Breaking News
Home / ਹਫ਼ਤਾਵਾਰੀ ਫੇਰੀ / ਅਮਰੀਕਾ ਵਿਚ ਰਹਿੰਦੇ ਭਾਰਤੀਆਂ ਨੂੰ ਰਾਹਤ

ਅਮਰੀਕਾ ਵਿਚ ਰਹਿੰਦੇ ਭਾਰਤੀਆਂ ਨੂੰ ਰਾਹਤ

ਐਚ1ਬੀ ਵੀਜ਼ਾ ਵਾਲੇ ਜੀਵਨ ਸਾਥੀਆਂ ਨੂੰ ਕੰਮ ਜਾਰੀ ਰੱਖਣ ਦੀ ਇਜਾਜ਼ਤ
ਨਿਊਯਾਰਕ : ਅਮਰੀਕੀ ਰਾਸ਼ਟਰਪਤੀ ਜੋ ਬਿਡੇਨ ਨੇ ਐਚ1ਬੀ ਵੀਜ਼ਾ ਵਾਲੇ ਕਰਮਚਾਰੀਆਂ ਨੂੰ ਐਚ-4 ਵੀਜ਼ਾ ਧਾਰਕ ਜੀਵਨ ਸਾਥੀਆਂ ਨੂੰ ਕੰਮ ਜਾਰੀ ਰੱਖਣ ਦੀ ਇਜਾਜ਼ਤ ਦੇ ਦਿੱਤੀ ਹੈ। ਬਿਡੇਨ ਨੇ ਕਾਰਜਭਾਰ ਸੰਭਾਲਣ ਤੋਂ ਇਕ ਹਫਤੇ ਬਾਅਦ ਹੀ ਇਸ ਫਾਈਲ ਨੂੰ ਵਾਪਸ ਲੈਣ ਦੇ ਹੁਕਮ ਜਾਰੀ ਕਰਕੇ ਐਚ1ਬੀ ਵੀਜ਼ਾਧਾਰਕਾਂ ਨੂੰ ਵੱਡੀ ਰਾਹਤ ਦਿੱਤੀ ਹੈ।
ਅਮਰੀਕਾ ਵਿਚ ਐਚ1ਬੀ ਵੀਜ਼ਾਧਾਰਕ ਭਾਰਤੀਆਂ ਦੀ ਗਿਣਤੀ ਜ਼ਿਆਦਾ ਹੈ। ਇਸ ਨਾਲ ਸਾਬਕਾ ਰਾਸ਼ਟਰਪਤੀ ਡੋਨਾਲਡ ਟਰੰਪ ਦੇ ਸ਼ਾਸਨਕਾਲ ਵਿਚ ਐਚ1ਬੀ ਕਰਮਚਾਰੀਆਂ ਦੇ ਜੀਵਨ ਸਾਥੀਆਂ ਨੂੰ ਇਸ ਗੱਲ ਦਾ ਸ਼ੱਕ ਸੀ ਕਿ ਅਮਰੀਕਾ ਵਿਚ ਚਾਰ ਸਾਲ ਬਿਤਾਉਣ ਤੋਂ ਬਾਅਦ ਪਤਾ ਨਹੀਂ ਉਨ੍ਹਾਂ ਨੂੰ ਅੱਗੇ ਕੰਮ ਕਰਨ ਦੀ ਆਗਿਆ ਮਿਲੇਗੀ ਜਾਂ ਨਹੀਂ। ਹੁਣ ਬਿਡੇਨ ਪ੍ਰਸ਼ਾਸਨ ਦੇ ਇਸ ਫੈਸਲੇ ਨਾਲ ਉਨ੍ਹਾਂ ਨੂੰ ਰਾਹਤ ਮਿਲੀ ਹੈ।
ਸਾਬਕਾ ਰਾਸ਼ਟਰਪਤੀ ਬਰਾਕ ਓਬਾਮਾ ਨੇ ਵੀ ਆਪਣੇ ਸ਼ਾਸ਼ਨਕਾਲ ਵਿਚ ਐਚ1ਬੀ ਵੀਜ਼ਾਧਾਰਕਾਂ ਦੇ ਜੀਵਨ ਸਾਥੀਆਂ ਨੂੰ ਅਮਰੀਕਾ ਵਿਚ ਕੰਮ ਕਰਨ ਦੀ ਆਗਿਆ ਸਬੰਧੀ ਕਾਨੂੰਨ ਪਾਸ ਕੀਤਾ ਸੀ। ਉਨ੍ਹਾਂ ਨੂੰ ਐਚ-4 ਵੀਜ਼ਾ ਦੇ ਤਹਿਤ ਅਮਰੀਕਾ ਵਿਚ ਕੰਮ ਕਰਨ ਦੀ ਆਗਿਆ ਓਬਾਮਾ ਪ੍ਰਸ਼ਾਸਨ ਨੇ ਦਿੱਤੀ ਸੀ। ਟਰੰਪ ਨੇ ਰਾਸ਼ਟਰਪਤੀ ਬਣਨ ਤੋਂ ਬਾਅਦ ਇਸ ਕਾਨੂੰਨ ਨੂੰ ਰੱਦ ਕਰਨ ਦੀ ਬਹੁਤ ਕੋਸ਼ਿਸ਼ਾਂ ਕੀਤੀਆਂ ਸਨ।

Check Also

ਕਾਂਗਰਸੀ ਆਗੂ ਨੇ ਪ੍ਰਧਾਨ ਮੰਤਰੀ ਦੀਆਂ ਗੱਲਾਂ ਹੁਣ ਹਲਕੀਆਂ ਲੱਗਣ ਦਾ ਕੀਤਾ ਦਾਅਵਾ

ਜੈਪੁਰ : ਕਾਂਗਰਸੀ ਆਗੂ ਪ੍ਰਿਅੰਕਾ ਗਾਂਧੀ ਵਾਡਰਾ ਨੇ ਆਰੋਪ ਲਾਇਆ ਕਿ ਭਾਜਪਾ ਦੇਸ਼ ਵਿੱਚ ਸੰਵਿਧਾਨ …