰਿੰਦਰ ਸਿੰਘ ਨੇ ਪ੍ਰਕਾਸ਼ ਜਾਵੇੜਕਰ ‘ਤੇ ਤਿੱਖਾ ਸਿਆਸੀ ਹਮਲਾ ਬੋਲਿਆ। ਮੁੱਖ ਮੰਤਰੀ ਨੇ ਕਿਹਾ ਕਿ ਇਸ ਘਟਨਾ ਨੂੰ ਸਪੱਸ਼ਟ ਤੌਰ ‘ਤੇ ਜਾਵੇੜਕਰ ਦੀ ਆਪਣੀ ਭਾਰਤੀ ਜਨਤਾ ਪਾਰਟੀ ਦੇ ਸਮਰਥਕਾਂ ਅਤੇ ਵਰਕਰਾਂ ਨੇ ਆਮ ਆਦਮੀ ਪਾਰਟੀ ਨਾਲ ਮਿਲੀਭੁਗਤ ਕਰਕੇ ਭੜਕਾਇਆ ਸੀ, ਜਦਕਿ ਇਸ ਸਮੁੱਚੇ ਘਟਨਾਕ੍ਰਮ ਵਿੱਚ ਕਾਂਗਰਸ ਤਾਂ ਕਿਧਰੇ ਵੀ ਨਹੀਂ ਸੀ। ਕੈਪਟਨ ਨੇ ਕਿਹਾ ਕਿ ਲਾਲ ਕਿਲ੍ਹੇ ‘ਤੇ ਕਾਂਗਰਸ ਦਾ ਇਕ ਵੀ ਲੀਡਰ ਜਾਂ ਵਰਕਰ ਨਹੀਂ ਦੇਖਿਆ ਗਿਆ। ਉਨ੍ਹਾਂ ਕਿਹਾ ਕਿ 26 ਜਨਵਰੀ ਨੂੰ ਵਾਪਰੀ ਇਸ ਘਟਨਾ ਲਈ ਕਿਸਾਨ ਵੀ ਜ਼ਿੰਮੇਵਾਰ ਨਹੀਂ ਹਨ ਅਤੇ ਬਿਨਾਂ ਸ਼ੱਕ ਸਮਾਜ ਵਿਰੋਧੀ ਤੱਤਾਂ ਵੱਲੋਂ ਇਸ ਘਟਨਾ ਨੂੰ ਅੰਜ਼ਾਮ ਦਿੱਤਾ ਗਿਆ ਜਿਨ੍ਹਾਂ ਨੇ ਟਰੈਕਟਰ ਰੈਲੀ ਵਿੱਚ ਘੁਸਪੈਠ ਕਰ ਲਈ ਸੀ। ਧਿਆਨ ਰਹੇ ਕਿ ਜਾਵੜੇਕਰ ਨੇ ਦਿੱਲੀ ਹਿੰਸਾ ਲਈ ਰਾਹੁਲ ਗਾਂਧੀ ‘ਤੇ ਆਰੋਪ ਲਗਾਏ ਸਨ।

RELATED ARTICLES
POPULAR POSTS