Breaking News
Home / ਪੰਜਾਬ / ਪੰਜਾਬੀ ਨੂੰ ਜੰਮੂ-ਕਸ਼ਮੀਰ ਦੀ ਅਧਿਕਾਰਤ ਭਾਸ਼ਾ ਦਾ ਦਰਜਾ ਦਿੱਤਾ ਜਾਵੇ

ਪੰਜਾਬੀ ਨੂੰ ਜੰਮੂ-ਕਸ਼ਮੀਰ ਦੀ ਅਧਿਕਾਰਤ ਭਾਸ਼ਾ ਦਾ ਦਰਜਾ ਦਿੱਤਾ ਜਾਵੇ

ਕੈਪਟਨ ਅਮਰਿੰਦਰ ਨੇ ਮੋਦੀ ਨੂੰ ਲਿਖੀ ਚਿੱਠੀ
ਚੰਡੀਗੜ੍ਹ : ਮੁੱਖ ਮੰਤਰੀ ਕੈਪਟਨ ਅਮਰਿੰਦਰ ਸਿੰਘ ਨੇ ਪੰਜਾਬੀ ਨੂੰ ਕੇਂਦਰ ਸਾਸ਼ਿਤ ਪ੍ਰਦੇਸ਼ ਦੀਆਂ ਅਧਿਕਾਰਤ ਭਾਸ਼ਾਵਾਂ ਦੀ ਸੂਚੀ ਵਿੱਚ ਦਰਜ ਕਰਵਾਉਣ ਲਈ ਪ੍ਰਧਾਨ ਮੰਤਰੀ ਨਰਿੰਦਰ ਮੋਦੀ ਦਾ ਦਖਲ ਮੰਗਿਆ।ਕੈਪਟਨ ਅਮਰਿੰਦਰ ਨੇ ਪੰਜਾਬੀ ਭਾਸ਼ਾ ਦਾ ਜੰਮੂ ਤੇ ਕਸ਼ਮੀਰ ਨਾਲ ਮਹਾਰਾਜਾ ਰਣਜੀਤ ਸਿੰਘ ਦੇ ਵੇਲੇ ਤੋਂ ਇਤਿਹਾਸਕ ਸਬੰਧਾਂ ਦਾ ਵੀ ਹਵਾਲਾ ਦਿੱਤਾ। ਪ੍ਰਧਾਨ ਮੰਤਰੀ ਨੂੰ ਲਿਖੇ ਪੱਤਰ ਵਿੱਚ ਕੈਪਟਨ ਅਮਰਿੰਦਰ ਸਿੰਘ ਨੇ ਅਪੀਲ ਕੀਤੀ ਹੈ ਕਿ ਉਹ ਕੇਂਦਰੀ ਗ੍ਰਹਿ ਮੰਤਰਾਲੇ ਨੂੰ ਸਲਾਹ ਦੇਣ ਕਿ ਯੂ.ਟੀ. ਜੰਮੂ ਤੇ ਕਸ਼ਮੀਰ ਦੀਆਂ ਅਧਿਕਾਰਤ ਭਾਸ਼ਾਵਾਂ ਦੀ ਸੂਚੀ ‘ਤੇ ਪੁਨਰ ਵਿਚਾਰ ਕਰਦੇ ਹੋਏ ਇਸ ਦੀ ਸਮੀਖਿਆ ਕੀਤੀ ਜਾਵੇ ਅਤੇ ਪੰਜਾਬੀ ਭਾਸ਼ਾ ਨੂੰ ਇਸ ਸੂਚੀ ਵਿੱਚ ਸ਼ਾਮਲ ਕੀਤਾ ਜਾਵੇ।
ਉਨ੍ਹਾਂ ਪੱਤਰ ਵਿੱਚ ਲਿਖਿਆ ਕਿ ਜਦੋਂ ਜੰਮੂ ਤੇ ਕਸ਼ਮੀਰ ਆਜ਼ਾਦ ਸੂਬੇ ਵਜੋਂ ਹੋਂਦ ਵਿੱਚ ਆਇਆ ਤਾਂ ਇਸ ਸੂਬੇ ਵਿੱਚ ਪੰਜਾਬੀ ਜ਼ੁਬਾਨ ਵੱਡੇ ਪੱਧਰ ‘ਤੇ ਬੋਲੀ ਜਾਂਦੀ ਸੀ ਅਤੇ ਹੁਣ ਕਸ਼ਮੀਰ ਘਾਟੀ ਵਿੱਚ ਪੰਜਾਬੀ ਭਾਈਚਾਰੇ ਵੱਲੋਂ ਬੋਲੀ ਜਾਂਦੀ ਇਸ ਭਾਸ਼ਾ ਦੇ ਨਾਲ ਜੰਮੂ ਖਿੱਤੇ ਵਿੱਚ ਪੰਜਾਬੀ ਸਾਰੇ ਪੰਜਾਬੀਆਂ ਦੀ ਮਾਂ ਬੋਲੀ ਹੈ।

