ਵਿਵਾਦਤ ਖੇਤੀ ਕਾਨੂੰਨ ਰੱਦ ਕੀਤੇ ਜਾਣ ਦੀ ਕੀਤੀ ਮੰਗ
ਨਵੀਂ ਦਿੱਲੀ, ਬਿਊਰੋ ਨਿਊਜ਼
ਦਿੱਲੀ ਦੀਆਂ ਸਰਹੱਦਾਂ ‘ਤੇ ਕਿਸਾਨ ਖੇਤੀ ਕਾਨੂੰਨਾਂ ਖਿਲਾਫ ਡਟੇ ਹੋਏ ਹਨ। ਇਸਦੇ ਚੱਲਦਿਆਂ ਅੱਜ ਕਾਂਗਰਸੀ ਸੰਸਦ ਮੈਂਬਰ ਜਸਬੀਰ ਸਿੰਘ ਗਿੱਲ ਅਤੇ ਗੁਰਜੀਤ ਸਿੰਘ ਔਜਲਾ ਖੇਤੀ ਕਾਨੂੰਨਾਂ ਦੇ ਵਿਰੋਧ ਵਿਚ ਕਾਲੇ ਕੱਪੜੇ ਪਹਿਨ ਕੇ ਸੰਸਦ ਭਵਨ ਪਹੁੰਚ ਗਏ। ਉਨ੍ਹਾਂ ਦੋਹਾਂ ਨੇ ਹੱਥਾਂ ਵਿਚ ਕਾਲੇ ਰੰਗ ਦੀਆਂ ਤਖਤੀਆਂ ਵੀ ਫੜੀਆਂ ਹੋਈਆਂ ਸਨ, ਜਿਸ ‘ਤੇ ਲਿਖਿਆ ਸੀ ਕਿ ਮੈਂ ਕਿਸਾਨ ਹਾਂ, ਮੈਂ ਖੇਤ ਮਜ਼ਦੂਰ ਹਾਂ। ਦੋਹਾਂ ਕਾਂਗਰਸੀ ਸੰਸਦ ਮੈਂਬਰਾਂ ਵਲੋਂ ਮੰਗ ਕੀਤੀ ਗਈ ਕਿ ਵਿਵਾਦਤ ਖੇਤੀ ਕਾਨੂੰਨ ਰੱਦ ਕੀਤੇ ਜਾਣ ਅਤੇ ਮੋਦੀ ਸਰਕਾਰ ਨੂੰ ਕਿਸਾਨਾਂ ਦੀ ਗੱਲ ਮੰਨਣੀ ਚਾਹੀਦੀ ਹੈ। ਜਸਬੀਰ ਸਿੰਘ ਗਿੱਲ ਨੇ ਕਿਹਾ ਕਿ ਅਫਸੋਸ ਦੀ ਗੱਲ ਹੈ ਕਿ ਪੰਜਾਬ, ਹਰਿਆਣਾ ਅਤੇ ਦਿੱਲੀ ਦੇ ਬਾਰਡਰਾਂ ‘ਤੇ ਇੰਟਰਨੈਟ ਸੇਵਾਵਾਂ ਬੰਦ ਹਨ, ਜਿੱਥੇ ਕਿਸਾਨ ਸੰਘਰਸ਼ ਕਰ ਰਹੇ ਹਨ। ਉਨ੍ਹਾਂ ਕਿਹਾ ਕਿ ਮੋਦੀ ਸਰਕਾਰ ਜਿੱਥੇ ਡਿਜੀਟਲ ਇੰਡੀਆ ਅਤੇ ਡਿਜੀਟਲ ਬਜਟ ਦੀ ਗੱਲ ਕਰ ਰਹੀ ਹੈ, ਉਥੇ ਇੰਟਰਨੈਟ ਸੇਵਾ ਬੰਦ ਕੀਤੀ ਜਾ ਰਹੀ ਹੈ।
Check Also
ਪਿ੍ਅੰਕਾ ਗਾਂਧੀ ਨੇ ਸੰਸਦ ਮੈਂਬਰ ਵਜੋਂ ਚੁੱਕੀ ਸਹੁੰ
ਪਹਿਲੀ ਵਾਰ ਲੋਕ ਸਭਾ ਮੈਂਬਰ ਬਣੀ ਹੈ ਪਿ੍ਰਅੰਕਾ ਨਵੀਂ ਦਿੱਲੀ/ਬਿਊਰੋ ਨਿਊਜ਼ ਭਾਰਤੀ ਸੰਸਦ ਦੇ ਸਰਦ …