ਦਲਜੀਤ ਚੀਮਾ ਕਹਿੰਦੇ, ਕੈਪਟਨ ਅਮਰਿੰਦਰ ਦੇਣ ਅਸਤੀਫਾ
ਚੰਡੀਗੜ੍ਹ, ਬਿਊਰੋ ਨਿਊਜ਼
ਸ਼੍ਰੋਮਣੀ ਅਕਾਲੀ ਦਲ (ਬਾਦਲ) ਨੇ ਅੱਜ ਜਲਾਲਾਬਾਦ ਤਹਿਸੀਲ ਕੰਪਲੈਕਸ ‘ਚ ਨਗਰ ਕੌਂਸਲ ਚੋਣਾਂ ਲਈ ਨਾਮਜ਼ਦਗੀਆਂ ਦਾਖ਼ਲ ਕਰਨ ਮੌਕੇ ਕਾਂਗਰਸੀ ਵਰਕਰਾਂ ਵਲੋਂ ਅਕਾਲੀ ਦਲ ਦੇ ਪ੍ਰਧਾਨ ਸੁਖਬੀਰ ਸਿੰਘ ਬਾਦਲ ਅਤੇ ਪਾਰਟੀ ਵਰਕਰਾਂ ‘ਤੇ ਕੀਤੇ ਗਏ ਹਮਲੇ ਦੀ ਨਿਖੇਧੀ ਕੀਤੀ ਹੈ। ਅਕਾਲੀ ਦਲ ਦੇ ਬੁਲਾਰੇ ਦਲਜੀਤ ਸਿੰਘ ਚੀਮਾ ਨੇ ਇਸ ਸਬੰਧੀ ਇਕ ਬਿਆਨ ਜਾਰੀ ਕੀਤਾ ਅਤੇ ਪੰਜਾਬ ‘ਚ ਕਾਨੂੰਨ ਵਿਵਸਥਾ ਦੀ ਸਥਿਤੀ ‘ਚ ਮੁਕੰਮਲ ਖ਼ਰਾਬੀ ਦਾ ਹਵਾਲਾ ਦਿੰਦਿਆਂ ਪੰਜਾਬ ਦੇ ਮੁੱਖ ਮੰਤਰੀ ਕੈਪਟਨ ਅਮਰਿੰਦਰ ਸਿੰਘ ਕੋਲੋਂ ਅਸਤੀਫ਼ੇ ਦੀ ਮੰਗ ਕੀਤੀ। ਇਸੇ ਦੌਰਾਨ ਅਕਾਲੀ ਆਗੂ ਬਿਕਰਮ ਸਿੰਘ ਮਜੀਠੀਆ ਨੇ ਅੰਮ੍ਰਿਤਸਰ ਵਿਚ ਪ੍ਰੈਸ ਕਾਨਫਰੰਸ ਕਰਕੇ ਕਿਹਾ ਕਿ ਕਾਂਗਰਸੀਆਂ ਦੀਆਂ ਧੱਕੇਸ਼ਾਹੀਆਂ ਦਾ ਡਟ ਕੇ ਜਵਾਬ ਦਿਆਂਗੇ।
Check Also
‘ਆਪ’ ਕਨਵੀਨਰ ਅਰਵਿੰਦ ਕੇਜਰੀਵਾਲ ਦੀ ਸਾਧਨਾ ਹੋਈ ਸਮਾਪਤ
ਅੰਮਿ੍ਰਤਸਰ ’ਚ ਪੰਜਾਬ ਦੇ ਵਿਧਾਇਕਾਂ ਨਾਲ ਕਰਨਗੇ ਮੀਟਿੰਗ ਅੰਮਿ੍ਰਤਸਰ/ਬਿਊਰੋ ਨਿਊਜ਼ : ਆਮ ਆਦਮੀ ਪਾਰਟੀ ਦੇ …