21.2 C
Toronto
Friday, June 26, 2026
spot_img
Homeਪੰਜਾਬਪੰਜਾਬ 'ਚ ਨਗਰ ਨਿਗਮ ਚੋਣਾਂ ਨੂੰ ਲੈ ਕੇ ਸਰਗਰਮੀਆਂ ਵਧੀਆਂ

ਪੰਜਾਬ ‘ਚ ਨਗਰ ਨਿਗਮ ਚੋਣਾਂ ਨੂੰ ਲੈ ਕੇ ਸਰਗਰਮੀਆਂ ਵਧੀਆਂ

ਬਠਿੰਡਾ ‘ਚ ਭਾਜਪਾ ਉਮੀਦਵਾਰਾਂ ਦੇ ਪੋਸਟਰਾਂ ‘ਤੇ ਫੇਰੀ ਗਈ ਕਾਲਖ
ਬਠਿੰਡਾ, ਬਿਊਰੋ ਨਿਊਜ਼
ਪੰਜਾਬ ਵਿਚ ਆਉਂਦੀ 14 ਫਰਵਰੀ ਨੂੰ ਨਗਰ ਨਿਗਮ ਦੀਆਂ ਚੋਣਾਂ ਹੋਣ ਜਾ ਰਹੀਆਂ ਹਨ। ਜਿਸ ਨੂੰ ਲੈ ਕੇ ਸਰਗਰਮੀਆਂ ਵੀ ਵਧ ਗਈਆਂ ਹਨ। ਇਸਦੇ ਚੱਲਦਿਆਂ ਬਠਿੰਡਾ ‘ਚ ਨਗਰ ਨਿਗਮ ਦੀਆਂ ਚੋਣਾਂ ਨੂੰ ਲੈ ਕੇ ਵੱਖ ਵੱਖ ਉਮੀਦਵਾਰਾਂ ਵਲੋਂ ਆਪਣੇ ਆਪਣੇ ਪੋਸਟਰ ਵੀ ਲਾਏ ਜਾ ਰਹੇ ਹਨ। ਇਸੇ ਤਹਿਤ ਭਾਜਪਾ ਉਮੀਦਵਾਰਾਂ ਵਲੋਂ ਵੀ ਆਪਣੇ ਪੋਸਟਰ ਲਾਏ ਗਏ ਸਨ, ਜਿਨ੍ਹਾਂ ‘ਤੇ ਕੁਝ ਵਿਅਕਤੀਆਂ ਵਲੋਂ ਕਾਲਖ ਪੋਚ ਦਿੱਤੀ ਗਈ ਅਤੇ ਕਈ ਪੋਸਟਰਾਂ ਨੂੰ ਪਾੜ ਵੀ ਦਿੱਤਾ ਗਿਆ। ਘਟਨਾ ਦਾ ਪਤਾ ਲੱਗਦਿਆਂ ਹੀ ਪੁਲਿਸ ਵਲੋਂ ਕਾਲਖ ਵਾਲੇ ਸਾਰੇ ਪੋਸਟਰਾਂ ਨੂੰ ਉਤਰਵਾ ਦਿੱਤਾ ਗਿਆ। ਭਾਜਪਾ ਆਗੂ ਸੁਖਪਾਲ ਸਰਾਂ ਨੇ ਵਿੱਤ ਮੰਤਰੀ ਮਨਪ੍ਰੀਤ ਸਿੰਘ ਬਾਦਲ ਅਤੇ ਕਾਂਗਰਸੀ ਆਗੂਆਂ ‘ਤੇ ਮਾਹੌਲ ਖਰਾਬ ਕਰਨ ਦੇ ਆਰੋਪ ਲਗਾਏ ਹਨ।

RELATED ARTICLES
POPULAR POSTS