ਡੀਜੀਪੀ ਦਿਨਕਰ ਗੁਪਤਾ ਨੂੰ ਲਾਇਆ ਗਿਆ ਪਹਿਲਾ ਟੀਕਾ
ਚੰਡੀਗੜ੍ਹ, ਬਿਊਰੋ ਨਿਊਜ਼
ਪੰਜਾਬ ਦੇ ਮੁੱਖ ਮੰਤਰੀ ਕੈਪਟਨ ਅਮਰਿੰਦਰ ਸਿੰਘ ਵਲੋਂ ਅੱਜ ਚੰਡੀਗੜ੍ਹ ਸਥਿਤ ਪੁਲਿਸ ਹੈੱਡਕੁਆਟਰ ਵਿਖੇ ਪੰਜਾਬ ਪੁਲਿਸ ਲਈ ਕੋਵਿਡ 19 ਟੀਕਾਕਰਨ ਮੁਹਿੰਮ ਦੀ ਸ਼ੁਰੂਆਤ ਕੀਤੀ ਗਈ। ਇਸ ਦੌਰਾਨ ਪੰਜਾਬ ਦੇ ਡੀਜੀਪੀ ਦਿਨਕਰ ਗੁਪਤਾ ਨੂੰ ਪਹਿਲਾ ਟੀਕਾ ਲਾਇਆ ਗਿਆ। ਇਸ ਤੋਂ ਬਾਅਦ ਇੱਥੇ 50 ਹੋਰ ਵਿਅਕਤੀਆਂ ਨੂੰ ਟੀਕੇ ਲਾਏ ਗਏ। ਟੀਕਾਕਰਨ ਮੁਹਿੰਮ ਦੀ ਸ਼ੁਰੂਆਤ ਮੌਕੇ ਇੱਥੇ ਕੈਪਟਨ ਅਮਰਿੰਦਰ ਦੇ ਨਾਲ ਸਿਹਤ ਮੰਤਰੀ ਬਲਬੀਰ ਸਿੰਘ ਸਿੱਧੂ ਵੀ ਹਾਜ਼ਰ ਰਹੇ।