ਕਿਹਾ : ਸਾਰੇ ਮਿਲ ਕੇ ਕਿਸਾਨ ਅੰਦੋਲਨ ‘ਚ ਡਟ ਜਾਓ
ਨਵੀਂ ਦਿੱਲੀ/ਬਿਊਰੋ ਨਿਊਜ਼
ਗਣਤੰਤਰ ਦਿਵਸ ਮੌਕੇ ਦਿੱਲੀ ਵਿੱਚ ਹੋਈ ਹਿੰਸਾ ਮਗਰੋਂ ਸਿੰਘੂ, ਟਿੱਕਰੀ ਤੇ ਗਾਜੀਪੁਰ ਬਾਰਡਰਾਂ ਸਮੇਤ ਦਿੱਲੀ ਦੀਆਂ ਸਰਹੱਦਾਂ ‘ਤੇ ਡਟੇ ਕਿਸਾਨਾਂ ਨੂੰ ਪੰਜਾਬੀ ਕਲਾਕਾਰਾਂ ਨੇ ਅਪੀਲ ਕੀਤੀ ਹੈ ਕਿ ਸਾਰੇ ਰਲ ਕੇ ਕਿਸਾਨੀ ਅੰਦੋਲਨ ‘ਚ ਮੁੜ ਤੋਂ ਡਟ ਜਾਓ। ਪੰਜਾਬੀ ਕਾਲਾਕਾਰ ਤੇ ਅਦਾਕਾਰ ਸ਼ੁਰੂ ਤੋਂ ਹੀ ਕਿਸਾਨਾਂ ਦੀ ਹਮਾਇਤ ‘ਚ ਖੜ੍ਹੇ ਹਨ ਅਤੇ ਉਨ੍ਹਾਂ ਇੱਕ ਵਾਰ ਫੇਰ ਕਿਸਾਨੀ ਤੇ ਕਿਸਾਨ ਅੰਦੋਲਨ ਦੀ ਮਜ਼ਬੂਤੀ ਲਈ ਆਵਾਜ ਬੁਲੰਦ ਕੀਤੀ ਹੈ। ਪੰਜਾਬੀ ਗਾਇਕ ਰਣਜੀਤ ਬਾਵਾ ਤੇ ਬੱਬੂ ਮਾਨ ਨੇ ਆਪਣੇ ਸੋਸ਼ਲ ਮੀਡੀਆ ਤੇ ਪੋਸਟਾਂ ਪਾ ਕੇ ਕਿਸਾਨਾਂ ਨੂੰ ਅਪੀਲ ਕੀਤੀ ਹੈ ਕਿ ਉਹ ਆਪਣੇ ਕਿਸਾਨੀ ਮੋਰਚੇ ‘ਤੇ ਡਟੇ ਰਹਿਣ। ਸਮੇਂ ਦੀਆਂ ਸਰਕਾਰਾਂ ਵੱਲੋਂ ਅੰਦੋਲਨ ਨੂੰ ਅਸਫ਼ਲ ਬਣਾਉਣ ਲਈ ਚਲੀਆਂ ਜਾ ਰਹੀਆਂ ਕੋਝੀਆਂ ਚਾਲਾਂ ਕਦੇ ਸਫ਼ਲ ਨਹੀਂ ਹੋਣਗੀਆਂ। ਉਨ੍ਹਾਂ ਅੱਗੇ ਕਿਹਾ ਕਿ 26 ਜਨਵਰੀ ਦੀ ਪਰੇਡ ਮੌਕੇ ਜੋ ਕੁੱਝ ਵੀ ਵਾਪਰਿਆ ਉਹ ਮੰਦਭਾਗਾ ਹੈ ਪ੍ਰੰਤੂ ਇਹ ਸਭ ਕੁੱਝ ਸਰਕਾਰੀ ਸ਼ਹਿ ‘ਤੇ ਅੰਦੋਲਨ ਨੂੰ ਫੇਲ੍ਹ ਕਰਨ ਲਈ ਸਰਕਾਰ ਵੱਲੋਂ ਹੀ ਰਚਿਆ ਗਿਆ ਅਡੰਬਰ ਹੈ।
Check Also
ਪਹਿਲਵਾਨ ਬਜਰੰਗ ਪੂਨੀਆ 4 ਸਾਲ ਲਈ ਮੁਅੱਤਲ
ਹਰਿਆਣਾ ਨਾਲ ਸਬੰਧਤ ਹੈ ਪਹਿਲਵਾਨ ਪੂਨੀਆ ਨਵੀਂ ਦਿੱਲੀ/ਬਿਊਰੋ ਨਿਊਜ਼ ਨੈਸ਼ਨਲ ਐਂਟੀ ਡੋਪਿੰਗ ਏਜੰਸੀ (ਨਾਡਾ) ਨੇ …