ਚੰਡੀਗੜ੍ਹ : ਭਾਜਪਾ ਦੇ ਏਜੰਟਾਂ ਵੱਲੋਂ ਕਿਸਾਨ ਅੰਦੋਲਨ ਨੂੰ ਬਦਨਾਮ ਕਰਨ ਲਈ ਕੀਤੀ ਗਈ ਕਾਰਵਾਈ ਨੂੰ ਲੈ ਕੇ ਕਿਸਾਨਾਂ ਉੱਤੇ ਦਰਜ ਕੀਤੇ ਝੂਠੇ ਪੁਲਿਸ ਕੇਸਾਂ ਦੀ ਆਮ ਆਦਮੀ ਪਾਰਟੀ ਵੱਲੋਂ ਸਖਤ ਸ਼ਬਦਾਂ ਵਿੱਚ ਨਿਖੇਧੀ ਕੀਤੀ ਗਈ। ਪਾਰਟੀ ਦੇ ਸੀਨੀਅਰ ਆਗੂ ਹਰਪਾਲ ਸਿੰਘ ਚੀਮਾ ਨੇ ਕਿਹਾ ਕਿ ਕਿਸਾਨ ਅੰਦੋਲਨ ਨੂੰ ਖਤਮ ਕਰਨ ਲਈ ਆਰਐਸਐਸ, ਭਾਜਪਾ ਅਤੇ ਏਜੰਸੀਆਂ ਨਾਲ ਮਿਲ ਕੇ ਮੋਦੀ ਸਰਕਾਰ ਦੀਆਂ ਘਟੀਆ ਚਾਲਾਂ ਨੇ ਅੱਜ ਦੇਸ਼ ਨੂੰ ਦੁਨੀਆ ਭਰ ਵਿੱਚ ਸ਼ਰਮਸਾਰ ਕਰ ਦਿੱਤਾ ਹੈ। ਉਨ੍ਹਾਂ ਕਿਹਾ ਕਿ ਪਿਛਲੇ ਕਈ ਮਹੀਨਿਆਂ ਤੋਂ ਲੋਕਤੰਤਰਿਕ ਢੰਗ ਨਾਲ ਸ਼ਾਂਤਮਈ ਅੰਦੋਲਨ ਕਰ ਰਹੇ ਕਿਸਾਨਾਂ ਨੇ ਸਾਡੇ ਲੋਕਤੰਤਰ ਦੇਸ਼ ਦਾ ਸਿਰ ਉੱਚਾ ਕੀਤਾ ਸੀ, ਪ੍ਰੰਤੂ ਭਾਜਪਾ ਦੀ ਘਟੀਆ ਸੋਚ ਨੇ ਆਪਣੇ ਬੰਦਿਆਂ ਰਾਹੀਂ ਦੇਸ਼ ਦੇ ਲੋਕਤੰਤਰ ਨੂੰ ਬਹੁਤ ਵੱਡੀ ਢਾਹ ਲਗਾਈ ਹੈ।
Check Also
ਨਸ਼ਿਆਂ ਖਿਲਾਫ ਰਾਜਪਾਲ ਗੁਲਾਬ ਚੰਦ ਕਟਾਰੀਆ ਦਾ ਪੈਦਲ ਮਾਰਚ ਅੰਮਿ੍ਰਤਸਰ ਪੁੱਜਾ
ਰਾਜਪਾਲ ਨੇ ਨਸ਼ਿਆਂ ਦੇ ਖਾਤਮੇ ਲਈ ਲੋਕਾਂ ਦਾ ਸਹਿਯੋਗ ਮੰਗਿਆ ਅੰਮਿ੍ਰਤਸਰ/ਬਿਊਰੋ ਨਿਊਜ਼ ਪੰਜਾਬ ਦੇ ਰਾਜਪਾਲ …