ਨਵੀਂ ਦਿੱਲੀ : ਸੁਪਰੀਮ ਕੋਰਟ ਨੇ ਕੇਂਦਰ ਸਰਕਾਰ ਨੂੰ ਸਾਲ 1995 ‘ਚ ਪੰਜਾਬ ਦੇ ਸਾਬਕਾ ਮੁੱਖ ਮੰਤਰੀ ਬੇਅੰਤ ਸਿੰਘ ਦੀ ਹੱਤਿਆ ਦੇ ਮਾਮਲੇ ‘ਚ ਆਰੋਪੀ ਬਲਵੰਤ ਸਿੰਘ ਰਾਜੋਆਣਾ ਦੀ ਮੌਤ ਦੀ ਸਜ਼ਾ ਨੂੰ ਘਟਾਉਣ ਦੀ ਅਪੀਲ ‘ਤੇ 2 ਹਫ਼ਤਿਆਂ ‘ਚ ਫ਼ੈਸਲਾ ਲੈਣ ਦਾ ਆਖ਼ਰੀ ਮੌਕਾ ਦਿੱਤਾ ਹੈ। ਸੁਪਰੀਮ ਕੋਰਟ ਨੇ ਇਸ ਤੋਂ ਪਹਿਲਾਂ ਵੀ ਇਸ ਮਾਮਲੇ ਨੂੰ ਸੁਲਝਾਉਣ ਲਈ ਕੇਂਦਰ ਸਰਕਾਰ ਦੀ ਖਿਚਾਈ ਕੀਤੀ ਸੀ। ਜ਼ਿਕਰਯੋਗ ਹੈ ਕਿ 4 ਦਸੰਬਰ, 2020 ਨੂੰ ਇਕ ਸੁਣਵਾਈ ਦੌਰਾਨ ਸੁਪਰੀਮ ਕੋਰਟ ਨੇ ਕੇਂਦਰ ਸਰਕਾਰ ਵਲੋਂ ਸਤੰਬਰ 2019 ‘ਚ ਕੇਂਦਰੀ ਗ੍ਰਹਿ ਮੰਤਰਾਲੇ ਵਲੋਂ ਪੰਜਾਬ ਸਰਕਾਰ ਨੂੰ ਲਿਖੇ ਗਏ ਇਕ ਪੱਤਰ ਦਾ ਹਵਾਲਾ ਦਿੱਤਾ ਸੀ, ਜਿਸ ‘ਚ ਸਰਕਾਰ ਨੇ ਕਿਹਾ ਸੀ ਕਿ ਰਾਜੋਆਣਾ ਦੀ ਮੌਤ ਦੀ ਸਜ਼ਾ ‘ਤੇ ਮਤਾ ਰਾਸ਼ਟਰਪਤੀ ਨੂੰ ਭੇਜਿਆ ਜਾਵੇਗਾ। ਸੁਪਰੀਮ ਕੋਰਟ ਦੇ ਬੈਂਚ ਨੇ ਉਦੋਂ ਕਿਹਾ ਸੀ ਤੁਸੀਂ ਪੰਜਾਬ ਸਰਕਾਰ ਨੂੰ ਲਿਖਿਆ ਕਿ ਰਾਜੋਆਣਾ ਦੀ ਮੌਤ ਦੀ ਸਜ਼ਾ ਘਟਾ ਦਿੱਤੀ ਜਾਵੇਗੀ।
Check Also
ਭਾਰਤ ਦੇ 27 ਰਾਜਾਂ ਵਿਚ ਫੈਲਿਆ ਕਰੋਨਾ ਦਾ ਨਵਾਂ ਵੈਰੀਐਂਟ
4300 ਤੋਂ ਵੱਧ ਐਕਟਿਵ ਮਾਮਲੇ ਅਤੇ ਹੁਣ ਤੱਕ 40 ਤੋਂ ਵੱਧ ਮੌਤਾਂ ਨਵੀਂ ਦਿੱਲੀ/ਬਿਊਰੋ ਨਿਊਜ਼ …