Check Also

ਮਹਾਰਾਜਾ ਰਣਜੀਤ ਸਿੰਘ ਦੀ ਬਰਸੀ ਮੌਕੇ ਪਾਕਿਸਤਾਨ ਜਥਾ ਨਹੀਂ ਭੇਜੇਗੀ ਸ਼੍ਰੋਮਣੀ ਕਮੇਟੀ

ਐਸਜੀਪੀਸੀ ਦੇ ਸਕੱਤਰ ਵਲੋਂ ਦਿੱਤੀ ਗਈ ਜਾਣਕਾਰੀ ਅੰਮਿ੍ਰਤਸਰ/ਬਿਊਰੋ ਨਿਊਜ਼ ਸ਼ੇਰੇ ਪੰਜਾਬ ਮਹਾਰਾਜਾ ਰਣਜੀਤ ਸਿੰਘ ਦੀ 29 ਜੂਨ ਨੂੰ ਮਨਾਈ ਜਾ ਰਹੀ ਬਰਸੀ ਮੌਕੇ ਪਾਕਿਸਤਾਨ ਵਿਖੇ ਹੋਣ ਵਾਲੇ ਸਮਾਗਮਾਂ ਵਿਚ ਸ਼ਮੂਲੀਅਤ ਲਈ ਸ਼੍ਰੋਮਣੀ ਗੁਰਦੁਆਰਾ ਪ੍ਰਬੰਧਕ ਕਮੇਟੀ ਵੱਲੋਂ ਸਿੱਖ ਸ਼ਰਧਾਲੂਆਂ ਦਾ ਜਥਾ ਲਹਿੰਦੇ ਪੰਜਾਬ ਨਹੀਂ ਭੇਜਿਆ ਜਾਵੇਗਾ। ਇਹ ਜਾਣਕਾਰੀ ਸ਼੍ਰੋਮਣੀ ਕਮੇਟੀ ਦੇ ਸਕੱਤਰ ਪ੍ਰਤਾਪ ਸਿੰਘ ਨੇ ਦਿੱਤੀ ਹੈ। ਉਨ੍ਹਾਂ ਦੱਸਿਆ ਕਿ ਸਿੱਖ ਸ਼ਰਧਾਲੂਆਂ ਨੇ ਮਹਾਰਾਜਾ ਰਣਜੀਤ ਸਿੰਘ ਦੀ ਬਰਸੀ ਮੌਕੇ ਪਾਕਿਸਤਾਨ ਜਾਣ ਲਈ ਆਪਣੇ ਪਾਸਪੋਰਟ ਸ਼੍ਰੋਮਣੀ ਕਮੇਟੀ ਦਫ਼ਤਰ ਦੇ ਯਾਤਰਾ ਵਿਭਾਗ ਵਿਖੇ ਜਮ੍ਹਾਂ ਕਰਵਾਏ ਸਨ। ਉਨ੍ਹਾਂ ਕਿਹਾ ਕਿ ਸ਼੍ਰੋਮਣੀ ਕਮੇਟੀ ਵੱਲੋਂ ਹਰ ਸਾਲ ਮਹਾਰਾਜਾ ਰਣਜੀਤ ਸਿੰਘ ਦੀ ਬਰਸੀ ਮਨਾਉਣ ਲਈ ਪਾਕਿਸਤਾਨ ਵਿਖੇ ਸਿੱਖ ਸ਼ਰਧਾਲੂਆਂ ਦਾ ਜਥਾ ਭੇਜਿਆ ਜਾਂਦਾ ਹੈ, ਪ੍ਰੰਤੂ ਇਸ ਵਾਰ ਦੋਹਾਂ ਦੇਸ਼ਾਂ ਵਿਚ ਬਣੇ ਤਨਾਅ ਵਾਲੇ ਮਾਹੌਲ ਅਤੇ ਭਾਰਤ ਸਰਕਾਰ ਵੱਲੋਂ ਯਾਤਰਾ ਸਬੰਧੀ ਲਾਈਆਂ ਪਾਬੰਦੀਆਂ ਤੇ ਜਾਰੀ ਦਿਸ਼ਾ ਨਿਰਦੇਸ਼ਾਂ ਤਹਿਤ ਸ਼੍ਰੋਮਣੀ ਕਮੇਟੀ ਨੇ ਇਸ ਵਾਰ ਇਹ ਜਥਾ ਨਾ ਭੇਜਣ ਦਾ ਫੈਸਲਾ ਲਿਆ ਹੈ।