ਗਾਜੀਪੁਰ ਬਾਰਡਰ ‘ਤੇ ਚੱਲ ਰਹੇ ਕਿਸਾਨ ਅੰਦੋਲਨ ਦੌਰਾਨ ਬਿਜਲੀ ਪਾਣੀ ਦੀ ਸਪਲਾਈ ਰੋਕੀ
ਨਵੀਂ ਦਿੱਲੀ, ਬਿਊਰੋ ਨਿਊਜ਼
ਦਿੱਲੀ ਵਿਚ ਹੋਈ ਕਿਸਾਨ ਟਰੈਕਟਰ ਪਰੇਡ ਤੋਂ ਬਾਅਦ ਹੁਣ ਸਿੰਘੂ ਬਾਰਡਰ ‘ਤੇ ਵੀ ਵੱਡੀ ਗਿਣਤੀ ਵਿਚ ਸੁਰੱਖਿਆ ਬਲ ਤਾਇਨਾਤ ਕਰ ਦਿੱਤੇ ਹਨ। ਇਸੇ ਦੌਰਾਨ ਗਾਜ਼ੀਪੁਰ ਸਰਹੱਦ ‘ਤੇ ਵੀ ਦਿੱਲੀ ਅਤੇ ਯੂਪੀ ਦੀ ਪੁਲਿਸ ਪਹੁੰਚ ਗਈ ਹੈ। ਗਾਜੀਪੁਰ ਬਾਰਡਰ ‘ਤੇ ਚੱਲ ਰਹੇ ਕਿਸਾਨ ਅੰਦੋਲਨ ਦੌਰਾਨ ਬਿਜਲੀ ਅਤੇ ਪਾਣੀ ਦੀ ਸਪਲਾਈ ਵੀ ਰੋਕ ਦਿੱਤੀ ਗਈ ਹੈ। ਪੁਲਿਸ ਨੇ ਅੱਜ ਹੀ ਕਿਸਾਨਾਂ ਨੂੰ ਸੜਕਾਂ ਖਾਲੀ ਕਰਨ ਲਈ ਕਿਹਾ ਹੈ। ਯੂਪੀ ਰੋਡਵੇਜ਼ ਦੀਆਂ ਦਰਜਨਾਂ ਬੱਸਾਂ ਵੀ ਸਿੰਘੂ ਬਾਰਡਰ ‘ਤੇ ਲਿਆ ਖੜ੍ਹੀਆਂ ਕਰ ਦਿੱਤੀਆਂ ਹਨ। ਪੁਲਿਸ ਨੇ ਇੱਥੇ ਬੈਰੀਕੇਡਿੰਗ ਵੀ ਕਰਨੀ ਸ਼ੁਰੂ ਕਰ ਦਿੱਤੀ ਹੈ। ਧਿਆਨ ਰਹੇ ਕਿ ਤਿੰਨ ਖੇਤੀ ਕਾਨੂੰਨਾਂ ਖਿਲਾਫ ਕਿਸਾਨ ਅੰਦੋਲਨ ਦਾ ਅੱਜ 64ਵਾਂ ਦਿਨ ਹੈ ਅਤੇ ਟਿੱਕਰੀ ਬਾਰਡਰ ‘ਤੇ ਕਿਸਾਨਾਂ ਦਾ ਸੰਘਰਸ਼ ਜਾਰੀ ਹੈ।
Check Also
ਛੱਤੀਸਗੜ੍ਹ ’ਚ ਸੁਰੱਖਿਆ ਬਲਾਂ ਤੇ ਨਕਸਲੀਆਂ ਵਿਚਾਲੇ ਹੋਇਆ ਮੁਕਾਬਲਾ
28 ਤੋਂ ਵੱਧ ਨਕਸਲੀ ਮਾਰੇ ਜਾਣ ਦੀ ਖਬਰ ਰਾਏਪੁਰ/ਬਿਊਰੋ ਨਿਊਜ਼ ਛੱਤੀਸਗੜ੍ਹ ਦੇ ਨਾਰਾਇਣਪੁਰ ਜ਼ਿਲ੍ਹੇ …