Breaking News
Home / ਪੰਜਾਬ / ਟਰੈਕਟਰ ਪਰੇਡ ਤੋਂ ਬਾਅਦ ਲਾਪਤਾ ਪੰਜਾਬੀ ਕਿਸਾਨਾਂ ਦਾ ਮਾਮਲਾ ਗਰਮਾਇਆ

ਟਰੈਕਟਰ ਪਰੇਡ ਤੋਂ ਬਾਅਦ ਲਾਪਤਾ ਪੰਜਾਬੀ ਕਿਸਾਨਾਂ ਦਾ ਮਾਮਲਾ ਗਰਮਾਇਆ

ਪੰਜਾਬ ਦੇ ਮੰਤਰੀਆਂ ਨੇ ਅਮਿਤ ਸ਼ਾਹ ਨਾਲ ਕੀਤੀ ਮੁਲਾਕਾਤ
ਚੰਡੀਗੜ੍ਹ, ਬਿਊਰੋ ਨਿਊਜ਼
26 ਜਨਵਰੀ ਨੂੰ ਦਿੱਲੀ ਵਿੱਚ ਟਰੈਕਟਰ ਪਰੇਡ ਤੋਂ ਬਾਅਦ ਲਾਪਤਾ ਹੋਏ ਪੰਜਾਬ ਦੇ ਕਿਸਾਨਾਂ ਦਾ ਮਾਮਲਾ ਗਰਮਾਉਂਦਾ ਜਾ ਰਿਹਾ ਹੈ। ਇਸ ਮਾਮਲੇ ਵਿਚ ਕਾਂਗਰਸ ਦੇ ਸੀਨੀਅਰ ਆਗੂ ਮੁਨੀਸ਼ ਤਿਵਾੜੀ ਤੇ ਪੰਜਾਬ ਦੇ ਕੈਬਨਿਟ ਮੰਤਰੀ ਸੁਖਜਿੰਦਰ ਸਿੰਘ ਰੰਧਾਵਾ, ਸੁਖਵਿੰਦਰ ਸਿੰਘ ਸਰਕਾਰੀਆ ਤੇ ਭਾਰਤ ਭੂਸ਼ਣ ਆਸ਼ੂ ਨੇ ਅੱਜ ਨਵੀਂ ਦਿੱਲੀ ਵਿਚ ਕੇਂਦਰੀ ਗ੍ਰਹਿ ਮੰਤਰੀ ਅਮਿਤ ਸ਼ਾਹ ਨਾਲ ਮੁਲਾਕਾਤ ਕੀਤੀ। ਮੀਟਿੰਗ ਦੌਰਾਨ ਪੰਜਾਬ ਦੇ ਮੰਤਰੀਆਂ ਨੇ ਕਿਹਾ ਕਿ ਲਾਪਤਾ ਹੋਏ ਕਿਸਾਨਾਂ ਬਾਰੇ ਜਲਦੀ ਤੋਂ ਜਲਦੀ ਜਾਣਕਾਰੀ ਜਨਤਕ ਕੀਤੀ ਜਾਵੇ। ਇਸ ‘ਤੇ ਅਮਿਤ ਸ਼ਾਹ ਨੇ ਮੰਤਰੀਆਂ ਨੂੰ ਭਰੋਸਾ ਦਿਵਾਇਆ ਕਿ ਇਸ ਮਾਮਲੇ ਬਾਰੇ ਜਾਣਕਾਰੀ ਇਕੱਤਰ ਕਰਕੇ ਵੈਬਸਾਈਟ ‘ਤੇ ਪਾ ਦਿੱਤੀ ਜਾਵੇਗੀ। ਪੰਜਾਬ ਤੋਂ ਕਾਂਗਰਸ ਦੇ ਰਾਜ ਸਭਾ ਮੈਂਬਰਾਂ ਪ੍ਰਤਾਪ ਸਿੰਘ ਬਾਜਵਾ ਅਤੇ ਸ਼ਮਸ਼ੇਰ ਸਿੰਘ ਦੂਲੋ ਵਲੋਂ ਵੀ ਟਰੈਕਟਰ ਪਰੇਡ ਤੋਂ ਬਾਅਦ ਲਾਪਤਾ ਹੋਏ ਕਿਸਾਨਾਂ ਦੇ ਮੁੱਦੇ ‘ਤੇ ਕੇਂਦਰੀ ਗ੍ਰਹਿ ਮੰਤਰੀ ਅਮਿਤ ਸ਼ਾਹ ਨਾਲ ਮੁਲਾਕਾਤ ਕੀਤੀ ਗਈ। ਜ਼ਿਕਰਯੋਗ ਹੈ ਕਿ ਪੰਜਾਬ ਦੀਆਂ ਕਿਸਾਨ ਜਥੇਬੰਦੀਆਂ ਤੇ ਧਾਰਮਿਕ ਸੰਸਥਾਵਾਂ ਨੇ 400 ਤੋਂ ਵੱਧ ਕਿਸਾਨਾਂ ਤੇ ਨੌਜਵਾਨਾਂ ਦੇ ਲਾਪਤਾ ਹੋਣ ਦਾ ਆਰੋਪ ਲਾਇਆ ਹੈ। ਇਸ ਸਬੰਧੀ ਦਿੱਲੀ ਪੁਲਿਸ ‘ਤੇ ਉਂਗਲਾਂ ਵੀ ਉੱਠ ਰਹੀਆਂ ਹਨ।

Check Also

ਅਮਰੀਕਾ ਨੇ 112 ਹੋਰ ਭਾਰਤੀਆਂ ਨੂੰ ਕੀਤਾ ਡਿਪੋਰਟ

ਡਿਪੋਰਟ ਕੀਤੇ ਜਾਣ ਵਾਲਿਆਂ 31 ਪੰਜਾਬੀ ਵੀ ਸ਼ਾਮਲ ਅੰਮਿ੍ਰਤਸਰ/ਬਿਊਰੋ ਨਿਊਜ਼ : ਅਮਰੀਕਾ ਤੋਂ 31 ਪੰਜਾਬੀਆਂ …