ਬਰੈਂਪਟਨ/ਡਾ. ਝੰਡ : ਕਰੋਨਾ ਦੇ ਚੱਲ ਰਹੇ ਅਜੋਕੇ ਪ੍ਰਭਾਵ ਨੂੰ ਧਿਆਨ ਵਿਚ ਰੱਖਦਿਆਂ ਹੋਇਆਂ ਪੈਰਿਟੀ ਸੀਨੀਅਰਜ਼ ਕਲੱਬ ਵੱਲੋਂ ਲੰਘੇ ਮੰਗਲਵਾਰ 26 ਜਨਵਰੀ ਨੂੰ ਜੈਨਿਸ ਪਾਰਕ 49, ਜਿੱਥੇ ਪਹਿਲਾਂ ਵੀ ਇਸ ਕਲੱਬ ਵੱਲੋਂ ਭਾਰਤ ਅਤੇ ਕੈਨੇਡਾ ਦੇ ਅਹਿਮ ਦਿਹਾੜੇ ਸਾਂਝੇ ਤੌਰ ‘ਤੇ ਪੂਰੀ ਧੂਮ-ਧਾਮ ਨਾਲ ਮਨਾਏ ਜਾਂਦੇ ਹਨ, ਭਾਰਤ ਦਾ 72ਵਾਂ ਗਣਤੰਤਰ ਦਿਵਸ ਸੰਕੇਤਕ ਤੌਰ ‘ਤੇ ਮਨਾਇਆ ਗਿਆ।
ਸਵੇਰ ਤੋਂ ਹੀ ਹੋ ਰਹੀ ਲਗਾਤਾਰ ਬਰਫ਼ਬਾਰੀ ਕਾਰਨ ਖ਼ਰਾਬ ਮੌਸਮ ਦੇ ਬਾਵਜੂਦ ਕਲੱਬ ਦੇ ਮੈਂਬਰਾਂ ਵੱਲੋਂ ਇਸ ਮੌਕੇ ਭਾਰਤ ਦੇ ਤਿਰੰਗੇ ਝੰਡੇ, ਕੈਨੇਡਾ ਦੇ ਮੇਪਲ ਲੀਫ਼ ਵਾਲੇ ਸਫ਼ੈਦ ਤੇ ਲਾਲ ਝੰਡੇ ਅਤੇ ਇਸ ਸਮੇਂ ਦਿੱਲੀ ਵਿਚ ਚੱਲ ਰਹੇ ਕਿਸਾਨੀ ਅੰਦੋਲਨ ਦੇ ਪ੍ਰਤੀਕ ਸਫ਼ੈਦ ਝੰਡੇ ਨੂੰ ਸਾਬਕਾ ਫ਼ੌਜੀਆਂ ਵੱਲੋਂ ਸਲਾਮੀ ਦਿੱਤੀ ਗਈ। ਸਲਾਮੀ ਦੇਣ ਵਾਲਿਆਂ ਵਿਚ ਸਾਬਕਾ ਫ਼ੌਜੀ ਕੈਪਟਨ ਇਕਬਾਲ ਸਿੰਘ ਵਿਰਕ, ਕਰੋੜਾ ਸਿੰਘ ਅਤੇ ਜਸਵੰਤ ਸਿੰਘ ਸ਼ਾਮਲ ਸਨ। ਉਨ੍ਹਾਂ ਵੱਲੋਂ ਭਾਰਤ ਦੇ ਕਿਸਾਨੀ ਅੰਦੋਲਨ ਦੀ ਪੂਰੀ ਹਮਾਇਤ ਕੀਤੀ ਗਈ ਅਤੇ ਕੈਨੇਡਾ ਅਤੇ ਭਾਰਤ ਦੀ ਚੜ੍ਹਦੀ ਕਲਾ ਲਈ ਅਰਦਾਸ ਕੀਤੀ ਗਈ।
ਇਸ ਸਬੰਧੀ ਹੋਰ ਜਾਣਕਾਰੀ ਕੈਪਟਨ ਇਕਬਾਲ ਸਿੰਘ ਵਿਰਕ (647-631-9445), ਜਗਜੀਤ ਸਿੰਘ (905-840-4891), ਜਸਵੰਤ ਸਿੰਘ (647-853-0034) ਜਾਂ ਕਰੋੜਾ ਸਿੰਘ (905-840-6611) ਤੋਂ ਪ੍ਰਾਪਤ ਕੀਤੀ ਜਾ ਸਕਦੀ ਹੈ।
Check Also
”ਹੁਣ ਬੱਸ!” – ਓਨਟਾਰੀਓ ਲਿਬਰਲ ਉਮੀਦਵਾਰ ਰਣਜੀਤ ਸਿੰਘ ਬੱਗਾ ਨੇ ਫੋਰਡ ਦੇ ਟੁੱਟੇ ਵਾਅਦਿਆਂ ਨੂੰ ਚੁਣੌਤੀ ਦੇਣ ਲਈ ਮੁਹਿੰਮ ਦੀ ਸ਼ੁਰੂਆਤ ਕੀਤੀ
ਜਦੋਂ ਕਿ ਬਰੈਂਪਟਨ ਇੱਕ ਨਾਜੁਕ ਹਾਲਤ ਵਿਚ ਹੈ ਅਤੇ ਓਨਟਾਰੀਓ ਦੇ ਲੋਕ ਡੱਗ ਫੋਰਡ ਦੀਆਂ …