ਸਰਕਾਰ ਨੇ ਕਿਸਾਨ ਸੰਘਰਸ਼ ਦੇ 200 ਤੋਂ ਵੱਧ ਟਵਿੱਟਰ ਖਾਤੇ ਵੀ ਬੰਦ ਕਰਵਾਏ
ਨਵੀਂ ਦਿੱਲੀ, ਬਿਊਰੋ ਨਿਊਜ਼
ਤਿੰਨ ਖੇਤੀ ਕਾਨੂੰਨਾਂ ਖਿਲਾਫ ਸਿੰਘੂ, ਟਿਕਰੀ ਤੇ ਗਾਜ਼ੀਪੁਰ ਬਾਰਡਰ ‘ਤੇ ਕਿਸਾਨਾਂ ਦਾ ਸੰਘਰਸ਼ ਲਗਾਤਾਰ ਜਾਰੀ ਹੈ। ਇਸ ਦੌਰਾਨ ਕੇਂਦਰੀ ਗ੍ਰਹਿ ਮੰਤਰਾਲੇ ਨੇ 2 ਫਰਵਰੀ ਮੰਗਲਵਾਰ ਦੀ ਰਾਤ ਨੂੰ 11 ਵਜੇ ਤਕ ਇੰਟਰਨੈੱਟ ਸੇਵਾਵਾਂ ਮੁਅੱਤਲ ਕਰਨ ਦਾ ਫ਼ੈਸਲਾ ਕੀਤਾ ਹੈ। ਇਸ ਤੋਂ ਪਹਿਲਾਂ ਵੀ 29 ਜਨਵਰੀ ਨੂੰ ਰਾਤ 11 ਵਜੇ ਤੋਂ 31 ਜਨਵਰੀ ਨੂੰ ਰਾਤ 11 ਵਜੇ ਤਕ ਲਈ ਇੰਟਰਨੈੱਟ ਸੇਵਾਵਾਂ ‘ਤੇ ਰੋਕ ਲਾਈ ਗਈ ਸੀ। ਇਸੇ ਦੌਰਾਨ ਕੇਂਦਰ ਦੀ ਭਾਜਪਾ ਸਰਕਾਰ ਨੇ ਟਵਿੱਟਰ ਨੂੰ ਸ਼ਿਕਾਇਤ ਕਰਕੇ ਕਿਸਾਨ ਸੰਘਰਸ਼ ਨਾਲ ਜੁੜੇ 200 ਤੋਂ ਵੱਧ ਟਵਿੱਟਰ ਖਾਤੇ ਬੰਦ ਕਰਵਾ ਦਿੱਤੇ ਹਨ। ਸਸਪੈਂਡ ਕੀਤੇ ਗਏ ਖਾਤਿਆਂ ਵਿਚ ਟਵਿੱਟਰ ਟੂ ਟਰੈਕਟਰ ਦਾ ਅਕਾਊਂਟ ਵੀ ਸ਼ਾਮਲ ਹੈ, ਜੋ ਇਸ ਕਿਸਾਨ ਸੰਘਰਸ਼ ਦੌਰਾਨ ਬਹੁਤ ਹਰਮਨ ਪਿਆਰਾ ਹੋਇਆ ਹੈ।
Check Also
ਭਾਰਤ ਨੇ ਆਸਟਰੇਲੀਆ ਨੂੰ ਟੈਸਟ ਮੈਚ ’ਚ ਵੱਡੇ ਫਰਕ ਨਾਲ ਹਰਾਇਆ
ਜਸਪ੍ਰੀਤ ਬੁਮਰਾਹ ਨੂੰ ਮਿਲਿਆ ਮੈਨ ਆਫ ਦਾ ਮੈਚ ਨਵੀਂ ਦਿੱਲੀ/ਬਿਊਰੋ ਨਿਊਜ਼ ਭਾਰਤੀ ਕ੍ਰਿਕਟ ਟੀਮ ਨੇ …