ਤਾਰਕ ਸ਼ਾਹ ਨੂੰ ਸਟਾਫ਼ ਦਾ ਮੁਖੀ ਬਣਾਇਆ
ਵਾਸ਼ਿੰਗਟਨ/ਬਿਊਰੋ ਨਿਊਜ਼ : ਅਮਰੀਕੀ ਰਾਸ਼ਟਰਪਤੀ ਜੋ ਬਿਡੇਨ ਪ੍ਰਸ਼ਾਸਨ ਵੱਲੋਂ ਚਾਰ ਭਾਰਤੀ-ਅਮਰੀਕੀਆਂ ਨੂੰ ਊਰਜਾ ਵਿਭਾਗ ਵਿੱਚ ਸੀਨੀਅਰ ਅਹੁਦਿਆਂ ‘ਤੇ ਨਿਯੁਕਤ ਕੀਤਾ ਗਿਆ ਹੈ। ਪ੍ਰਸ਼ਾਸਨ ਵੱਲੋਂ ਤਾਰਕ ਸ਼ਾਹ ਨੂੰ ਸਟਾਫ਼ ਦਾ ਮੁਖੀ ਨਿਯੁਕਤ ਕੀਤਾ ਗਿਆ ਹੈ। ਇਸ ਅਹੁਦੇ ‘ਤੇ ਸੇਵਾ ਨਿਭਾਉਣ ਵਾਲੇ ਉਹ ਪਹਿਲੇ ਭਾਰਤੀ-ਅਮਰੀਕੀ ਬਣ ਗਏ ਹਨ। ਤਾਨਿਆ ਦਾਸ ਨੂੰ ਵਿਗਿਆਨ ਦਫ਼ਤਰ ਵਿੱਚ ਸਟਾਫ਼ ਦਾ ਮੁਖੀ ਲਗਾਇਆ ਹੈ। ਨਾਰਾਇਣ ਸੁਬਰਾਮਨੀਅਨ ਜਨਰਲ ਕੌਂਸਲ ਦੇ ਦਫ਼ਤਰ ਵਿੱਚ ਕਾਨੂੰਨੀ ਸਲਾਹਕਾਰ ਦੇ ਅਹੁਦੇ ‘ਤੇ ਨਿਯੁਕਤ ਕੀਤੇ ਗਏ ਹਨ ਅਤੇ ਸ਼ੁਚੀ ਤਲਾਤੀ ਨੂੰ ਜੈਵਿਕ ਊਰਜਾ ਦੇ ਦਫ਼ਤਰ ਵਿੱਚ ਸਟਾਫ਼ ਦਾ ਮੁਖੀ ਨਿਯੁਕਤ ਕੀਤਾ ਗਿਆ ਹੈ।
ਊਰਜਾ ਵਿਭਾਗ ਵਿੱਚ 19 ਸੀਨੀਅਰ ਅਹੁਦਿਆਂ ‘ਤੇ ਨਿਯੁਕਤੀਆਂ ਦਾ ਐਲਾਨ ਕਰਨ ਤੋਂ ਬਾਅਦ ਤਾਰਕ ਸ਼ਾਹ ਨੇ ਕਿਹਾ, ”ਇਹ ਪ੍ਰਤਿਭਾਵਾਨ ਤੇ ਕੁਸ਼ਲ ਜਨ ਸੇਵਕ ਰਾਸ਼ਟਰਪਤੀ ਜੋ ਬਿਡੇਨ ਦੇ ਜਲਵਾਯੂ ਬਦਲਾਅ ਦੇ ਸੰਕਟ ਤੋਂ ਨਜਿੱਠਣ ਅਤੇ ਭਵਿੱਖ ਵਿੱਚ ਇਕ ਬਿਹਤਰ ਸਵੱਛ ਊਰਜਾ ਦੇ ਨਿਰਮਾਣ ਦੇ ਟੀਚੇ ਨੂੰ ਪੂਰਾ ਕਰਨਗੇ।”
Check Also
ਆਸਟਰੇਲੀਆ ’ਚ 16 ਸਾਲ ਤੋਂ ਘੱਟ ਉਮਰ ਦੇ ਬੱਚੇ ਨਹੀਂ ਚਲਾ ਸਕਣਗੇ ਸੋਸ਼ਲ ਮੀਡੀਆ
ਪ੍ਰਤੀਨਿਧੀ ਸਦਨ ਨੇ ਬਿੱਲ ਕੀਤਾ ਪਾਸ ਮੈਲਬਰਨ/ਬਿਊਰੋ ਨਿਊਜ਼ ਆਸਟਰੇਲੀਆ ਦੇ ਪ੍ਰਤੀਨਿਧੀ ਸਦਨ ਨੇ ਇਕ ਬਿੱਲ …