ਬੋਲੇ, ਮਹਾਰਾਸ਼ਟਰ ਵਲੋਂ ਕਿਸਾਨਾਂ ਦੇ ਸਮਰਥਨ ਲਈ ਆਇਆ ਹਾਂ
ਨਵੀਂ ਦਿੱਲੀ, ਬਿਊਰੋ ਨਿਊਜ਼
ਖੇਤੀ ਕਾਨੂੰਨਾਂ ਵਿਰੁੱਧ ਦਿੱਲੀ ਦੇ ਹੋਰਨਾਂ ਬਾਰਡਰਾਂ ਸਮੇਤ ਗਾਜ਼ੀਪੁਰ ਬਾਰਡਰ ‘ਤੇ ਕਿਸਾਨ ਆਗੂ ਰਾਕੇਸ਼ ਟਿਕੈਤ ਦੀ ਅਗਵਾਈ ਚੱਲ ਰਹੇ ਅੰਦੋਲਨ ਦੀ ਹਮਾਇਤ ‘ਚ ਅੱਜ ਰਾਜ ਸਭਾ ਮੈਂਬਰ ਅਤੇ ਸ਼ਿਵ ਸੈਨਾ ਆਗੂ ਸੰਜੇ ਰਾਓਤ ਵੀ ਪਹੁੰਚ ਗਏ। ਇਸ ਮੌਕੇ ਗੱਲਬਾਤ ਕਰਦਿਆਂ ਰਾਓਤ ਨੇ ਕਿਹਾ ਕਿ ਉਹ ਮਹਾਰਾਸ਼ਟਰ ਸਰਕਾਰ ਦੀ ਤਰਫ਼ੋਂ ਕਿਸਾਨ ਅੰਦੋਲਨ ਨੂੰ ਸਮਰਥਨ ਦੇਣ ਲਈ ਆਏ ਹਨ। ਉਨ੍ਹਾਂ ਕਿਹਾ ਕਿ ਕਿਸਾਨ ਅੰਦੋਲਨ ਹੁਣ ਜਨ ਅੰਦੋਲਨ ਬਣ ਚੁੱਕਾ ਹੈ ਅਤੇ ਮੋਦੀ ਸਰਕਾਰ ਨੂੰ ਕਿਸਾਨ ਵਿਰੋਧੀ ਕਾਨੂੰਨ ਵਾਪਸ ਲੈਣੇ ਪੈਣਗੇ। ਇਸ ਦੌਰਾਨ ਇੱਥੇ ਜੋਗਿੰਦਰ ਸਿੰਘ ਉਗਰਾਹਾਂ, ਕੰਵਲਪ੍ਰੀਤ ਸਿੰਘ ਪੰਨੂੰ ਅਤੇ ਹੋਰ ਕਿਸਾਨ ਆਗੂ ਹਾਜ਼ਰ ਸਨ। ਰਾਓਤ ਨੇ ਸਪਸ਼ਟ ਕੀਤਾ ਕਿ ਮਹਾਰਾਸ਼ਟਰ ਸਰਕਾਰ ਕਿਸਾਨਾਂ ਦਾ ਪੂਰਾ ਸਮਰਥਨ ਕਰੇਗੀ। ਧਿਆਨ ਰਹੇ ਕਿ ਸੰਜੇ ਰਾਉਤ ਦੀ ਅਗਵਾਈ ਵਿਚ ਸ਼ਿਵ ਸੈਨਾ ਦੇ ਸੰਸਦ ਮੈਂਬਰਾਂ ਦਾ 6 ਮੈਂਬਰੀ ਵਫਦ ਗਾਜ਼ੀਪੁਰ ਸਰਹੱਦ ‘ਤੇ ਪਹੁੰਚਿਆ ਸੀ ਤੇ ਕਿਸਾਨਾਂ ਨੂੰ ਪੂਰੇ ਸਮਰਥਨ ਦਾ ਭਰੋਸਾ ਦਿੱਤਾ।
Check Also
ਪਿ੍ਅੰਕਾ ਗਾਂਧੀ ਨੇ ਸੰਸਦ ਮੈਂਬਰ ਵਜੋਂ ਚੁੱਕੀ ਸਹੁੰ
ਪਹਿਲੀ ਵਾਰ ਲੋਕ ਸਭਾ ਮੈਂਬਰ ਬਣੀ ਹੈ ਪਿ੍ਰਅੰਕਾ ਨਵੀਂ ਦਿੱਲੀ/ਬਿਊਰੋ ਨਿਊਜ਼ ਭਾਰਤੀ ਸੰਸਦ ਦੇ ਸਰਦ …