Breaking News
Home / ਭਾਰਤ / ਜੇਲ੍ਹਾਂ ‘ਚ ਬੰਦ ਕਿਸਾਨਾਂ ਦੀ ਰਿਹਾਈ ਦੀ ਮੰਗ ਵਾਲੀ ਪਟੀਸ਼ਨ ਦਿੱਲੀ ਹਾਈਕੋਰਟ ਵਲੋਂ ਖਾਰਜ

ਜੇਲ੍ਹਾਂ ‘ਚ ਬੰਦ ਕਿਸਾਨਾਂ ਦੀ ਰਿਹਾਈ ਦੀ ਮੰਗ ਵਾਲੀ ਪਟੀਸ਼ਨ ਦਿੱਲੀ ਹਾਈਕੋਰਟ ਵਲੋਂ ਖਾਰਜ

ਦਿੱਲੀ ਪੁਲਿਸ ਵਲੋਂ ਗ੍ਰਿਫਤਾਰ 122 ਵਿਅਕਤੀ ਦੀ ਸੂਚੀ ਜਾਰੀ
ਨਵੀਂ ਦਿੱਲੀ, ਬਿਊਰੋ ਨਿਊਜ਼
26 ਜਨਵਰੀ ਨੂੰ ਕਿਸਾਨਾਂ ਦੀ ਟਰੈਕਟਰ ਪਰੇਡ ਦੌਰਾਨ ਹੋਈ ਹਿੰਸਾ ਮੌਕੇ ਅਤੇ ਇਸ ਤੋਂ ਬਾਅਦ ਸਿੰਘੂ, ਟਿਕਰੀ ਅਤੇ ਗਾਜ਼ੀਪੁਰ ਬਾਰਡਰਾਂ ਤੋਂ ਗ਼ੈਰ-ਕਾਨੂੰਨੀ ਢੰਗ ਨਾਲ ਕਈ ਕਿਸਾਨਾਂ ਨੂੰ ਹਿਰਾਸਤ ਵਿਚ ਲੈ ਲਿਆ ਗਿਆ ਸੀ। ਇਸ ਸਬੰਧੀ ਜੇਲ੍ਹਾਂ ਵਿਚ ਬੰਦ ਕੀਤੇ ਕਿਸਾਨਾਂ ਅਤੇ ਹੋਰ ਵਿਅਕਤੀਆਂ ਦੀ ਰਿਹਾਈ ਲਈ ਨਿਰਦੇਸ਼ ਦੇਣ ਦੀ ਮੰਗ ਵਾਲੀ ਜਨਹਿੱਤ ਪਟੀਸ਼ਨ ਨੂੰ ਅੱਜ ਦਿੱਲੀ ਹਾਈਕੋਰਟ ਨੇ ਖ਼ਾਰਜ ਕਰ ਦਿੱਤਾ। ਇਸੇ ਦੌਰਾਨ 26 ਜਨਵਰੀ ਨੂੰ ਟਰੈਕਟਰ ਪਰੇਡ ਦੌਰਾਨ ਹਿੰਸਾ ਸਬੰਧੀ ਦਿੱਲੀ ਪੁਲਿਸ ਵੱਲੋਂ ਗ੍ਰਿਫ਼ਤਾਰ ਕੀਤੇ 122 ਵਿਅਕਤੀਆਂ ਦੀ ਸੂਚੀ ਵਿੱਚ ਛੇ ਬਜ਼ੁਰਗ ਤੇ ਦੋ ਨਾਬਾਲਗ ਸ਼ਾਮਲ ਹਨ। ਇਹ ਸੂਚੀ ਦਿੱਲੀ ਪੁਲਿਸ ਵਲੋਂ ਜਾਰੀ ਕੀਤੀ ਗਈ ਹੈ। ਗ੍ਰਿਫਤਾਰ ਕੀਤੇ ਵਿਅਕਤੀਆਂ ਵਿਚ ਪੰਜਾਬ ਦੇ ਜ਼ਿਲ੍ਹਾ ਫਤਿਹਗੜ੍ਹ ਸਾਹਿਬ ਦੇ 80 ਸਾਲਾ ਗੁਰਮੁਖ ਸਿੰਘ, ਸੰਗਰੂਰ ਜ਼ਿਲ੍ਹੇ ਦੇ ਖਨੌਰੀ ਕਲਾਂ ਪਿੰਡ ਦੇ 70 ਸਾਲਾ ਜੀਤ ਸਿੰਘ, ਮਾਨਸਾ ਜ਼ਿਲ੍ਹੇ ਦੇ ਬੋਹਾ ਪਿੰਡ ਦੇ 63 ਸਾਲਾ ਜੋਗਿੰਦਰ ਸਿੰਘ ਸ਼ਾਮਲ ਹਨ।

Check Also

ਪਾਕਿ ਲਈ ਜਾਸੂਸੀ ਕਰਨ ਵਾਲੀ ਜੋਤੀ ਮਲਹੋਤਰਾ ਸੀ ਲਗਜ਼ਰੀ ਜ਼ਿੰਦਗੀ ਦੀ ਸ਼ੌਕੀਨ

ਹਿਸਾਰ ਕੋਰਟ ਨੇ ਜੋਤੀ ਨੂੰ ਪੰਜ ਦਿਨਾ ਪੁਲਿਸ ਰਿਮਾਂਡ ’ਤੇ ਭੇਜਿਆ ਚੰਡੀਗੜ੍ਹ/ਬਿਊਰੋ ਨਿਊਜ਼ : ਹਰਿਆਣਾ …