14.8 C
Toronto
Tuesday, September 16, 2025
spot_img
Homeਪੰਜਾਬਜ਼ੀਰਾ 'ਚ ਦਰਦਨਾਕ ਸੜਕ ਹਾਦਸਾ

ਜ਼ੀਰਾ ‘ਚ ਦਰਦਨਾਕ ਸੜਕ ਹਾਦਸਾ

6 ਵਿਅਕਤੀਆਂ ਦੀ ਮੌਤ ਅਤੇ 10 ਜ਼ਖ਼ਮੀ
ਫਿਰੋਜ਼ਪੁਰ, ਬਿਊਰੋ ਨਿਊਜ਼
ਫਿਰੋਜ਼ਪੁਰ ਦੇ ਕਸਬਾ ਜ਼ੀਰਾ ਨੇੜਲੇ ਪਿੰਡ ਗਿੱਦੜਪਿੰਡੀ ਵਿਖੇ ਸੜਕ ਹਾਦਸੇ ਵਿਚ 6 ਵਿਅਕਤੀਆਂ ਦੀ ਮੌਤ ਹੋ ਗਈ ਹੈ। ਜਾਣਕਾਰੀ ਅਨੁਸਾਰ ਇਹ ਸਾਰੇ ਵਿਅਕਤੀ ਫੋਰ ਵੀਲ੍ਹਰ ‘ਤੇ ਸਵਾਰ ਹੋ ਕੇ ਮਜ਼ਦੂਰੀ ਕਰਨ ਜਾ ਰਹੇ ਸਨ। ਮੱਖੂ ਨਜ਼ਦੀਕ ਗਿਦੜਵਿੰਡੀ ਪੁਲ ‘ਤੇ ਫੋਰ ਵੀਲਰ ਦੀ ਇਕ ਵੱਡੇ ਟਰਾਲੇ ਨਾਲ ਟੱਕਰ ਹੋ ਗਈ। ਜਿਸ ਦੌਰਾਨ 6 ਵਿਅਕਤੀਆਂ ਦੀ ਮੌਤ ਹੋ ਗਈ ਅਤੇ 10 ਵਿਅਕਤੀਆਂ ਦੇ ਜ਼ਖ਼ਮੀ ਹੋਣ ਦੀ ਖਬਰ ਹੈ। ਇਸ ਹਾਦਸੇ ਵਿਚ ਜਾਨ ਗੁਆਉਣ ਵਾਲਿਆਂ ਵਿਚ ਦੋ ਸਕੇ ਭਰਾ ਵੀ ਸ਼ਾਮਲ ਹਨ। ਸਾਰੇ ਜ਼ਖ਼ਮੀਆਂ ਨੂੰ ਸਿਵਲ ਹਸਪਤਾਲ ਜ਼ੀਰਾ ਵਿਖੇ ਦਾਖਲ ਕਰਵਾਇਆ ਗਿਆ ਹੈ। ਪੁਲਿਸ ਮਾਮਲੇ ਦੀ ਜਾਂਚ ਕਰ ਰਹੀ ਹੈ।

RELATED ARTICLES
POPULAR POSTS