ਕੇਂਦਰ ਨੇ ਸਾਜ਼ਿਸ਼ ਤਹਿਤ ਕਿਸਾਨਾਂ ਨੂੰ ਲਾਲ ਕਿਲ੍ਹੇ ‘ਤੇ ਭੇਜਿਆ
ਲੁਧਿਆਣਾ : ਦਿੱਲੀ ਟਰੈਕਟਰ ਪਰੇਡ ਦੌਰਾਨ ਲਾਲ ਕਿਲੇ ‘ਤੇ ਹੋਏ ਘਟਨਾਕ੍ਰਮ ਲਈ ਲੋਕ ਇਨਸਾਫ਼ ਪਾਰਟੀ ਦੇ ਪ੍ਰਧਾਨ ਸਿਮਰਜੀਤ ਸਿੰਘ ਬੈਂਸ ਨੇ ਕੇਂਦਰ ਸਰਕਾਰ ਨੂੰ ਜ਼ਿੰਮੇਵਾਰ ਦੱਸਿਆ ਹੈ। ਲੁਧਿਆਣਾ ਵਿੱਚ ਵਿਧਾਇਕ ਬੈਂਸ ਨੇ ਆਖਿਆ ਕਿ 26 ਜਨਵਰੀ ਨੂੰ ਜਦੋਂ ਲਾਲ ਕਿਲੇ ‘ਤੇ ਕੁਝ ਘੰਟੇ ਪਹਿਲਾਂ ਰਾਸ਼ਟਰਪਤੀ, ਪ੍ਰਧਾਨ ਮੰਤਰੀ ਸਣੇ ਸਾਰੇ ਦੇਸ਼ ਦੀ ਕੈਬਨਿਟ ਹੋਵੇ, ਉੱਥੇ ਕੁਝ ਘੰਟਿਆਂ ਮਗਰੋਂ ਕਿਸਾਨ ਟਰੈਕਟਰ ਲੈ ਕੇ ਕਿਵੇਂ ਪੁੱਜ ਸਕਦੇ ਹਨ। ਇਸ ਤੋਂ ਸਾਫ਼ ਜ਼ਾਹਿਰ ਹੁੰਦਾ ਹੈ ਕਿ ਕੇਂਦਰ ਸਰਕਾਰ ਨੇ ਕਿਸਾਨੀ ਸੰਘਰਸ਼ ਨੂੰ ਢਾਹ ਲਾਉਣ ਲਈ ਸਾਜ਼ਿਸ਼ ਤਹਿਤ ਕਿਸਾਨਾਂ ਨੂੰ ਲਾਲ ਕਿਲ੍ਹੇ ਵੱਲ ਮੋੜਿਆ ਤੇ ਹੁਣ ਸੰਘਰਸ਼ ਨੂੰ ਫੇਲ੍ਹ ਕਰਨ ਲਈ ਕੇਂਦਰ ਸਰਕਾਰ ਦਿੱਲੀ ਪੁਲਿਸ ਰਾਹੀਂ ਕਿਸਾਨ ਜਥੇਬੰਦੀਆਂ ਦੇ ਆਗੂ, ਜੋ ਲਾਲ ਕਿਲ੍ਹੇ ਵੱਲ ਗਏ ਵੀ ਨਹੀਂ, ਖ਼ਿਲਾਫ਼ ਐੱਫਆਈਆਰ ਦਰਜ ਕਰਵਾ ਰਹੀ ਹੈ। ਬੈਂਸ ਨੇ ਕਿਹਾ ਕਿ ਕਿ ਲਾਲ ਕਿਲਾ, ਸਿੰਘੂ ਹੱਦ ਤੋਂ 30-35 ਕਿਲੋਮੀਟਰ ਦੇ ਫਾਸਲੇ ‘ਤੇ ਹੈ ਅਤੇ ਇੰਨੇ ਲੰਬੇ ਰਸਤੇ ਵਿੱਚ ਨਾਂਮਾਤਰ ਰੋਕਾਂ ਹੋਣਾ ਇਸ ਗੱਲ ਦਾ ਇਸ਼ਾਰਾ ਹੈ ਕਿ ਕੁਝ ਸ਼ਰਾਰਤੀ ਅਨਸਰਾਂ ਨੇ ਨੌਜਵਾਨ ਕਿਸਾਨਾਂ ਨੂੰ ਭੜਕਾ ਕੇ ਲਾਲ ਕਿਲ੍ਹੇ ਤਕ ਪੁੱਜਣ ਵਿੱਚ ਮਦਦ ਕੀਤੀ। ਉਨ੍ਹਾਂ ਕਿਸਾਨ ਆਗੂਆਂ ‘ਤੇ ਐੱਫਆਈਆਰ ਦਰਜ ਕਰਨ ਦੀ ਨਿਖੇਧੀ ਕੀਤੀ। ਉਨ੍ਹਾਂ ਸਮੂਹ ਪੰਜਾਬ ਵਾਸੀਆਂ ਨੂੰ ਅਪੀਲ ਕੀਤੀ ਕਿ ਇਕ ਵਾਰ ਮੁੜ ਦਿੱਲੀ ਦੀਆਂ ਹੱਦਾਂ ‘ਤੇ ਗਿਣਤੀ ਵਧਾਉਣ ਤਾਂ ਜੋ ਕੇਂਦਰ ਸਰਕਾਰ ਦੀਆਂ ਚਾਲਾਂ ਨੂੰ ਫੇਲ੍ਹ ਕੀਤਾ ਜਾ ਸਕੇ।
Check Also
ਸੁਖਬੀਰ ਬਾਦਲ ਨੇ ਆਮ ਆਦਮੀ ਪਾਰਟੀ ਦੀ ਸਰਕਾਰ ਨੂੰ ਦੱਸਿਆ ਹਰ ਪੱਖੋਂ ਫੇਲ੍ਹ
ਸ਼੍ਰੋਮਣੀ ਅਕਾਲੀ ਦਲ ਨੂੰ ਦੱਸਿਆ ਕਿਸਾਨਾਂ ਤੇ ਮਜ਼ਦੂਰਾਂ ਦੀ ਪਾਰਟੀ ਲੁਧਿਆਣਾ/ਬਿਊਰੋ ਨਿਊਜ਼ ਸ਼੍ਰੋਮਣੀ ਅਕਾਲੀ ਦਲ …