ਕਿਹਾ : ਹਰ ਘਰ ‘ਚੋਂ ਇਕ ਮੈਂਬਰ ਪਹੁੰਚੇ ਦਿੱਲੀ ਅੰਦੋਲਨ ‘ਚ
ਜਲੰਧਰ/ਬਿਊਰੋ ਨਿਊਜ਼
ਕੇਂਦਰ ਸਰਕਾਰ ਵੱਲੋਂ ਕਿਸਾਨੀ ਅੰਦੋਲਨ ਨੂੰ ਫੇਲ੍ਹ ਕਰਨ ਲਈ ਵਰਤੀ ਗਈ ਘਟੀਆ ਚਾਲ ਤੋਂ ਬਾਅਦ ਹੁਣ ਪੰਜਾਬ ਦੀਆਂ ਸਮੂਹ ਪੰਚਾਇਤਾਂ ਨੇ ਇਕਜੁੱਟ ਹੁੰਦੇ ਹੋਏ ਇਕ ਨਵਾਂ ਫੈਸਲਾ ਲਿਆ ਹੈ। ਪੰਜਾਬ ਦੀਆਂ ਸਮੂਹ ਪੰਚਾਇਤਾਂ ਨੇ ਫੈਸਲਾ ਕੀਤਾ ਹੈ ਕਿ ਪੰਜਾਬ ਦੇ ਹਰ ਇਕ ਘਰ ‘ਚੋਂ ਇਕ ਮੈਂਬਰ ਜ਼ਰੂਰ ਦਿੱਲੀ ਸ਼ੰਘਰਸ਼ ‘ਚ ਸ਼ਮੂਲੀਅਤ ਕਰਨ ਲਈ ਪਹੁੰਚੇ, ਜੇਕਰ ਕੋਈ ਘਰ ਅਜਿਹਾ ਨਹੀਂ ਕਰਦਾ ਤਾਂ ਉਸ ਨੂੰ 1500 ਰੁਪਏ ਜੁਰਮਾਨਾ ਲਗਾਇਆ ਜਾਵੇਗਾ। ਪੰਜਾਬ ਦੇ ਬਠਿੰਡਾ ਜ਼ਿਲ੍ਹੇ ਦੇ ਪਿੰਡ ਵਿਰਕ ਖੁਰਦ ਦੀ ਪੰਚਾਇਤ ਨੇ ਕਿਸਾਨੀ ਅੰਦੋਲਨ ਦਾ ਸਮਰਥਨ ਕਰਦੇ ਇਹ ਫੈਸਲਾ ਆਪਣੇ ਪਿੰਡ ਵਿਚ ਲਾਗੂ ਕਰ ਦਿੱਤਾ ਹੈ ਅਤੇ ਸਮੁੱਚੇ ਪੰਜਾਬ ਦੀਆਂ ਪੰਚਾਇਤਾਂ ਵੀ ਇਸ ਮਤੇ ਨੂੰ ਲਾਗੂ ਕਰਨ ਦੀ ਤਿਆਰੀ ‘ਚ ਹਨ। ਕਿਸਾਨ ਅੰਦੋਲਨ ਨੂੰ ਕਾਮਯਾਬ ਕਰਨ ਲਈ ਹੁਣ ਪੰਚਾਇਤਾਂ ਪੂਰੀ ਤਰ੍ਹਾਂ ਸਰਗਰਮ ਹੋ ਗਈਆਂ ਹਨ। ਇਸੇ ਤਰ੍ਹਾਂ ਦੀਆਂ ਦੀਆਂ ਮੀਟਿੰਗਾਂ ਦਾ ਦੌਰ ਪੂਰੇ ਪੰਜਾਬ ਭਰ ਵਿਚ ਸ਼ੁਰੂ ਹੋ ਚੁੱਕਿਆ ਹੈ।
Check Also
ਪੰਜਾਬ ਸਰਕਾਰ ਵੱਲੋਂ ਨਗਰ ਨਿਗਮ ਅਤੇ ਨਗਰ ਕੌਂਸਲ ਚੋਣਾਂ ਸਬੰਧੀ ਨੋਟੀਫਿਕੇਸ਼ਨ ਕੀਤਾ ਗਿਆ ਜਾਰੀ
ਦਸੰਬਰ ਮਹੀਨੇ ਦੇ ਅੰਤ ’ਚ ਹੋਣਗੀਆਂ ਨਗਰ ਨਿਗਮ ਅਤੇ ਨਗਰ ਕੌਂਸਲ ਚੋਣਾਂ ਚੰਡੀਗੜ੍ਹ/ਬਿਊਰੋ ਨਿਊਜ਼ : …