ਸਰਕਾਰ ਖੇਤੀ ਕਾਨੂੰਨਾਂ ਬਾਰੇ ਵਿਚਾਰ ਵਟਾਂਦਰੇ ਲਈ ਤਿਆਰ
ਨਵੀਂ ਦਿੱਲੀ, ਬਿਊਰੋ ਨਿਊਜ਼
ਖੇਤੀਬਾੜੀ ਕਾਨੂੰਨਾਂ ਨੂੰ ਰੱਦ ਕਰਨ ਦੀ ਮੰਗ ਲਈ ਵਿਰੋਧੀ ਪਾਰਟੀਆਂ ਵੱਲੋਂ ਹੰਗਾਮਾ ਕਰਨ ਕਾਰਨ ਲੋਕ ਸਭਾ ਦੀ ਕਾਰਵਾਈ ਮੁਲਤਵੀ ਕਰਨੀ ਪਈ। ਉਧਰ ਸਰਕਾਰ ਨੇ ਮੈਂਬਰਾਂ ਨੂੰ ਭਰੋਸਾ ਦਿੱਤਾ ਕਿ ਉਹ ਇਸ ਮਾਮਲੇ ‘ਤੇ ਬਹਿਸ ਕਰਨ ਲਈ ਤਿਆਰ ਹੈ। ਖੇਤੀਬਾੜੀ ਮੰਤਰੀ ਨਰਿੰਦਰ ਤੋਮਰ ਨੇ ਕਿਹਾ ਕਿ ਸਰਕਾਰ ਸੰਸਦ ਦੇ ਅੰਦਰ ਅਤੇ ਬਾਹਰ ਕਿਸਾਨੀ ਮੁੱਦਿਆਂ ‘ਤੇ ਵਿਚਾਰ ਵਟਾਂਦਰੇ ਲਈ ਤਿਆਰ ਹੈ ਪਰ ਵਿਰੋਧੀ ਧਿਰ ਗੱਲਬਾਤ ਵਿੱਚ ਵਿਘਨ ਪਾ ਕੇ ਸੰਸਦ ਦਾ ਸਮਾਂ ਬਰਬਾਦ ਕਰ ਰਹੀ ਹੈ। ਇਸ ਤੋਂ ਪਹਿਲਾਂ ਖੇਤੀ ਕਾਨੂੰਨਾਂ ਨੂੰ ਰੱਦ ਕਰਨ ਦੀ ਮੰਗ ਨੂੰ ਲੈ ਕੇ ਰਾਜ ਸਭਾ ਵਿਚ ਵੀ ਹੰਗਾਮਾ ਹੁੰਦਾ ਰਿਹਾ। ਵਿਰੋਧੀ ਧਿਰਾਂ ਦੇ ਹੰਗਾਮੇ ਕਾਰਨ ਰਾਜ ਸਭਾ ਦੀ ਬੈਠਕ ਅੱਜ ਤਿੰਨ ਵਾਰ ਮੁਲਤਵੀ ਕਰਨ ਤੋਂ ਮਗਰੋਂ ਪੂਰੇ ਦਿਨ ਲਈ ਉਠਾ ਦਿੱਤੀ ਗਈ। ਇਸ ਤੋਂ ਪਹਿਲਾਂ ਰਾਜ ਸਭਾ ਦੇ ਚੇਅਰਮੈਨ ਵੈਂਕਈਆ ਨਾਇਡੂ ਵੱਲੋਂ ਖੇਤੀ ਕਾਨੂੰਨਾਂ ਦੇ ਮੁੱਦੇ ‘ਤੇ ਚਰਚਾ ਲਈ ਵਿਰੋਧੀ ਧਿਰ ਦੇ ਨੋਟਿਸਾਂ ਨੂੰ ਰੱਦ ਕਰ ਦਿੱਤਾ ਸੀ ਤੇ ਨਾਰਾਜ਼ ਵਿਰੋਧੀ ਪਾਰਟੀਆਂ ਵੱਲੋਂ ਕੀਤੇ ਹੰਗਾਮੇ ਕਾਰਨ ਸਦਨ ਵਾਰ ਵਾਰ ਮੁਲਤਵੀ ਕਰਨਾ ਪਿਆ।
Check Also
ਪਹਿਲਵਾਨ ਬਜਰੰਗ ਪੂਨੀਆ 4 ਸਾਲ ਲਈ ਮੁਅੱਤਲ
ਹਰਿਆਣਾ ਨਾਲ ਸਬੰਧਤ ਹੈ ਪਹਿਲਵਾਨ ਪੂਨੀਆ ਨਵੀਂ ਦਿੱਲੀ/ਬਿਊਰੋ ਨਿਊਜ਼ ਨੈਸ਼ਨਲ ਐਂਟੀ ਡੋਪਿੰਗ ਏਜੰਸੀ (ਨਾਡਾ) ਨੇ …