ਕਾਂਗਰਸ ਤੇ ਭਾਜਪਾ ਇਕ ਦੂਜੇ ‘ਤੇ ਲਗਾਉਣ ਲੱਗੀ ਆਰੋਪ
ਨਵੀਂ ਦਿੱਲੀ, ਬਿਊਰੋ ਨਿਊਜ਼
ਕਿਸਾਨ ਟਰੈਕਟਰ ਪਰੇਡ ਦੌਰਾਨ ਦਿੱਲੀ ਵਿਚ ਹੋਈ ਹਿੰਸਾ ‘ਤੇ ਪੁਲਿਸ ਦੀ ਕਾਰਵਾਈ ਤੋਂ ਬਾਅਦ ਸਿਆਸਤ ਵੀ ਸ਼ੁਰੂ ਹੋ ਗਈ ਹੈ। ਕਾਂਗਰਸ ਨੇ ਕਿਹਾ ਕਿ ਹਿੰਸਾ ਲਈ ਗ੍ਰਹਿ ਮੰਤਰੀ ਅਮਿਤ ਸ਼ਾਹ ਜ਼ਿੰਮੇਵਾਰ ਹਨ। ਕਾਂਗਰਸ ਦੇ ਜਨਰਲ ਸਕੱਤਰ ਰਣਦੀਪ ਸੂਰਜੇਵਾਲਾ ਨੇ ਕੇਂਦਰ ਸਰਕਾਰ ‘ਤੇ ਆਰੋਪ ਲਗਾਉਂਦਿਆਂ ਕਿਹਾ ਕਿ ਕਿਸਾਨ ਅੰਦੋਲਨ ਨੂੰ ਬਦਨਾਮ ਕਰਨ ਲਈ ਹਿੰਸਾ ਦੀ ਸਾਜਿਸ਼ ਰਚੀ ਗਈ ਹੈ। ਉਨ੍ਹਾਂ ਅਮਿਤ ਸ਼ਾਹ ਨੂੰ ਤੁਰੰਤ ਬਰਖਾਸਤ ਕਰਨ ਦੀ ਮੰਗ ਵੀ ਕੀਤੀ। ਇਸੇ ਦੌਰਾਨ ਭਾਜਪਾ ਦਾ ਕਹਿਣਾ ਹੈ ਕਿ ਜੋ ਵਿਅਕਤੀ ਚੋਣਾਂ ਹਾਰ ਜਾਂਦੇ ਹਨ, ਉਹ ਦੇਸ਼ ਦਾ ਮਾਹੌਲ ਖਰਾਬ ਕਰਨ ਦੀ ਕੋਸ਼ਿਸ਼ ਕਰਦੇ ਹਨ। ਭਾਜਪਾ ਦਾ ਕਹਿਣਾ ਹੈ ਕਿ ਰਾਹੁਲ ਗਾਂਧੀ ਨੇ ਕਿਸਾਨਾਂ ਨੂੰ ਭੜਕਾਇਆ ਹੈ। ਇਸ ਤੋਂ ਪਹਿਲਾਂ ਕੇਂਦਰੀ ਮੰਤਰੀ ਪ੍ਰਕਾਸ਼ ਜਾਵੜੇਕਰ ਨੇ ਵੀ ਕਾਂਗਰਸ ਪਾਰਟੀ ਦੀ ਆਲੋਚਨਾ ਕੀਤੀ ਸੀ।
Check Also
ਉੱਘੇ ਅਦਾਕਾਰ ਤੇ ਫਿਲਮਸਾਜ਼ ਮਨੋਜ ਕੁਮਾਰ ਦਾ ਦਿਹਾਂਤ
ਪ੍ਰਧਾਨ ਮੰਤਰੀ ਨਰਿੰਦਰ ਮੋਦੀ ਵੱਲੋਂ ਦੁੱਖ ਦਾ ਇਜ਼ਹਾਰ ਮੁੰਬਈ/ਬਿਊਰੋ ਨਿਊਜ਼ ਉੱਘੇ ਅਦਾਕਾਰ ਤੇ ਫਿਲਮਸਾਜ਼ ਮਨੋਜ …