Breaking News
Home / ਜੀ.ਟੀ.ਏ. ਨਿਊਜ਼ / ਨਵੇਂ ਵਰਕ ਪਰਮਿਟ ਪ੍ਰੋਗਰਾਮ ਤਹਿਤ ਹਜ਼ਾਰਾਂ ਗ੍ਰੈਜੂਏਟਸ ਨੂੰ ਹੋਵੇਗਾ ਫਾਇਦਾ

ਨਵੇਂ ਵਰਕ ਪਰਮਿਟ ਪ੍ਰੋਗਰਾਮ ਤਹਿਤ ਹਜ਼ਾਰਾਂ ਗ੍ਰੈਜੂਏਟਸ ਨੂੰ ਹੋਵੇਗਾ ਫਾਇਦਾ

ਓਟਵਾ/ਬਿਊਰੋ ਨਿਊਜ਼
ਫੈਡਰਲ ਸਰਕਾਰ ਵੱਲੋਂ ਲਿਆਂਦੇ ਜਾ ਰਹੇ ਨਵੇਂ ਵਰਕ ਪਰਮਿਟ ਪ੍ਰੋਗਰਾਮ ਤਹਿਤ ਹਜ਼ਾਰਾਂ ਗ੍ਰੈਜੂਏਟਸ ਨੂੰ ਬਹੁਤ ਫਾਇਦਾ ਹੋਵੇਗਾ। ਕੈਨੇਡਾ ਵਿੱਚ ਕੌਮਾਂਤਰੀ ਵਿਦਿਆਰਥੀਆਂ ਲਈ ਨਵਾਂ ਵਰਕ ਪਰਮਿਟ ਪ੍ਰੋਗਰਾਮ ਸ਼ੁਰੂ ਕੀਤਾ ਗਿਆ ਹੈ ਜਿਸ ਤਹਿਤ ਅਰਜੀਆਂ ਲੈਣ ਦਾ ਕੰਮ ਸ਼ੁਰੂ ਕਰ ਦਿੱਤਾ ਗਿਆ ਹੈ।
ਬਹੁਤੇ ਲੋਕਾਂ ਨੂੰ ਸਥਾਈ ਤੌਰ ਉੱਤੇ ਕੈਨੇਡਾ ਵਿੱਚ ਸੈਟਲ ਕਰਵਾਉਣ ਲਈ ਰਾਜੀ ਕਰਨ ਵਾਸਤੇ ਫੈਡਰਲ ਸਰਕਾਰ ਵੱਲੋਂ ਇਸ ਮਹੀਨੇ ਇਸ ਪ੍ਰੋਗਰਾਮ ਦਾ ਐਲਾਨ ਕੀਤਾ ਗਿਆ ਸੀ।
ਇਮੀਗ੍ਰੇਸ਼ਨ ਮੰਤਰੀ ਮਾਰਕੋ ਮੈਂਡੀਸਿਨੋ ਨੇ ਇਸ ਪ੍ਰੋਗਰਾਮ ਦਾ ਐਲਾਨ ਕੀਤੇ ਜਾਣ ਸਮੇਂ ਆਖਿਆ ਸੀ ਕਿ ਪੋਸਟ ਗ੍ਰੈਜੂਏਸ਼ਨ ਵਰਕ ਪਰਮਿਟ ਵਾਲੇ ਸਾਬਕਾ ਵਿਦਿਆਰਥੀ, ਜਿਨ੍ਹਾਂ ਦੇ ਪਰਮਿਟ ਐਕਸਪਾਇਰ ਹੋ ਗਏ ਸਨ ਜਾਂ ਜਲਦ ਐਕਸਪਾਇਰ ਹੋਣ ਜਾ ਰਹੇ ਹਨ, ਉਹ ਹੁਣ ਓਪਨ ਵਰਕ ਪਰਮਿਟ ਲਈ ਅਪਲਾਈ ਕਰ ਸਕਦੇ ਹਨ।
ਇਸ ਪ੍ਰੋਗਰਾਮ ਤਹਿਤ ਪ੍ਰਭਾਵਿਤ ਵਿਅਕਤੀ ਕੰਮ ਦੀ ਤਲਾਸ਼ ਕਰਨ ਲਈ 18 ਹੋਰ ਮਹੀਨਿਆਂ ਵਾਸਤੇ ਦੇਸ਼ ਵਿੱਚ ਰਹਿ ਸਕਣਗੇ। ਫੈਡਰਲ ਸਰਕਾਰ ਦੇ ਅੰਦਾਜੇ ਮੁਤਾਬਕ ਇਸ ਪ੍ਰੋਗਰਾਮ ਨਾਲ 52,000 ਗ੍ਰੈਜੂਏਟਸ ਨੂੰ ਫਾਇਦਾ ਹੋਵੇਗਾ।

Check Also

ਪੀਅਰਸਨ ਏਅਰਪੋਰਟ ਤੋਂ 20 ਮਿਲੀਅਨ ਡਾਲਰ ਦਾ ਸੋਨਾ ਚੋਰੀ ਕਰਨ ਵਾਲੇ 9 ਵਿਅਕਤੀਆਂ ਨੂੰ ਕੀਤਾ ਗਿਆ ਚਾਰਜ

ਸੋਨਾ ਵੇਚ ਕੇ ਕਮਾਏ ਮੁਨਾਫੇ ਨੂੰ ਵੀ ਕੀਤਾ ਗਿਆ ਜ਼ਬਤ ਟੋਰਾਂਟੋ/ਬਿਊਰੋ ਨਿਊਜ਼ : ਇੱਕ ਸਾਲ …