Breaking News
Home / ਭਾਰਤ / ਕਿਸਾਨ ਅੰਦੋਲਨ ‘ਤੇ ਸਖਤੀ ਤੋਂ ਭੜਕੇ ਸੁਖਬੀਰ ਬਾਦਲ

ਕਿਸਾਨ ਅੰਦੋਲਨ ‘ਤੇ ਸਖਤੀ ਤੋਂ ਭੜਕੇ ਸੁਖਬੀਰ ਬਾਦਲ

ਕਿਹਾ : ਕਿਸਾਨਾਂ ‘ਤੇ ਸਰਕਾਰੀ ਡੰਡੇ ਦਾ ਜੋਰ ਨਹੀਂ ਚੱਲੇਗਾ
ਨਵੀਂ ਦਿੱਲੀ/ਬਿਊਰੋ ਨਿਊਜ਼
ਕੇਂਦਰ ਵੱਲੋਂ ਲਿਆਂਦੇ ਕਾਲੇ ਖੇਤੀ ਕਾਨੂੰਨਾਂ ਵਿਰੁੱਧ ਕਿਸਾਨਾਂ ‘ਚ ਰੋਹ ਘਟਣ ਦਾ ਨਾਂ ਨਹੀਂ ਲੈ ਰਿਹਾ। ਇਸ ਦੌਰਾਨ ਵਿਰੋਧੀ ਪਾਰਟੀਆਂ ਵੀ ਸੰਸਦ ਦੇ ਬਜਟ ਸੈਸ਼ਨ ਦੌਰਾਨ ਸਰਕਾਰ ਨੂੰ ਘੇਰਨ ਦੀ ਤਿਆਰੀ ਵਿੱਚ ਜੁਟੀਆਂ ਹੋਈਆਂ ਹਨ। ਕਾਲੇ ਖੇਤੀ ਕਾਨੂੰਨਾਂ ਦੇ ਵਿਰੋਧ ਵਿੱਚ ਭਾਜਪਾ ਨਾਲੋਂ ਨਾਤਾ ਤੋੜਨ ਵਾਲੇ ਅਕਾਲੀ ਦਲ ਨੇ ਕਿਸਾਨਾਂ ਦੇ ਪ੍ਰਦਰਸ਼ਨ ਨੂੰ ਲੈ ਕੇ ਕਿਹਾ ਹੈ ਕਿ ਇਹ ਸਮੁੱਚੇ ਦੇਸ਼ ਦਾ ਅੰਦੋਲਨ ਹੈ। ਉਨ੍ਹਾਂ ਸਰਕਾਰ ਉੱਤੇ ਦੇਸ਼ ਦੇ ਕਿਸਾਨਾਂ ਦੀ ਆਵਾਜ਼ ਨੂੰ ਦਬਾਉਣ ਦਾ ਦੋਸ਼ ਲਾਇਆ ਹੈ ਜਿਸ ਨੂੰ ਦੇਸ਼ ਦੀ ਕਿਸਾਨੀ ਕਦੇ ਵੀ ਬਰਦਾਸ਼ਤ ਨਹੀਂ ਕਰੇਗੀ। ਉਨ੍ਹਾਂ ਕਿਹਾ ਕਿ ਅਸੀਂ ਹਿੰਸਾ ਦੇ ਹੱਕ ਵਿੱਚ ਨਹੀਂ ਹਾਂ ਅਤੇ ਹਿੰਸਾ ਨਾਲ ਕੋਈ ਵੀ ਮਸਲਾ ਹੱਲ ਨਹੀਂ ਹੁੰਦਾ। ਕੇਂਦਰ ਸਰਕਾਰ ਹੁਣ ਡੰਡਾ ਲੈ ਕੇ ਸ਼ਾਂਤੀਪੂਰਨ ਢੰਗ ਨਾਲ ਪ੍ਰਦਰਸ਼ਨ ਕਰ ਰਹੇ ਕਿਸਾਨਾਂ ਦੀ ਆਵਾਜ਼ ਨੂੰ ਦਬਾ ਰਹੀ ਹੈ ਜੋ ਬਰਦਾਸ਼ਤ ਕਰਨ ਯੋਗ ਨਹੀਂ ਹੈ।

Check Also

ਬਿ੍ਰਟੇਨ ਦੇ ਕਿੰਗ ਚਾਰਲਸ ਨਿੱਜੀ ਦੌਰੇ ’ਤੇ ਬੈਂਗਲੁਰੂ ਪਹੁੰਚੇ

ਤਾਜਪੋਸ਼ੀ ਤੋਂ ਬਾਅਦ ਕਿੰਗ ਚਾਰਲਸ ਦੀ ਇਹ ਪਹਿਲੀ ਭਾਰਤ ਯਾਤਰਾ ਨਵੀਂ ਦਿੱਲੀ/ਬਿਊਰੋ ਨਿਊਜ਼ : ਬਿ੍ਰਟੇਨ …