ਜਦੋਂ ਤੱਕ ਹਿਰਾਸਤ ‘ਚ ਲਏ ਕਿਸਾਨ ਰਿਹਾਅ ਨਹੀਂ ਕੀਤੇ ਜਾਂਦੇ, ਉਦੋਂ ਤੱਕ ਸਰਕਾਰ ਨਾਲ ਨਹੀਂ ਕਰਾਂਗੇ ਗੱਲਬਾਤ
ਨਵੀਂ ਦਿੱਲੀ, ਬਿਊਰੋ ਨਿਊਜ਼
ਸੰਯੁਕਤ ਕਿਸਾਨ ਮੋਰਚਾ ਨੇ ਕਿਹਾ ਕਿ ਜਦ ਤੱਕ ਪੁਲਿਸ ਅਤੇ ਪ੍ਰਸ਼ਾਸਨ ਤਸ਼ੱਦਦ ਬੰਦ ਨਹੀਂ ਕਰਦਾ ਅਤੇ ਹਿਰਾਸਤ ਵਿੱਚ ਲਏ ਕਿਸਾਨਾਂ ਨੂੰ ਰਿਹਾਅ ਨਹੀਂ ਕੀਤਾ ਜਾਂਦਾ ਉਦੋਂ ਤੱਕ ਸਰਕਾਰ ਨਾਲ ਕੋਈ ‘ਰਸਮੀ’ ਗੱਲਬਾਤ ਨਹੀਂ ਕੀਤੀ ਜਾਏਗੀ। ਕਈ ਕਿਸਾਨ ਜੱਥੇਬੰਦੀਆਂ ਦੇ ਆਗੂਆਂ ਨੇ ਬਿਆਨ ਜਾਰੀ ਕੀਤਾ ਹੈ, ਜਿਸ ਵਿੱਚ ਆਰੋਪ ਲਾਇਆ ਗਿਆ ਹੈ ਕਿ ਸੜਕਾਂ ਵਿੱਚ ਕਿੱਲਾਂ ਠੋਕਣੀਆਂ, ਕੰਡਿਆਲੀ ਤਾਰਾਂ ਲਾਉਣਾ, ਅੰਦਰੂਨੀ ਸੜਕਾਂ ਨੂੰ ਬੰਦ ਕਰਨਾ, ਇੰਟਰਨੈੱਟ ਸੇਵਾਵਾਂ ਰੋਕਣਾ ਅਤੇ ਭਾਜਪਾ ਤੇ ਆਰਐੱਸਐੱਸ ਕਾਰਕੁਨਾਂ ਰਾਹੀਂ ਪ੍ਰਦਰਸ਼ਨ ਕਰਵਾਉਣੇ ਸਰਕਾਰ, ਪੁਲਿਸ ਅਤੇ ਪ੍ਰਸ਼ਾਸਨ ਦੀਆਂ ਯੋਜਨਾਬੱਧ ਚਾਲਾਂ ਹਨ। ਕਿਸਾਨ ਆਗੂਆਂ ਨੇ ਕਿਹਾ ਕਿ ਸੰਘਰਸ਼ਸ਼ੀਲ ਕਿਸਾਨਾਂ ਨੂੰ ਪ੍ਰੇਸ਼ਾਨ ਕਰਨਾ ਲੋਕਤੰਤਰ ‘ਤੇ ਸਿੱਧਾ ਹਮਲਾ ਹੈ।
Check Also
ਮਹਾਰਾਸ਼ਟਰ ’ਚ ਭਾਜਪਾ ਗੱਠਜੋੜ ਦੀ ਅਤੇ ਝਾਰਖੰਡ ’ਚ ਇੰਡੀਆ ਗੱਠਜੋੜ ਸਰਕਾਰ ਬਣਨਾ ਤੈਅ
ਏਕਨਾਥ ਛਿੰਦੇ ਬੋਲੇ ਤਿੰਨੋਂ ਪਾਰਟੀਆਂ ਦੀ ਸਲਾਹ ਨਾਲ ਬਣੇਗਾ ਅਗਲਾ ਮੁੱਖ ਮੰਤਰੀ ਮੁੰਬਈ/ਬਿਊਰੋ ਨਿਊਜ਼ : …