ਮੋਦੀ ਸਰਕਾਰ ਦੇ ਕੰਨਾਂ ‘ਤੇ ਨਹੀਂ ਸਰਕ ਰਹੀ ਜੂੰ
ਚੰਡੀਗੜ੍ਹ, ਬਿਊਰੋ ਨਿਊਜ਼
ਖੇਤੀਬਾੜੀ ਦੇ ਨਵੇਂ ਕਾਨੂੰਨਾਂ ਵਿਰੁੱਧ ਸੰਘਰਸ਼ ਕਰ ਰਹੇ ਪੰਜਾਬ ਦੇ ਇਕ ਹੋਰ ਨੌਜਵਾਨ ਕਿਸਾਨ ਦੀ ਟਿਕਰੀ ਬਾਰਡਰ ‘ਤੇ ਜਾਨ ਚਲੇ ਗਈ ਹੈ। ਮ੍ਰਿਤਕ ਕਿਸਾਨ ਦੀ ਪਛਾਣ 30 ਸਾਲਾ ਸੰਦੀਪ ਵਜੋਂ ਹੋਈ ਹੈ, ਜੋ ਸੰਗਰੂਰ ਦੇ ਰਾਮਪੁਰ ਛੰਨਾ ਦਾ ਵਸਨੀਕ ਸੀ। ਸੰਦੀਪ ਦੀ ਮੌਤ ਦਾ ਕਾਰਨ ਦਿਲ ਦਾ ਦੌਰਾ ਹੀ ਦੱਸਿਆ ਜਾ ਰਿਹਾ ਹੈ। ਸੰਦੀਪ ਲੰਘੇ ਕੱਲ੍ਹ ਹੀ ਪਿੰਡ ਦੇ ਹੋਰਨਾਂ ਵਿਅਕਤੀਆਂ ਨਾਲ ਦਿੱਲੀ ਦੀਆਂ ਸਰਹੱਦਾਂ ‘ਤੇ ਗਿਆ ਸੀ। ਧਿਆਨ ਰਹੇ ਕਿ ਕਿਸਾਨੀ ਸੰਘਰਸ਼ ਦੌਰਾਨ ਹੁਣ ਤੱਕ ਸੌ ਤੋਂ ਵੱਧ ਕਿਸਾਨਾਂ ਦੀ ਜਾਨ ਜਾ ਚੁੱਕੀ ਹੈ, ਪਰ ਮੋਦੀ ਸਰਕਾਰ ਦੇ ਕੰਨਾਂ ‘ਤੇ ਜੂੰ ਨਹੀਂ ਸਰਕ ਰਹੀ।
Check Also
ਸ਼ੋ੍ਰਮਣੀ ਅਕਾਲੀ ਦਲ ਦੇ ਨਵੇਂ ਪ੍ਰਧਾਨ ਦੀ ਚੋਣ 12 ਅਪ੍ਰੈਲ ਨੂੰ ਹੋਵੇਗੀ
ਡਾ. ਦਲਜੀਤ ਸਿੰਘ ਚੀਮਾ ਨੇ ਦਿੱਤੀ ਜਾਣਕਾਰੀ ਚੰਡੀਗੜ੍ਹ/ਬਿਊਰੋ ਨਿਊਜ਼ ਸ਼ੋ੍ਰਮਣੀ ਅਕਾਲੀ ਦਲ ਦੀ ਮੌਜੂਦਾ ਕਾਰਜਕਾਰੀ …