ਹਰ ਘਰ ਵਿਚੋਂ ਇਕ ਮੈਂਬਰ ਜ਼ਰੂਰ ਪਹੁੰਚੇ ਕਿਸਾਨੀ ਸੰਘਰਸ਼ ‘ਚ
ਚੰਡੀਗੜ੍ਹ, ਬਿਊਰੋ ਨਿਊਜ਼
ਕੇਂਦਰ ਦੀ ਮੋਦੀ ਸਰਕਾਰ ਵਲੋਂ ਲਿਆਂਦੇ ਤਿੰਨ ਖੇਤੀ ਕਾਨੂੰਨਾਂ ਖਿਲਾਫ ਕਿਸਾਨਾਂ ਵਲੋਂ ਸੰਘਰਸ਼ ਲਗਾਤਾਰ ਜਾਰੀ ਹੈ। ਇਸ ਦੇ ਚੱਲਦਿਆਂ ਹੁਣ ਪੰਜਾਬ ਦੇ ਪਿੰਡਾਂ ਵਿਚ ਪੰਚਾਇਤਾਂ ਵਲੋਂ ਖੇਤੀ ਕਾਨੂੰਨਾਂ ਖਿਲਾਫ ਮਤੇ ਵੀ ਪਾਏ ਜਾ ਰਹੇ ਹਨ। ਪੰਚਾਇਤਾਂ ਵਿਚ ਫੈਸਲੇ ਹੋ ਰਹੇ ਹਨ ਕਿ ਕਿਸਾਨੀ ਸੰਘਰਸ਼ ਵਿਚ ਹਰ ਘਰ ਦਾ ਇਕ ਮੈਂਬਰ ਜ਼ਰੂਰ ਸ਼ਾਮਲ ਹੋਵੇ। ਜੇਕਰ ਕੋਈ ਵਿਅਕਤੀ ਇਸ ਸੰਘਰਸ਼ ਵਿਚ ਨਹੀਂ ਜਾਂਦਾ, ਉਸ ਕੋਲੋਂ ਦੋ ਹਜ਼ਾਰ ਰੁਪਏ ਜੁਰਮਾਨਾ ਲਿਆ ਜਾਵੇਗਾ। ਹੁਣ ਮੋਗਾ ਦੇ ਪਿੰਡ ਡਗਰੂ, ਸਾਫੂਵਾਲਾ ਅਤੇ ਦੌਧਰ ਦੀਆਂ ਪੰਚਾਇਤਾਂ ਨੇ ਵੀ ਕਿਸਾਨ ਅੰਦੋਲਨ ਦੇ ਸਮਰਥਨ ਵਿਚ ਨਵੇਂ ਆਦੇਸ਼ ਜਾਰੀ ਕੀਤੇ ਹਨ। ਇਸ ਤੋਂ ਪਹਿਲਾਂ ਬਠਿੰਡਾ ਦੇ ਪਿੰਡ ਵਿਰਕ ਖੁਰਦ, ਕਰਾੜਵਾਲਾ ਅਤੇ ਮਾਨਸਾ ਦੇ ਪਿੰਡ ਨੰਗਲ ਕਲਾਂ, ਬਰਨਾਲਾ ਦੇ ਪਿੰਡ ਢਿੱਲਵਾਂ ਦੀਆਂ ਪੰਚਾਇਤਾਂ ਵੀ ਖੇਤੀ ਕਾਨੂੰਨਾਂ ਖਿਲਾਫ ਮਤੇ ਪਾਸ ਕਰ ਚੁੱਕੀਆਂ ਹਨ।
Check Also
ਕਿਸਾਨ ਅਤੇ ਮਜ਼ਦੂਰ ਜਥੇਬੰਦੀਆਂ 6 ਦਸੰਬਰ ਨੂੰ ਦਿੱਲੀ ਕੂਚ ਕਰਨਗੀਆਂ
ਸੰਯੁਕਤ ਕਿਸਾਨ ਮੋਰਚਾ (ਗੈਰ ਸਿਆਸੀ) ਤੇ ਕਿਸਾਨ ਮਜ਼ਦੂਰ ਮੋਰਚਾ ਦੀ ਅਗਵਾਈ ਹੇਠ ਸ਼ੰਭੂ ਬਾਰਡਰ ਤੋਂ …