Breaking News
Home / ਭਾਰਤ / ਸੰਸਦ ਦਾ ਬਜਟ ਸੈਸ਼ਨ ਸ਼ੁਰੂ

ਸੰਸਦ ਦਾ ਬਜਟ ਸੈਸ਼ਨ ਸ਼ੁਰੂ

ਰਾਸ਼ਟਰਪਤੀ ਰਾਮ ਨਾਥ ਕੋਵਿੰਦ ਨੇ ਕਿਹਾ ਤਿਰੰਗੇ ਦਾ ਅਪਮਾਨ ਮੰਦਭਾਗਾ
ਨਵੀਂ ਦਿੱਲੀ/ਬਿਊਰੋ ਨਿਊਜ਼
ਸੰਸਦ ਦਾ ਬਜਟ ਸੈਸ਼ਨ ਅੱਜ ਸ਼ੁਰੂ ਹੋ ਗਿਆ। ਇਸ ਤੋਂ ਪਹਿਲਾਂ ਰਾਸ਼ਟਰਪਤੀ ਰਾਮਨਾਥ ਕੋਵਿੰਦ ਨੇ ਆਪਣਾ ਭਾਸ਼ਣ ਦਿੱਤਾ। ਉਨ੍ਹਾਂ ਨੇ 26 ਜਨਵਰੀ ਨੂੰ ਲਾਲ ਕਿਲ੍ਹੇ ‘ਤੇ ਹੋਏ ਤਿਰੰਗੇ ਦੇ ਅਪਮਾਨ ਨੂੰ ਮੰਦਭਾਗਾ ਦੱਸਿਆ। ਉਨ੍ਹਾਂ ਕਿਹਾ ਕਿ ਸੰਵਿਧਾਨ ਸਾਰਿਆਂ ਨੂੰ ਅਜ਼ਾਦੀ ਦਿੰਦਾ ਹੈ ਪ੍ਰੰਤੂ ਸਾਡਾ ਵੀ ਫਰਜ਼ ਬਣਦਾ ਹੈ ਕਿ ਅਸੀਂ ਉਸਦਾ ਸਨਮਾਨ ਅਤੇ ਕਾਨੂੰਨਾਂ ਦੀ ਪਾਲਣਾ ਕਰੀਏ। ਰਾਸ਼ਟਰਪਤੀ ਨੇ ਕਿਹਾ ਕਿ ਪਿਛਲੇ ਸਾਲ ਪਾਸ ਹੋਏ ਤਿੰਨ ਖੇਤੀ ਕਾਨੂੰਨ ਬਿਲਾਂ ਦਾ ਕਈ ਰਾਜਨੀਤਿਕ ਪਾਰਟੀਆਂ ਨੇ ਉਸ ਸਮੇਂ ਸਮਰਥਨ ਕੀਤਾ ਸੀ। ਇਨ੍ਹਾਂ ਕਾਨੂੰਨਾਂ ਦੀ ਦਹਾਕਿਆਂ ਤੋਂ ਮੰਗ ਕੀਤੀ ਜਾ ਰਹੀ ਸੀ। ਉਨ੍ਹਾਂ ਭਰੋਸਾ ਦਿਵਾਇਆ ਕਿ ਕਾਨੂੰਨਾਂ ਨੂੰ ਲੈ ਕੇ ਸੁਪਰੀਮ ਕੋਰਟ ਦੇ ਹੁਕਮਾਂ ਦਾ ਸਰਕਾਰ ਪਾਲਣ ਕਰੇਗੀ। ਇਸ ਦਰਮਿਆਨ ਲੋਕ ਸਭਾ ਦੀ ਕਾਰਵਾਈ 1 ਫਰਵਰੀ 2021 ਸਵੇਰੇ 11 ਵਜੇ ਤੱਕ ਸਥਗਿਤ ਕਰ ਦਿੱਤੀ ਹੈ ਉਥੇ ਹੀ ਵਿੱਤ ਮੰਤਰੀ ਨੇ ਇਕਨਾਮਿਕ ਸਰਵੇ ਸਦਨ ‘ਚ ਪੇਸ਼ ਕਰ ਦਿੱਤਾ ਹੈ। ਰਾਸ਼ਟਰਪਤੀ ਰਾਮਨਾਥ ਕੋਵਿੰਦ ਨੇ ਗਲਵਾਨ ਘਾਟੀ ‘ਚ ਸ਼ਹੀਦ ਹੋਏ 20 ਫੌਜੀ ਜਵਾਨਾਂ ਸਬੰਧੀ ਬੋਲਦਿਆਂ ਕਿਹਾ ਕਿ ਪੂਰੇ ਦੇਸ਼ ਨੂੰ ਇਨ੍ਹਾਂ ਸ਼ਹੀਦ ਫੌਜੀ ਜਵਾਨਾਂ ‘ਤੇ ਮਾਣ ਹੈ।

Check Also

ਲੋਕ ਸਭਾ ਚੋਣਾਂ ਦੇ ਪਹਿਲੇ ਗੇੜ ਦੌਰਾਨ ਅੱਜ 21 ਸੂਬਿਆਂ ਦੀਆਂ 102 ਸੀਟਾਂ ’ਤੇ ਪਈਆਂ ਵੋਟਾਂ

ਭਾਰਤ ਭਰ ’ਚ 7 ਗੇੜਾਂ ’ਚ ਹੋਣੀ ਹੈ ਵੋਟਿੰਗ ਨਵੀਂ ਦਿੱਲੀ/ਬਿਊਰੋ ਨਿਊਜ਼ ਭਾਰਤ ’ਚ ਲੋਕ …