ਕਾਂਗਰਸੀਆਂ ‘ਤੇ ਸੁਖਬੀਰ ਬਾਦਲ ਦੀ ਗੱਡੀ ਭੰਨਣ ਦੇ ਆਰੋਪ
ਚੰਡੀਗੜ੍ਹ, ਬਿਊਰੋ ਨਿਊਜ਼
ਪੰਜਾਬ ਵਿਚ ਨਗਰ ਨਿਗਮ ਦੀਆਂ ਚੋਣਾਂ ਨੂੰ ਲੈ ਕੇ ਮਾਹੌਲ ਗਰਮਾਉਣ ਲੱਗਾ ਹੈ। ਇਸੇ ਦੌਰਾਨ ਅੱਜ ਜਲਾਲਾਬਾਦ ਵਿਚ ਸ਼੍ਰੋਮਣੀ ਅਕਾਲੀ ਦਲ ਅਤੇ ਕਾਂਗਰਸੀ ਵਰਕਰਾਂ ਦੀ ਝੜਪ ਹੋ ਗਈ। ਦੋਵਾਂ ਧਿਰਾਂ ਨੇ ਇਕ ਦੂਜੇ ‘ਤੇ ਪਥਰਾਅ ਵੀ ਕੀਤਾ ਅਤੇ ਗੋਲੀਆਂ ਵੀ ਚੱਲੀਆਂ। ਇਸ ਮੌਕੇ ਹੋਈਆਂ ਝੜਪਾਂ ਵਿਚ ਸ਼੍ਰੋਮਣੀ ਅਕਾਲੀ ਦਲ ਦੇ ਪ੍ਰਧਾਨ ਸੁਖਬੀਰ ਸਿੰਘ ਬਾਦਲ ਦੀ ਗੱਡੀ ਦੀ ਵੀ ਭੰਨ ਤੋੜ ਕਰ ਦਿੱਤੀ ਗਈ। ਇਸ ਤੋਂ ਬਾਅਦ ਸੁਖਬੀਰ ਬਾਦਲ ਨੇ ਕਿਹਾ ਕਿ ਅਕਾਲੀ ਵਰਕਰਾਂ ਨੂੰ ਵੀ ਗੋਲੀਆਂ ਲੱਗੀਆਂ ਹਨ। ਉਨ੍ਹਾਂ ਇਸ ਘਟਨਾ ਲਈ ਕਾਂਗਰਸੀ ਵਿਧਾਇਕ ਦੇ ਪਰਿਵਾਰ ਨੂੂੰ ਜ਼ਿੰਮੇਵਾਰ ਦੱਸਿਆ। ਦੱਸਿਆ ਜਾ ਰਿਹਾ ਕਿ ਕਾਂਗਰਸੀ ਵਿਧਾਇਕ ਰਮਿੰਦਰ ਆਂਵਲਾ ਦੇ ਪੁੱਤਰ ਜਤਿਨ ਆਂਵਲਾ ਵੱਲੋਂ ਗੋਲੀਆਂ ਚਲਾਈਆਂ ਗਈਆਂ ਹਨ। ਧਿਆਨ ਰਹੇ ਕਿ ਆਉਂਦੀ 14 ਫਰਵਰੀ ਨੂੰ ਪੰਜਾਬ ਵਿਚ ਨਗਰ ਨਿਗਮ ਲਈ ਵੋਟਾਂ ਪੈਣੀਆਂ ਹਨ, ਜਿਸ ਨੂੰ ਲੈ ਕੇ ਪੰਜਾਬ ਵਿਚ ਮਾਹੌਲ ਦਿਨੋਂ ਦਿਨ ਗਰਮਾਉਂਦਾ ਜਾ ਰਿਹਾ ਹੈ। ਤਰਨਤਾਰਨ ਦੇ ਭਿੱਖੀਵਿੰਡ ਵਿਚ ਵੀ ਨਗਰ ਨਿਗਮ ਦੀਆਂ ਚੋਣਾਂ ਲਈ ਨਾਮਜ਼ਦਗੀਆਂ ਭਰਨ ਨੂੰ ਲੈ ਕੇ ਮਾਹੌਲ ਤਣਾਅ ਵਾਲਾ ਹੀ ਰਿਹਾ ਅਤੇ ਕਾਂਗਰਸ, ਅਕਾਲੀ ਅਤੇ ਆਮ ਆਦਮੀ ਪਾਰਟੀ ਦੇ ਵਰਕਰਾਂ ਵਿਚਕਾਰ ਕੁੱਟਮਾਰ ਹੋਣ ਦੀਆਂ ਵੀ ਖਬਰਾਂ ਹਨ।
Check Also
ਅਮਰੀਕਾ ਨੇ 112 ਹੋਰ ਭਾਰਤੀਆਂ ਨੂੰ ਕੀਤਾ ਡਿਪੋਰਟ
ਡਿਪੋਰਟ ਕੀਤੇ ਜਾਣ ਵਾਲਿਆਂ 31 ਪੰਜਾਬੀ ਵੀ ਸ਼ਾਮਲ ਅੰਮਿ੍ਰਤਸਰ/ਬਿਊਰੋ ਨਿਊਜ਼ : ਅਮਰੀਕਾ ਤੋਂ 31 ਪੰਜਾਬੀਆਂ …