ਰਾਹੁਲ ਬੋਲੇ, ਸਰਕਾਰ ਪੂੰਜੀਪਤੀਆਂ ਦੇ ਹੱਥਾਂ ‘ਚ ਦੇ ਰਹੀ ਹੈ ਸੰਪਤੀ
ਨਵੀਂ ਦਿੱਲੀ, ਬਿਊਰੋ ਨਿਊਜ਼
ਪ੍ਰਧਾਨ ਮੰਤਰੀ ਨਰਿੰਦਰ ਮੋਦੀ ਨੇ ਜਿੱਥੇ ਆਪਣੀ ਸਰਕਾਰ ਦੇ ਬਜਟ ਦੀਆਂ ਤਾਰੀਫਾਂ ਕੀਤੀਆਂ, ਉਥੇ ਵਿਰੋਧੀਆਂ ਨੇ ਬਜਟ ਨੂੰ ਜੰਮ ਕੇ ਭੰਡਿਆ ਹੈ। ਨਰਿੰਦਰ ਮੋਦੀ ਨੇ ਕਿਹਾ ਕਿ ਬਜਟ ਵਿੱਚ ਹਰ ਵਰਗ ਦਾ ਧਿਆਨ ਰੱਖਿਆ ਗਿਆ ਹੈ ਅਤੇ ਇਹ ਦੇਸ਼ ਦੇ ਵਿਕਾਸ ਨੂੰ ਹੁਲਾਰਾ ਦੇਵੇਗਾ। ਉਨ੍ਹਾਂ ਕਿਹਾ ਕਿ ਬਜਟ ਦੇਸ਼ ਦੇ ਹਰ ਹਿੱਸੇ ਵਿੱਚ ਸਾਰੇ ਭਾਗਾਂ ਦੇ ਸਰਬਪੱਖੀ ਵਿਕਾਸ ਦੀ ਗੱਲ ਕਰਦਾ ਹੈ। ਬੁਨਿਆਦੀ ਵਿਕਾਸ ਲਈ ਰਾਸ਼ੀ ‘ਚ ਰਿਕਾਰਡ ਵਾਧਾ ਕੀਤਾ ਗਿਆ ਹੈ। ਮੋਦੀ ਨੇ ਕਿਹਾ ਬਜਟ ‘ਚ ਖੇਤੀਬਾੜੀ ਸੈਕਟਰ ਨੂੰ ਮਜ਼ਬੂਤ ਕਰਨ, ਕਿਸਾਨਾਂ ਦੀ ਆਮਦਨ ਵਧਾਉਣ ‘ਤੇ ਧਿਆਨ ਕੇਂਦਰਤ ਕੀਤਾ ਗਿਆ ਹੈ। ਉਧਰ ਦੂਜੇ ਪਾਸੇ ਕਾਂਗਰਸ ਦੇ ਆਗੂ ਰਾਹੁਲ ਗਾਂਧੀ ਨੇ ਬਜਟ ਨੂੰ ਪੂੰਜੀਪਤੀਆਂ ਦੇ ਹੱਕ ਵਿਚ ਅਤੇ ਆਮ ਆਦਮੀ ਦੇ ਵਿਰੋਧ ਵਿਚ ਦੱਸਿਆ। ਰਾਹੁਲ ਨੇ ਕਿਹਾ ਕਿ ਹੁਣ ਗਰੀਬਾਂ ਦੇ ਹੱਥਾਂ ਵਿਚ ਨਕਦੀ ਤਾਂ ਬਿਲਕੁਲ ਹੀ ਭੁੱਲ ਜਾਓ। ਉਨ੍ਹਾਂ ਕਿਹਾ ਕਿ ਮੋਦੀ ਸਰਕਾਰ ਨੇ ਦੇਸ਼ ਦੀ ਸੰਪਤੀ ਪੂੰਜੀਪਤੀਆਂ ਦੇ ਹੱਥਾਂ ਵਿਚ ਦੇਣ ਦੀ ਯੋਜਨਾ ਬਣਾਈ ਹੈ।
Check Also
ਆਈਪੀਐੱਲ ਪ੍ਰੀਮੀਅਰ ਲੀਗ ਲਈ ਲਖਨਊ ਸੁਪਰ ਜਾਇੰਟਸ ਨੇ ਰਿਸ਼ਭ ਪੰਤ ਦੀ ਲਗਾਈ 27 ਕਰੋੜ ਰੁਪਏ ਬੋਲੀ
ਸ਼੍ਰੇਅਸ ਅਈਅਰ ’ਤੇ ਲੱਗੀ 26.75 ਕਰੋੜ ਰੁਪਏ ਦੀ ਬੋਲੀ ਸਾਊਦੀ ਅਰਬ/ਬਿਊਰੋ ਨਿਊਜ਼ : ਭਾਰਤੀ ਕਿ੍ਰਕਟ …