Breaking News
Home / ਭਾਰਤ / ਰਾਕੇਸ਼ ਟਿਕੈਤ ਨੂੰ ਮਿਲਣ ਲੱਗੇ ਰਾਜਨੀਤਕ ਲੀਡਰ

ਰਾਕੇਸ਼ ਟਿਕੈਤ ਨੂੰ ਮਿਲਣ ਲੱਗੇ ਰਾਜਨੀਤਕ ਲੀਡਰ

ਸੁਖਬੀਰ ਬਾਦਲ ਨੇ ਟਿਕੈਤ ਦਾ ਕੀਤਾ ਸਨਮਾਨ
ਨਵੀਂ ਦਿੱਲੀ, ਬਿਊਰੋ ਨਿਊਜ਼
ਕਿਸਾਨਾਂ ਦੇ ਦਰਦ ਨੂੰ ਬਿਆਨ ਕਰਦੇ ਕਿਸਾਨ ਆਗੂ ਰਾਕੇਸ਼ ਟਿਕੈਤ ਦੇ ਹੰਝੂਆਂ ਨੇ ਸੰਘਰਸ਼ ਵਿਚ ਹੋਰ ਜਾਨ ਪਾਈ ਹੈ। ਇਸ ਤੋਂ ਬਾਅਦ ਬਹੁਤ ਸਾਰੇ ਰਾਜਨੀਤਕ ਆਗੂ ਵੀ ਟਿਕੈਤ ਨੂੰ ਮਿਲਣ ਪਹੁੰਚ ਰਹੇ ਹਨ। ਇਸੇ ਦੌਰਾਨ ਸ਼੍ਰੋਮਣੀ ਅਕਾਲੀ ਦਲ ਦੇ ਪ੍ਰਧਾਨ ਸੁਖਬੀਰ ਸਿੰਘ ਬਾਦਲ ਨੇ ਐਤਵਾਰ ਨੂੰ ਰਾਕੇਸ਼ ਟਿਕੈਤ ਨੂੰ ਸਿਰੋਪਾ ਦੇ ਸਨਮਾਨਿਆ ਤੇ ਉਨ੍ਹਾਂ ਨੂੰ ਸ੍ਰੀ ਦਰਬਾਰ ਸਾਹਿਬ ਤੋਂ ਲਿਆਂਦਾ ਜਲ ਵੀ ਦਿੱਤਾ। ਬਾਦਲ ਨੇ ਉਨ੍ਹਾਂ ਨੂੰ ਭਰੋਸਾ ਦਿੱਤਾ ਕਿ ਕਿਸਾਨ ਅੰਦੋਲਨ ਦੀ ਸਫ਼ਲਤਾ ਲਈ ਸ਼੍ਰੋਮਣੀ ਅਕਾਲੀ ਦਲ ਪੂਰਾ ਸਮਰਥਨ ਦੇਵੇਗਾ। ਇਸ ਤੋਂ ਪਹਿਲਾਂ ਬਲਵੰਤ ਸਿੰਘ ਰਾਮੂਵਾਲੀਆ ਨੇ ਵੀ ਰਾਕੇਸ਼ ਟਿਕੈਤ ਨਾਲ ਮੁਲਾਕਾਤ ਕੀਤੀ ਸੀ ਅਤੇ ਕਿਹਾ ਸੀ ਕਿ ਕਿਸਾਨੀ ਅੰਦੋਲਨ ਦੀ ਗੂੰਜ 25 ਤੋਂ ਵੱਧ ਮੁਲਕਾਂ ਵਿਚ ਪੈ ਰਹੀ ਹੈ। ਭਾਰਤੀ ਕਿਸਾਨ ਯੂਨੀਅਨ ਲੱਖੋਵਾਲ ਪੰਜਾਬ ਦੇ ਪ੍ਰਧਾਨ ਅਜਮੇਰ ਸਿੰਘ ਲੱਖੋਵਾਲ ਵੀ ਸਾਥੀਆਂ ਸਮੇਤ ਰਕੇਸ਼ ਟਿਕੈਤ ਨੂੰ ਮਿਲਣ ਲਈ ਗਾਜ਼ੀਪੁਰ ਸਰਹੱਦ ‘ਤੇ ਪਹੁੰਚੇ। ਧਿਆਨ ਰਹੇ ਕਿ ਸ਼੍ਰੋਮਣੀ ਕਮੇਟੀ ਦੇ ਵਫਦ ਨੇ ਵੀ ਰਾਕੇਸ਼ ਟਿਕੈਤ ਨਾਲ ਮੁਲਾਕਾਤ ਕੀਤੀ ਹੈ।

Check Also

ਲੋਕ ਸਭਾ ਚੋਣਾਂ ਦੇ ਪਹਿਲੇ ਗੇੜ ਦੌਰਾਨ ਅੱਜ 21 ਸੂਬਿਆਂ ਦੀਆਂ 102 ਸੀਟਾਂ ’ਤੇ ਪਈਆਂ ਵੋਟਾਂ

ਭਾਰਤ ਭਰ ’ਚ 7 ਗੇੜਾਂ ’ਚ ਹੋਣੀ ਹੈ ਵੋਟਿੰਗ ਨਵੀਂ ਦਿੱਲੀ/ਬਿਊਰੋ ਨਿਊਜ਼ ਭਾਰਤ ’ਚ ਲੋਕ …