ਟਿਕੈਤ ਨੇ ਰੋਂਦੇ ਹੋਏ ਕਿਹਾ, ਖੇਤੀ ਕਾਨੂੰਨ ਵਾਪਸ ਨਹੀਂ ਹੋਏ ਤਾਂ ਕਰ ਲਵਾਂਗਾ ਖੁਦਕੁਸ਼ੀ
ਨਵੀਂ ਦਿੱਲੀ/ਬਿਊਰੋ ਨਿਊਜ਼ : ਦਿੱਲੀ ਦੇ ਬਾਰਡਰ ‘ਤੇ ਭਾਰਤੀ ਕਿਸਾਨ ਯੂਨੀਅਨ ਦੇ ਆਗੂ ਰਾਕੇਸ਼ ਟਿਕੈਤ ਨੇ ਰੋਂਦੇ ਹੋਏ ਕਿਹਾ ਕਿ ਕਿਸਾਨਾਂ ‘ਤੇ ਅੱਤਿਆਚਾਰ ਕੀਤਾ ਜਾ ਰਿਹਾ ਹੈ ਅਤੇ ਕਿਸਾਨਾਂ ਨੂੰ ਮਾਰਨ ਦੀ ਸਾਜਿਸ਼ ਵੀ ਰਚੀ ਜਾ ਰਹੀ ਹੈ। ਦਿੱਲੀ ਦੇ ਬਾਰਡਰ ‘ਤੇ ਪੁਲਿਸ ਦੀ ਸਖਤੀ ‘ਤੇ ਭਾਰਤੀ ਕਿਸਾਨ ਯੂਨੀਅਨ ਦੇ ਆਗੂ ਰਾਕੇਸ਼ ਟਿਕੈਤ ਭਾਵੁਕ ਵੀ ਹੋ ਗਏ। ਗਾਜ਼ੀਪੁਰ ਬਾਰਡਰ ‘ਤੇ ਟਿਕੈਤ ਨੇ ਕਿਹਾ ਕਿ ਜੇਕਰ ਤਿੰਨ ਖੇਤੀ ਕਾਨੂੰਨ ਵਾਪਸ ਨਹੀਂ ਲਏ ਗਏ ਤਾਂ ਉਹ ਆਤਮ ਹੱਤਿਆ ਕਰ ਲੈਣਗੇ ਅਤੇ ਕਿਸਾਨਾਂ ਨੂੰ ਬਰਬਾਦ ਨਹੀਂ ਹੋਣ ਦਿੱਤਾ ਜਾਵੇਗਾ। ਦਿੱਲੀ ਹਿੰਸਾ ਬਾਰੇ ਟਿਕੈਤ ਨੇ ਕਿਹਾ ਕਿ ਇਹ ਕਿਸਾਨਾਂ ਨੂੰ ਬਦਨਾਮ ਦੀ ਸੋਚੀ ਸਮਝੀ ਸਾਜਿਸ਼ ਹੈ। ਟਿਕੈਤ ਨੇ ਕਿਹਾ ਕਿ ਇੰਨੀ ਵੱਡੀ ਸਾਜਿਸ਼ ਹੋਵੇਗੀ ਮੈਨੂੰ ਬਿਲਕੁਲ ਵੀ ਅੰਦਾਜ਼ਾ ਨਹੀਂ ਸੀ। ਟਿਕੈਤ ਨੇ ਇਹ ਵੀ ਖੁਲਾਸਾ ਕੀਤਾ ਕਿ ਉਨ੍ਹਾਂ ਬੀਜੇਪੀ ਨੂੰ ਵੋਟ ਪਾ ਕੇ ਆਪਣੇ ਆਪ ਨਾਲ ਧੋਖਾ ਕੀਤਾ ਸੀ। ਮੋਦੀ ਸਰਕਾਰ ਕਿਸਾਨ ਭਾਈਚਾਰੇ ਨੂੰ ਪੂਰੇ ਦੇਸ਼ ਵਿਚ ਬਦਨਾਮ ਕਰਨ ‘ਤੇ ਤੁਲੀ ਹੋਈ ਹੈ। ਉਨ੍ਹਾਂ ਕਿਹਾ ਕਿ ਭਾਜਪਾ ਦੀ ਗੁੰਡਾਗਰਦੀ ਬਿਲਕੁਲ ਨਹੀਂ ਚੱਲਣ ਦਿੱਤੀ ਜਾਵੇਗੀ।
Check Also
ਟਰੂਡੋ ਸਰਕਾਰ ਨੇ ਸਟੱਡੀ ਵੀਜ਼ਾ ਨਿਯਮ ਕੀਤੇ ਸਖਤ
ਕੈਨੇਡਾ ਪਹੁੰਚ ਕੇ ਹੁਣ ਕਾਲਜ ਨਹੀਂ ਬਦਲ ਸਕਣਗੇ ਵਿਦਿਆਰਥੀ ਟੋਰਾਂਟੋ : ਕੈਨੇਡਾ ਦੀ ਜਸਟਿਨ ਟਰੂਡੋ …