ਰਾਹੁਲ ਗਾਂਧੀ ਦੀ ਅਗਵਾਈ ‘ਚ ਸੰਸਦ ਭਵਨ ਕੰਪਲੈਕਸ ‘ਚ ਦਿੱਤਾ ਧਰਨਾ
ਨਵੀਂ ਦਿੱਲੀ/ਬਿਊਰੋ ਨਿਊਜ਼
ਕਾਂਗਰਸ ਦੇ ਸਾਬਕਾ ਪ੍ਰਧਾਨ ਰਾਹੁਲ ਗਾਂਧੀ ਦੀ ਅਗਵਾਈ ਹੇਠ ਕਾਂਗਰਸੀ ਸੰਸਦ ਮੈਂਬਰਾਂ ਨੇ ਖੇਤੀ ਕਾਨੂੰਨ ਵਾਪਸ ਲੈਣ ਦੀ ਮੰਗ ਕਰਦਿਆਂ ਅੱਜ ਸੰਸਦ ਭਵਨ ਕੰਪਲੈਕਸ ਅੰਦਰ ਧਰਨਾ ਦਿੱਤਾ। ਇਸ ਧਰਨੇ ਵਿੱਚ ਰਾਹੁਲ ਗਾਂਧੀ ਤੋਂ ਇਲਾਵਾ ਲੋਕ ਸਭਾ ਵਿੱਚ ਪਾਰਟੀ ਦੇ ਆਗੂ ਅਧੀਰ ਰੰਜਨ ਚੌਧਰੀ ਸਮੇਤ ਕਈ ਹੋਰ ਸੰਸਦ ਮੈਂਬਰ ਸ਼ਾਮਲ ਹੋਏ। ਉਨ੍ਹਾਂ ‘ਕਾਲੇ ਕਾਨੂੰਨ ਵਾਪਸ ਲਓ’ ਤੇ ‘ਨਰਿੰਦਰ ਮੋਦੀ, ਕਿਸਾਨ ਵਿਰੋਧੀ’ ਦੇ ਨਾਅਰੇ ਵੀ ਲਾਏ। ਕਾਂਗਰਸੀ ਸੰਸਦ ਮੈਂਬਰਾਂ ਨੇ ਕਿਹਾ ਕਿ ਕਾਲੇ ਖੇਤੀ ਕਾਨੂੰਨਾਂ ਖਿਲਾਫ ਲੱਖਾਂ ਕਿਸਾਨ ਦੋ ਮਹੀਨਿਆਂ ਤੋਂ ਸੜਕਾਂ ‘ਤੇ ਹਨ ਪ੍ਰੰਤੂ ਕੇਂਦਰ ਦੀ ਨਰਿੰਦਰ ਮੋਦੀ ਸਰਕਾਰ ‘ਤੇ ਇਸ ਦਾ ਕੋਈ ਅਸਰ ਨਹੀਂ ਹੋ ਰਿਹਾ। ਸੰਸਦ ਮੈਂਬਰਾਂ ਨੇ ਕਿਹਾ ਕਿ ਇਸ ਸੈਸ਼ਨ ਵਿੱਚ ਉਹ ਸਰਕਾਰ ਉੱਤੇ ਪੂਰਾ ਦਬਾਅ ਬਣਾਉਣਗੇ ਕਿ ਇਨ੍ਹਾਂ ਕਿਸਾਨ ਵਿਰੋਧੀ ਕਾਨੂੰਨਾਂ ਨੂੰ ਵਾਪਸ ਲਿਆ ਜਾਵੇ।
Check Also
ਸੰਵਿਧਾਨ ਦਿਵਸ ਮੌਕੇ ਰਾਸ਼ਟਰਪਤੀ ਨੇ ਸੰਸਦ ਦੇ ਸਾਂਝੇ ਸਦਨ ਨੂੰ ਕੀਤਾ ਸੰਬੋਧਨ
ਇਕ ਵਿਸ਼ੇਸ਼ ਯਾਦਗਾਰੀ ਸਿੱਕਾ ਅਤੇ ਡਾਕ ਟਿਕਟ ਵੀ ਜਾਰੀ ਨਵੀਂ ਦਿੱਲੀ/ਬਿਊਰੋ ਨਿਊਜ਼ ਅੱਜ ਮੰਗਲਵਾਰ ਨੂੰ …