Breaking News
Home / ਪੰਜਾਬ / ਸ੍ਰੀ ਗੁਰੂ ਤੇਗ ਬਹਾਦਰ ਜੀ ਦੀ ਲਾਸਾਨੀ ਸ਼ਹਾਦਤ ਨੂੰ ਸਮਰਪਿਤ ਪੰਜਾਬ ਦੀ ਝਾਕੀ ਨੂੰ ਮਿਲਿਆ ਭਰਵਾਂ ਹੁੰਗਾਰਾ

ਸ੍ਰੀ ਗੁਰੂ ਤੇਗ ਬਹਾਦਰ ਜੀ ਦੀ ਲਾਸਾਨੀ ਸ਼ਹਾਦਤ ਨੂੰ ਸਮਰਪਿਤ ਪੰਜਾਬ ਦੀ ਝਾਕੀ ਨੂੰ ਮਿਲਿਆ ਭਰਵਾਂ ਹੁੰਗਾਰਾ

ਚੰਡੀਗੜ੍ਹ/ਬਿਊਰੋ ਨਿਊਜ਼ : ਨਵੀਂ ਦਿੱਲੀ ਵਿਖੇ 72ਵੇਂ ਕੌਮੀ ਗਣਤੰਤਰ ਦਿਵਸ ਸਮਾਗਮ ‘ਚ ਸ਼ਾਮਲ ਨੌਵੇਂ ਪਾਤਿਸ਼ਾਹ ਸ੍ਰੀ ਗੁਰੂ ਤੇਗ਼ ਬਹਾਦਰ ਜੀ ਦੀ ਲਾਸਾਨੀ ਸ਼ਹਾਦਤ ਨੂੰ ਦਰਸਾਉਂਦੀ ਪੰਜਾਬ ਸਰਕਾਰ ਦੀ ਝਾਕੀ ਨੂੰ ਹਰ ਪਾਸਿਉਂ ਭਰਵਾਂ ਹੁੰਗਾਰਾ ਅਤੇ ਪਿਆਰ ਮਿਲਿਆ ਹੈੇ ਪੰਜਾਬ ਸਰਕਾਰ ਦੇ ਬੁਲਾਰੇ ਨੇ ਦੱਸਿਆ ਕਿ ਹਿੰਦ ਦੀ ਚਾਦਰ ਸ੍ਰੀ ਗੁਰੂ ਤੇਗ ਬਹਾਦਰ ਸਾਹਿਬ ਜੀ, ਜਿਨ੍ਹਾਂ ਨੇ ਮਨੁੱਖਤਾ, ਧਾਰਮਿਕ ਸਹਿ-ਹੋਂਦ ਅਤੇ ਧਰਮ ਦੀ ਆਜ਼ਾਦੀ ਜਿਹੀਆਂ ਸਦੀਵੀ ਕਦਰਾਂ-ਕੀਮਤਾਂ ਲਈ ਆਪਾ ਵਾਰਿਆ, ਉਨ੍ਹਾਂ ਦੇ ਜੀਵਨ ਅਤੇ ਫ਼ਲਸਫ਼ੇ ਨੂੰ ਸੂਬੇ ਦੀ ਝਾਕੀ ‘ਚ ਦਰਸਾਇਆ ਗਿਆ। ਪੰਜਾਬ ਸਰਕਾਰ ਦੇ ਇਸ ਉਪਰਾਲੇ ਨੂੰ ਦੇਸ਼ ਭਰ ‘ਚ ਸਮਾਜ ਦੇ ਵੱਖ-ਵੱਖ ਵਰਗਾਂ ਦੇ ਲੋਕਾਂ ਵਲੋਂ ਸਲਾਹਿਆ ਗਿਆ ਕਿਉਂ ਜੋ ਇਸ ‘ਚ ਗੁਰੂ ਸਾਹਿਬ ਦੀ ਮਨੁੱਖਤਾ ਅਤੇ ਧਾਰਮਿਕ ਸਹਿਣਸ਼ੀਲਤਾ ਪ੍ਰਤੀ ਕੁਰਬਾਨੀ ਤੇ ਦਲੇਰੀ ਨੂੰ ਬਾਖ਼ੂਬੀ ਪੇਸ਼ ਕੀਤਾ ਗਿਆ ਸੀ ਅਤੇ ਇਸ ਗੱਲ ਦੀ ਗਵਾਹੀ ਵੱਖ-ਵੱਖ ਸੋਸ਼ਲ ਮੀਡੀਆ ਮੰਚਾਂ ‘ਤੇ ਲੋਕਾਂ ਵਲੋਂ ਕੀਤੀਆਂ ਆਪਣੀਆਂ ਭਾਵਪੂਰਤ ਟਿੱਪਣੀਆਂ ਰਾਹੀਂ ਭਰੀ ਗਈ ਹੈ। ਨੌਵੇਂ ਪਾਤਿਸ਼ਾਹ ਦੇ 400 ਸਾਲਾ ਪ੍ਰਕਾਸ਼ ਪੁਰਬ ਨੂੰ ਸਮਰਪਿਤ ਇਸ ਝਾਕੀ ਨੇ ਰੂਹਾਨੀ ਮਾਹੌਲ ਸਿਰਜਦਿਆਂ ਵਿਸ਼ਵ-ਵਿਆਪੀ ਭਾਈਚਾਰੇ, ਆਪਸੀ ਪਿਆਰ ਅਤੇ ਕੌਮੀ ਏਕਤਾ ਦੀਆਂ ਤੰਦਾਂ ਨੂੰ ਹੋਰ ਮਜ਼ਬੂਤੀ ਪ੍ਰਦਾਨ ਕੀਤੀ ਹੈ।

Check Also

ਫਰੀਦਕੋਟ ਦੀ ਸਿਫਤ ਕੌਰ ਸਮਰਾ ਨੇ ਭਾਰਤ ਦੀ ਝੋਲੀ ਪਾਇਆ ਸੋਨ ਤਗ਼ਮਾ

ਅਰਜਨਟੀਨਾ ਸ਼ੂਟਿੰਗ ’ਚ ਚੱਲ ਰਹੇ ਸ਼ੂਟਿੰਗ ਮੁਕਾਬਲੇ ’ਚ ਸਿਫ ਨੇ ਜਿੱਤਿਆ ਤਮਗਾ ਨਵੀਂ ਦਿੱਲੀ/ਬਿਊਰੋ ਨਿਊਜ਼ …