ਜੋਗਿੰਦਰ ਸਿੰਘ ਉਗਰਾਹਾਂ ਨੂੰ ਰਾਜਨੀਤਕ ਪਾਰਟੀਆਂ ‘ਤੇ ਨਹੀਂ ਭਰੋਸਾ
ਚੰਡੀਗੜ੍ਹ, ਬਿਊਰੋ ਨਿਊਜ਼
ਪੰਜਾਬ ਮੁੱਖ ਮੰਤਰੀ ਕੈਪਟਨ ਅਮਰਿੰਦਰ ਸਿੰਘ ਨੇ ਭਲਕੇ 2 ਫਰਵਰੀ ਨੂੰ ਸਰਬ ਪਾਰਟੀ ਮੀਟਿੰਗ ਸੱਦੀ ਹੈ ਤਾਂ ਜੋ ਖੇਤੀ ਕਾਨੂੰਨਾਂ ਦੇ ਮੁੱਦੇ ਅਤੇ ਦਿੱਲੀ ਦੀਆਂ ਘਟਨਾਵਾਂ ਨੂੰ ਲੈ ਕੇ ਕਿਸਾਨ ਅੰਦੋਲਨ ਬਾਰੇ ਅਖ਼ਤਿਆਰ ਕੀਤੇ ਜਾਣ ਵਾਲੇ ਅਗਲੇ ਰਾਹ ਲਈ ਆਮ ਸਹਿਮਤੀ ਬਣਾਈ ਜਾ ਸਕੇ। ਕੈਪਟਨ ਸਰਕਾਰ ਨੇ ਖੇਤੀ ਕਾਨੂੰਨਾਂ ਦੇ ਮਾਮਲੇ ਨੂੰ ਲੈ ਕੇ ਪਹਿਲਾਂ ਵੀ ਵੀਡੀਓ ਕਾਨਫਰੰਸਿੰਗ ਜ਼ਰੀਏ ਸਰਬ ਪਾਰਟੀ ਮੀਟਿੰਗ ਕੀਤੀ ਸੀ, ਪਰ ਭਲਕੇ ਨੂੰ ਹੋਣ ਵਾਲੀ ਮੀਟਿੰਗ ਆਹਮੋ-ਸਾਹਮਣੇ ਹੋਵੇਗੀ। ਇਸੇ ਦੌਰਾਨ ਕਿਸਾਨ ਆਗੂ ਜੋਗਿੰਦਰ ਸਿੰਘ ਉਗਰਾਹਾਂ ਦਾ ਬਿਆਨ ਵੀ ਸਾਹਮਣੇ ਆਇਆ ਹੈ। ਉਨ੍ਹਾਂ ਕਿਹਾ ਕਿ ਕੈਪਟਨ ਅਮਰਿੰਦਰ ਤਾਂ 2022 ਦੀਆਂ ਤਿਆਰੀਆਂ ਵਿਚ ਰੁੱਝੇ ਹੋਏ ਹਨ। ਉਗਰਾਹਾਂ ਨੇ ਕਿਹਾ ਕਿ ਅਕਾਲੀ ਦਲ ਤੇ ਆਮ ਆਦਮੀ ਪਾਰਟੀ ਵੀ ਸਿਆਸੀ ਜ਼ਮੀਨ ਤਲਾਸ਼ ਰਹੀਆਂ ਹਨ। ਉਨ੍ਹਾਂ ਦੱਸਿਆ ਕਿ ਰਾਜਨੀਤਕ ਪਾਰਟੀਆਂ ਨੂੰ ਕਿਸਾਨਾਂ ਨਾਲ ਹਮਦਰਦੀ ਨਹੀਂ ਹੈ।
Check Also
ਲੁਧਿਆਣਾ ਜ਼ਿਮਨੀ ਚੋਣ ਲਈ ਕਾਂਗਰਸ ਨੇ ਦੋ ਮੈਂਬਰੀ ਕਮੇਟੀ ਬਣਾਈ
ਰਾਣਾ ਗੁਰਜੀਤ ਸਿੰਘ ਅਤੇ ਸ਼ਾਮ ਸੁੰਦਰ ਸੰਭਾਲਣਗੇ ਕਮਾਨ ਲੁਧਿਆਣਾ/ਬਿਊਰੋ ਨਿਊਜ਼ ਲੁਧਿਆਣਾ ਦੇ ਪੱਛਮੀ ਵਿਧਾਨ ਸਭਾ …