ਖਦਸ਼ਾ ਇਹ ਵੀ ਹੈ ਕਿ ਦਿੱਲੀ ਪੁਲਿਸ ਨੇ ਇਨ੍ਹਾਂ ਨੌਜਵਾਨਾਂ ਨੂੰ ਲਿਆ ਹੈ ਹਿਰਾਸਤ ‘ਚ
ਮੋਗਾ/ਬਿਊਰੋ ਨਿਊਜ਼
ਲੰਘੀ 24 ਜਨਵਰੀ ਨੂੰ ਮੋਗਾ ਜ਼ਿਲ੍ਹੇ ਦੇ ਪਿੰਡ ਤਾਰੀਏਵਾਲਾ ਤੋਂ 17 ਨੌਜਵਾਨ ਦਿੱਲੀ ਦੇ ਟਿੱਕਰੀ ਬਾਰਡਰ ਲਈ ਰਵਾਨਾ ਹੋਏ ਸੀ। ਉਨ੍ਹਾਂ ਨੇ ਕਿਸਾਨ ਜਥੇਬੰਦੀਆਂ ਵੱਲੋਂ ਉਲੀਕੀ 26 ਜਰਨਰੀ ਦੀ ਟਰੈਕਟਰ ਪਰੇਡ ਵਿੱਚ ਸ਼ਾਮਲ ਹੋਣਾ ਸੀ। ਪਿੰਡ ਵਾਸੀ ਮੁਖਤਿਆਰ ਸਿੰਘ ਨੇ ਦੱਸਿਆ ਕਿ ਪਿੰਡ ਦੇ 12 ਨੌਜਵਾਨਾਂ ਦਾ ਕੋਈ ਪਤਾ ਨਹੀਂ ਲੱਗ ਰਿਹਾ ਕਿ ਉਹ ਕਿੱਥੇ ਹਨ। ਇਸ ਦੇ ਨਾਲ ਹੀ ਉਨ੍ਹਾਂ ਕਿਹਾ ਕਿ ਸਾਨੂੰ ਦਿੱਲੀ ਦੇ ਟਿੱਕਰੀ ਬਾਰਡਰ ਤੋਂ ਪਿੰਡ ਦੇ ਕੁਝ ਨੌਜਵਾਨਾਂ ਨੇ ਫੋਨ ‘ਤੇ ਦੱਸਿਆ ਹੈ ਕਿ ਇਨ੍ਹਾਂ ਨੌਜਵਾਨਾਂ ਨੂੰ ਦਿੱਲੀ ਪੁਲਿਸ ਨੇ ਹਿਰਾਸਤ ਵਿੱਚ ਲੈ ਲਿਆ ਹੈ। ਪਿੰਡ ਵਾਸੀਆਂ ਨੇ ਦੱਸਿਆ ਕਿ ਇਨ੍ਹਾਂ ਨੌਜਵਾਨਾਂ ਦਾ ਕਿਸੇ ਪਾਰਟੀ ਜਾਂ ਕਿਸੇ ਹੋਰ ਜਥੇਬੰਦੀ ਨਾਲ ਕੋਈ ਸਬੰਧ ਨਹੀਂ। ਇਹ ਕੇਵਲ ਕਿਸਾਨ ਜਥੇਬੰਦੀਆਂ ਦੇ ਸੱਦੇ ‘ਤੇ ਦਿੱਲੀ ਗਏ ਸੀ। ਇਸ ਮੌਕੇ ਪਿੰਡ ਵਿੱਚ ਸਹਿਮ ਦਾ ਮਾਹੌਲ ਹੈ ਅਤੇ ਪਰਿਵਾਰਕ ਮੈਂਬਰ ਚਿੰਤਾ ਵਿੱਚ ਹਨ। ਪਿੰਡ ਵਾਸੀਆਂ ਨੇ ਸਮੂਹ ਕਿਸਾਨ ਜਥੇਬੰਦੀਆਂ ਤੇ ਪੰਜਾਬ ਸਰਕਾਰ ਨੂੰ ਅਪੀਲ ਕੀਤੀ ਕਿ ਉਹ ਉਕਤ ਨੌਜਵਾਨਾਂ ਨਾਲ ਗੱਲਬਾਤ ਕਰਕੇ ਤੁਰੰਤ ਪਰਿਵਾਰ ਨਾਲ ਰਾਬਤਾ ਕਾਇਮ ਕਰਵਾਉਣ ਤੇ ਜਲਦ ਨੌਜਵਾਨਾਂ ਦੀ ਘਰ ਵਾਪਸੀ ਕਰਵਾਉਣ ‘ਚ ਮਦਦ ਕਰਨ। ਦੂਜੇ ਪਾਸੇ ਖਾਲੜਾ ਮਿਸ਼ਨ ਦੇ ਬੀਬੀ ਪਰਮਜੀਤ ਕੌਰ ਖਾਲੜਾ ਅਤੇ ਹਿਊਮਨ ਰਾਈਟਸ ਐਸੋਸੀਏਸ਼ਨ ਦੇ ਮੁਖੀ ਐਡਵੋਕੇਟ ਸਰਬਜੀਤ ਸਿੰਘ ਵੇਰਕਾ ਅਤੇ ਉਨ੍ਹਾਂ ਦੇ ਸਾਥੀਆਂ ਵੱਲੋਂ 400 ਵਿਅਕਤੀਆਂ ਦੇ ਲਾਪਤਾ ਹੋਣ ਜਾਂ ਦਿੱਲੀ ਪੁਲਿਸ ਵੱਲੋਂ ਇਨ੍ਹਾਂ ਨੂੰ ਗ੍ਰਿਫਤਾਰ ਕੀਤੇ ਜਾਣ ਦਾ ਖਦਸ਼ਾ ਪ੍ਰਗਟਾਇਆ ਜਾ ਰਿਹਾ ਹੈ।
Check Also
ਅਮਰੀਕਾ ਨੇ 112 ਹੋਰ ਭਾਰਤੀਆਂ ਨੂੰ ਕੀਤਾ ਡਿਪੋਰਟ
ਡਿਪੋਰਟ ਕੀਤੇ ਜਾਣ ਵਾਲਿਆਂ 31 ਪੰਜਾਬੀ ਵੀ ਸ਼ਾਮਲ ਅੰਮਿ੍ਰਤਸਰ/ਬਿਊਰੋ ਨਿਊਜ਼ : ਅਮਰੀਕਾ ਤੋਂ 31 ਪੰਜਾਬੀਆਂ …