ਸ਼ਰਾਰਤੀ ਅਨਸਰਾਂ ਨੇ ਕਿਸਾਨਾਂ ਦੇ ਜ਼ਰੂਰੀ ਸਮਾਨ ਦੀ ਕੀਤੀ ਤੋੜ-ਫੋੜ, ਟੈਂਟ ਵੀ ਫਾੜੇ, ਪੁਲਿਸ ਖੜ੍ਹੀ ਦੇਖਦੀ ਰਹੀ
ਨਵੀਂ ਦਿੱਲੀ/ਬਿਊਰੋ ਨਿਊਜ਼
ਖੇਤੀ ਕਾਨੂੰਨਾਂ ਦੇ ਖਿਲਾਫ਼ ਦਿੱਲੀ ਦੀਆਂ ਸਰਹੱਦਾਂ ‘ਤੇ ਕਿਸਾਨਾਂ ਵੱਲੋਂ ਵਿੱਢੇ ਗਏ ਕਿਸਾਨੀ ਅੰਦੋਲਨ ਨੂੰ ਖਤਮ ਕਰਨ ਲਈ ਹੁਣ ਕੇਂਦਰ ਸਰਕਾਰ ਹਰ ਤਰ੍ਹਾਂ ਦੇ ਹਥਕੰਡੇ ਵਰਤ ਰਹੀ ਹੈ। ਅੱਜ ਸਰਕਾਰੀ ਸ਼ਹਿ ‘ਤੇ ਕੁੱਝ ਸ਼ਰਾਰਤੀ ਅਨਸਰ ਨਰੇਲਾ ਵੱਲੋਂ ਆਏ ਅਤੇ ਕਿਸਾਨਾਂ ਦੇ ਟੈਂਟਾਂ ਤੱਕ ਪਹੁੰਚ ਗਏ ਅਤੇ ਉਨ੍ਹਾਂ ਨੇ ਸਿੰਘੂ ਬਾਰਡਰ ਨੂੰ ਖਾਲੀ ਕਰਵਾਉਣ ਦੀ ਮੰਗ ਕੀਤੀ। ਇਨ੍ਹਾਂ ਸ਼ਰਾਰਤੀ ਅਨਸਰਾਂ ਵੱਲੋਂ ਕਿਸਾਨਾਂ ਦੀ ਜ਼ਰੂਰਤ ਦੇ ਸਮਾਨ ਦੀ ਤੋੜ-ਫੋੜ ਕੀਤੀ ਅਤੇ ਟੈਂਟ ਵੀ ਫਾੜ ਦਿੱਤੇ। ਇਨ੍ਹਾਂ ਸ਼ਰਾਰਤੀ ਅਨਸਰਾਂ ਨੇ ਕਿਸਾਨਾਂ ‘ਤੇ ਪਥਰਾਅ ਵੀ ਕੀਤਾ, ਜਿਸ ਕਾਰਨ ਕਈ ਕਿਸਾਨਾਂ ਦੇ ਸੱਟਾਂ ਵੀ ਲੱਗੀਆਂ। ਦੂਜੇ ਪਾਸੇ ਸਰਕਾਰ ਦਾ ਹੱਥਠੋਕਾ ਬਣੀ ਪੁਲਿਸ ਮੂਕ ਦਰਸ਼ਕ ਬਣੀ ਖੜ੍ਹੀ ਇਹ ਸਭ ਕੁੱਝ ਦੇਖਦੀ ਰਹੀ। ਸ਼ਰਾਰਤੀ ਅਨਸਰਾਂ ਦਾ ਕਹਿਣਾ ਹੈ ਕਿ ਕਿਸਾਨੀ ਅੰਦੋਲਨ ਦੇ ਚਲਦਿਆਂ ਉਨ੍ਹਾਂ ਦਾ ਕਾਰੋਬਾਰ ਠੱਪ ਹੋ ਗਿਆ ਹੈ ਅਤੇ ਉਹ ਸਿੰਘੂ ਬਾਰਡਰ ਨੂੰ ਖਾਲੀ ਕਰ ਦੇਣ। ਪ੍ਰੰਤੂ ਦੂਜੇ ਕਿਸਾਨਾਂ ਦਾ ਕਹਿਣਾ ਹੈ ਜਦੋਂ ਕਾਲੇ ਖੇਤੀ ਕਾਨੂੰਨ ਵਾਪਸ ਨਹੀਂ ਲਏ ਜਾਂਦੇ ਉਦੋਂ ਤੱਕ ਉਹ ਇਹ ਅੰਦੋਲਨ ਖਤਮ ਨਹੀਂ ਕਰਨਗੇ ਅਤੇ ਸਿੰਘੂ ਬਾਰਡਰ ‘ਤੇ ਡਟੇ ਰਹਿਣਗੇ।
Check Also
ਸੰਵਿਧਾਨ ਦਿਵਸ ਮੌਕੇ ਰਾਸ਼ਟਰਪਤੀ ਨੇ ਸੰਸਦ ਦੇ ਸਾਂਝੇ ਸਦਨ ਨੂੰ ਕੀਤਾ ਸੰਬੋਧਨ
ਇਕ ਵਿਸ਼ੇਸ਼ ਯਾਦਗਾਰੀ ਸਿੱਕਾ ਅਤੇ ਡਾਕ ਟਿਕਟ ਵੀ ਜਾਰੀ ਨਵੀਂ ਦਿੱਲੀ/ਬਿਊਰੋ ਨਿਊਜ਼ ਅੱਜ ਮੰਗਲਵਾਰ ਨੂੰ …