-1.3 C
Toronto
Sunday, November 9, 2025
spot_img
Homeਭਾਰਤਬਜਟ ਵਿਚ ਇਨਕਮ ਟੈਕਸ 'ਚ ਕੋਈ ਬਦਲਾਅ ਨਹੀਂ

ਬਜਟ ਵਿਚ ਇਨਕਮ ਟੈਕਸ ‘ਚ ਕੋਈ ਬਦਲਾਅ ਨਹੀਂ

ਕਿਸਾਨਾਂ ਦਾ ਜ਼ਿਕਰ ਆਉਂਦਿਆਂ ਹੀ ਵਿਰੋਧੀ ਧਿਰ ਲਗਾਉਣ ਲੱਗੀ ਮੋਦੀ ਸਰਕਾਰ ਖਿਲਾਫ ਨਾਅਰੇ
ਨਵੀਂ ਦਿੱਲੀ, ਬਿਊਰੋ ਨਿਊਜ਼
ਵਿੱਤ ਮੰਤਰੀ ਨਿਰਮਲਾ ਸੀਤਾਰਮਨ ਨੇ ਅੱਜ ਕੇਂਦਰ ਦੀ ਮੋਦੀ ਸਰਕਾਰ ਦਾ ਬਜਟ ਪੇਸ਼ ਕੀਤਾ। ਬਜਟ ਵਿਚ ਮਿਡਲ ਕਲਾਸ ਖਾਲੀ ਹੱਥ ਹੀ ਰਿਹਾ ਹੈ। ਸਰਕਾਰ ਨੇ ਇਨਕਮ ਟੈਕਸ ਵਿਚ ਕੋਈ ਬਦਲਾਅ ਨਹੀਂ ਕੀਤਾ ਅਤੇ ਨਾ ਹੀ ਕੋਈ ਛੋਟ ਦਿੱਤੀ ਹੈ। ਇਸਦੇ ਨਾਲ ਹੀ 75 ਸਾਲ ਤੋਂ ਜ਼ਿਆਦਾ ਉਮਰ ਵਾਲੇ ਪੈਨਸ਼ਨਰਾਂ ਨੂੰ ਇਨਕਮ ਟੈਕਸ ਰਿਟਰਨ ਫਾਈਲ ਕਰਨ ਤੋਂ ਛੋਟ ਦਿੱਤੀ ਗਈ ਹੈ। ਸਰਕਾਰ ਨੇ ਪੈਟਰੋਲ ‘ਤੇ ਢਾਈ ਰੁਪਏ ਅਤੇ ਡੀਜ਼ਲ ‘ਤੇ 4 ਰੁਪਏ ਐਗਰੀ ਸੈਸ ਲਗਾਇਆ, ਜਿਹੜਾ ਭਲਕੇ ਦੋ ਫਰਵਰੀ ਤੋਂ ਲਾਗੂ ਹੋ ਜਾਵੇਗਾ। ਹਾਲਾਂਕਿ ਵਿੱਤ ਮੰਤਰੀ ਨੇ ਭਰੋਸਾ ਦਿੱਤਾ ਕਿ ਇਸਦਾ ਆਮ ਆਦਮੀ ‘ਤੇ ਕੋਈ ਫਰਕ ਨਹੀਂ ਪਵੇਗਾ। ਨਵੀਂ ਵਿਵਸਥਾ ਮੁਤਾਬਕ ਲੋਹਾ, ਸਟੀਲ, ਤਾਂਬਾ, ਚਮੜੇ ਦੇ ਬਣੇ ਉਤਪਾਦ ਤੇ ਸੋਨਾ ਚਾਂਦੀ ਸਸਤੇ ਹੋਣਗੇ, ਉੱਥੇ ਹੀ ਮੋਬਾਈਲ ਫੋਨ, ਮੋਬਾਈਲ ਚਾਰਜਰ ਦੇ ਨਾਲ ਹੀ ਇਲੈਕਟ੍ਰਾਨਿਕ ਸਾਮਾਨ ਮਹਿੰਗੇ ਹੋਣਗੇ। ਇਸੇ ਦੌਰਾਨ ਵਿੱਤ ਮੰਤਰੀ ਨਿਰਮਲਾ ਸੀਤਾਰਾਮਨ ਨੇ ਬਜਟ ਭਾਸ਼ਣ ਦੌਰਾਨ ਜਿਉਂ ਹੀ ਕੇਂਦਰ ਸਰਕਾਰ ਦੇ ਕਿਸਾਨਾਂ ਦੇ ਕਲਿਆਣ ਲਈ ਪ੍ਰਤੀਬੱਧ ਹੋਣ ਦਾ ਜ਼ਿਕਰ ਕੀਤਾ ਤਾਂ ਸਦਨ ‘ਚ ਹਾਜ਼ਰ ਵਿਰੋਧੀ ਧਿਰ ਦੇ ਸੰਸਦ ਮੈਂਬਰਾਂ ਵੱਲੋਂ ਹੰਗਾਮਾ ਕੀਤਾ ਗਿਆ। ਉਹ ਮੋਦੀ ਸਰਕਾਰ ਖਿਲਾਫ ਨਾਅਰੇਬਾਜੀ ਕਰਨ ਲੱਗੇ ਤੇ ਦਿੱਲੀ ਨੂੰ ਤਿੰਨ ਪਾਸਿਉਂ ਘੇਰੀ ਬੈਠੇ ਕਿਸਾਨਾਂ ਵੱਲ ਸਰਕਾਰ ਦਾ ਧਿਆਨ ਦਿਵਾਇਆ। ਵਿਰੋਧੀ ਧਿਰ ਦੇ ਸੰਸਦ ਮੈਂਬਰਾਂ ਨੇ ਖੇਤੀ ਕਾਨੂੰਨ ਰੱਦ ਕਰਨ ਦੇ ਨਾਅਰੇ ਵੀ ਲਗਾਏ।

RELATED ARTICLES
POPULAR POSTS