ਕਿਸਾਨੀ ਸੰਘਰਸ਼ ‘ਚ ਸ਼ਾਮਲ ਹੋਣ ਲਈ ਪਿੰਡਾਂ ‘ਚੋਂ ਹੋਰ ਕਿਸਾਨ ਦਿੱਲੀ ਲਈ ਰਵਾਨਾ
ਦਿੱਲੀ ਦੇ ਉਪ ਮੁੱਖ ਮੰਤਰੀ ਸਿਸੋਦੀਆ ਵੀ ਪਹੁੰਚੇ ਗਾਜ਼ੀਪੁਰ ਬਾਰਡਰ
ਨਵੀਂ ਦਿੱਲੀ/ਬਿਊਰੋ ਨਿਊਜ਼ :
ਗਣਤੰਤਰ ਦਿਵਸ ਮੌਕੇ ਲਾਲ ਕਿਲ੍ਹੇ ‘ਤੇ ਵਾਪਰੇ ਘਟਨਾਕ੍ਰਮ ਤੋਂ ਬਾਅਦ ਕਿਸਾਨ ਅੰਦੋਲਨ ਨੇ ਫਿਰ ਆਪਣੀ ਪਹਿਲਾਂ ਵਾਲੀ ਰਫਤਾਰ ਫੜ ਲਈ ਹੈ। ਬਹੁਤ ਸਾਰੇ ਕਿਸਾਨ ਤਣਾਅ ਗ੍ਰਸਤ ਗਾਜ਼ੀਪੁਰ ਬਾਰਡਰ ਤੇ ਸਿੰਘੂ ਬਾਰਡਰ ਵਿਖੇ ਕਿਸਾਨਾਂ ਨੇ ਆਪਣਾ ਪ੍ਰਦਰਸ਼ਨ ਜਾਰੀ ਰੱਖਿਆ ਹੋਇਆ ਜਿਨ੍ਹਾਂ ਨੂੰ ਕੇਂਦਰ ਸਰਕਾਰ ਇਕ ਸਾਜ਼ਿਸ਼ ਤਹਿਤ ਹਟਾਉਣਾ ਚਾਹੁੰਦੀ ਸੀ। ਕਿਸਾਨਾਂ ਨੂੰ ਸਮਰਥਨ ਦੇਣ ਦੇ ਮਕਸਦ ਨਾਲ ਦਿੱਲੀ ਦੇ ਉਪ ਮੁੱਖ ਮੰਤਰੀ ਮਨੀਸ਼ ਸਿਸੋਦੀਆ ਗਾਜ਼ੀਪੁਰ ਬਾਰਡਰ ਤੇ ਸਤਿੰਦਰ ਜੈਨ ਸਿੰਘੂ ਬਾਰਡਰ ‘ਤੇ ਪਹੁੰਚੇ ਜਿੱਥੇ ਕਿਸਾਨ ਆਗੂ ਰਾਕੇਸ਼ ਟਿਕੈਤ ਨੇ ਮਨੀਸ਼ ਸਿਸੋਦੀਆ ਦਾ ਗਰਮ ਜੋਸ਼ੀ ਨਾਲ ਸਵਾਗਤ ਕੀਤਾ। ਦੂਜੇ ਪਾਸੇ ਪੰਜਾਬ ਦੇ ਪਿੰਡਾਂ ਵਿਚ ਮੀਟਿੰਗਾਂ ਦਾ ਦੌਰ ਸ਼ੁਰੂ ਹੋ ਗਿਆ ਹੈ ਤੇ ਕਿਸਾਨਾਂ ਵਲੋਂ ਕਿਸਾਨ ਮੋਰਚੇ ਵਿਚ ਸ਼ਾਮਲ ਹੋਣ ਲਈ ਪਿੰਡ ਵਾਸੀਆਂ ਦੀਆਂ ਬਕਾਇਦਾ ਡਿਊਟੀਆਂ ਵੀ ਲਗਾ ਦਿੱਤੀਆਂ ਗਈਆਂ ਹਨ ਅਤੇ ਕਿਸਾਨ ਆਪਣੇ ਟਰੈਕਟਰ ਟਰਾਲੀਆਂ ਸਮੇਤ ਦਿੱਲੀ ਮੋਰਚੇ ਵਿਚ ਸ਼ਾਮਲ ਹੋਣ ਰਵਾਨਾ ਹੋ ਗਏ ਹਨ। ਇਸੇ ਸਮੇਂ ਗਾਜ਼ੀਪੁਰੀ ਬਾਰਡਰ ‘ਤੇ ਕਿਸਾਨਾਂ ਦੀ ਗਿਣਤੀ ਪਹਿਲਾਂ ਨਾਲੋਂ ਵੀ ਜ਼ਿਆਦਾ ਹੋ ਗਈ ਹੋ ਹੈ।
Check Also
ਭਗਦੜ ਮਚਣ ਤੋਂ ਬਾਅਦ ਵੀ ਨਵੀਂ ਦਿੱਲੀ ਰੇਲਵੇ ਸਟੇਸ਼ਨ ’ਤੇ ਭੀੜ ਵਧੀ
ਬੀਤੀ ਰਾਤ 18 ਲੋਕਾਂ ਦੀ ਹੋਈ ਸੀ ਮੌਤ; ਪੁਲੀਸ ਨੇ ਲੋਕਾਂ ਤੋਂ ਪੁੱਛਗਿੱਛ ਕੀਤੀ ਨਵੀਂ …