ਕਿਸਾਨ ਆਗੂਆਂ ਖਿਲਾਫ ਲੁੱਕ ਆਊਟ ਨੋਟਿਸ ਵੀ ਜਾਰੀ
ਨਵੀਂ ਦਿੱਲੀ, ਬਿਊਰੋ ਨਿਊਜ਼
26 ਜਨਵਰੀ ਨੂੰ ਦਿੱਲੀ ਵਿਚ ਕਿਸਾਨਾਂ ਦੀ ਟਰੈਕਟਰ ਪਰੇਡ ਦੌਰਾਨ ਹੋਈ ਹਿੰਸਾ ਦੀ ਆੜ ਲੈ ਕੇ ਪੁਲਿਸ ਲਗਾਤਾਰ ਐਕਸ਼ਨ ਵਿਚ ਹੈ। ਇਸ ਸਬੰਧੀ ਪੁਲਿਸ ਨੇ ਕਿਸਾਨ ਆਗੂਆਂ ਦੇ ਖਿਲਾਫ ਲੁੱਕ ਆਊਟ ਨੋਟਿਸ ਵੀ ਜਾਰੀ ਕੀਤੇ। ਦਿੱਲੀ ਪੁਲਿਸ ਨੇ ਯੋਗੇਂਦਰ ਯਾਦਵ, ਬਲਬੀਰ ਸਿੰਘ ਰਾਜੇਵਾਲ, ਰਾਕੇਸ਼ ਟਿਕੈਤ ਤੇ ਡਾ. ਦਰਸ਼ਨ ਪਾਲ ਸਣੇ 20 ਕਿਸਾਨ ਨੇਤਾਵਾਂ ਨੂੰ ਨੋਟਿਸ ਜਾਰੀ ਕੀਤਾ ਹੈ ਅਤੇ ਇਨ੍ਹਾਂ ਆਗੂਆਂ ਦੇ ਪਾਸਪੋਰਟ ਵੀ ਜਬਤ ਕੀਤੇ ਜਾਣ ਦੀ ਗੱਲ ਕਹੀ ਗਈ ਹੈ। ਸੂਤਰਾਂ ਦਾ ਕਹਿਣਾ ਹੈ ਕਿ ਜਿਨ੍ਹਾਂ 37 ਕਿਸਾਨ ਆਗੂਆਂ ਖਿਲਾਫ ਐਫ ਆਈ ਆਰ ਦਰਜ ਹੋਈ ਸੀ, ਉਨ੍ਹਾਂ ਵਿਚੋਂ 20 ਨੂੰ ਨੋਟਿਸ ਜਾਰੀ ਕੀਤੇ ਗਏ ਹਨ। ਪੁਲਿਸ ਅਧਿਕਾਰੀ ਨੇ ਦੱਸਿਆ ਕਿ ਪੁਲਿਸ ਨੇ ਇਨ੍ਹਾਂ ਕਿਸਾਨ ਨੇਤਾਵਾਂ ਨੂੰ ਤਿੰਨ ਦਿਨਾਂ ਵਿਚ ਆਪਣੇ ਜਵਾਬ ਦੇਣ ਲਈ ਕਿਹਾ ਹੈ। ਉਨ੍ਹਾਂ ਕਿਹਾ ਕਿ ਕਿਸਾਨ ਨੇਤਾਵਾਂ ਨੂੰ ਇਹ ਨੋਟਿਸ ਇਸ ਲਈ ਜਾਰੀ ਕੀਤਾ ਗਿਆ ਹੈ ਕਿਉਂਕਿ ਉਨ੍ਹਾਂ ਨੇ ਮੰਗਲਵਾਰ ਨੂੰ ਟਰੈਕਟਰ ਪਰੇਡ ਲਈ ਤੈਅ ਦਿਸ਼ਾ ਨਿਰਦੇਸ਼ਾਂ ਨੂੰ ਨਹੀਂ ਮੰਨਿਆ।
Check Also
ਪਹਿਲਵਾਨ ਬਜਰੰਗ ਪੂਨੀਆ 4 ਸਾਲ ਲਈ ਮੁਅੱਤਲ
ਹਰਿਆਣਾ ਨਾਲ ਸਬੰਧਤ ਹੈ ਪਹਿਲਵਾਨ ਪੂਨੀਆ ਨਵੀਂ ਦਿੱਲੀ/ਬਿਊਰੋ ਨਿਊਜ਼ ਨੈਸ਼ਨਲ ਐਂਟੀ ਡੋਪਿੰਗ ਏਜੰਸੀ (ਨਾਡਾ) ਨੇ …