ਕਿਸਾਨੀ ਸੰਘਰਸ਼ ਰੋਕਣ ਲਈ ਗੱਡ ਦਿੱਤੇ ਤਿੱਖੇ ਸਰੀਏ
ਰਾਕੇਸ਼ ਟਿਕੈਤ ਨੇ ਕਿਹਾ, ਖੇਤੀ ਕਾਨੂੰਨ ਰੱਦ ਕਰਵਾ ਕੇ ਸਭ ਤੋਂ ਪਹਿਲਾਂ ਸ੍ਰੀ ਦਰਬਾਰ ਸਾਹਿਬ ਮੱਥਾ ਟੇਕਾਂਗੇ
ਨਵੀਂ ਦਿੱਲੀ, ਬਿਊਰੋ ਨਿਊਜ਼
ਖੇਤੀ ਕਾਨੂੰਨਾਂ ਖਿਲਾਫ ਦਿੱਲੀ ਦੀਆਂ ਸਰਹੱਦਾਂ ‘ਤੇ ਕਿਸਾਨੀ ਸੰਘਰਸ਼ ਲਗਾਤਾਰ ਜਾਰੀ ਹੈ। ਇਨ੍ਹਾਂ ਖੇਤੀ ਕਾਨੂੰਨਾਂ ਨੂੰ ਲੈ ਕੇ ਕੇਂਦਰ ਸਰਕਾਰ ਦੇ ਮੰਤਰੀਆਂ ਅਤੇ ਕਿਸਾਨਾਂ ਵਿਚਾਲੇ ਕਈ ਮੀਟਿੰਗਾਂ ਹੋਈਆਂ ਹਨ, ਜੋ ਬੇਸਿੱਟਾ ਹੀ ਰਹੀਆਂ ਹਨ। ਗਣਤੰਤਰ ਦਿਵਸ ਮੋਕੇ ਕਿਸਾਨਾਂ ਨੇ ਵੱਡੀ ਟਰੈਕਟਰ ਪਰੇਡ ਵੀ ਕੱਢੀ। ਹੁਣ ਦਿੱਲੀ ਪੁਲਿਸ ਵਲੋਂ ਸਿੰਘੂ ਅਤੇ ਟਿੱਕਰੀ ਬਾਰਡਰ ‘ਤੇ ਬੈਰੀਕੇਡਿੰਗ ਕੀਤੀ ਜਾ ਰਹੀ ਹੈ ਕਿ ਕਿਸਾਨ ਦਿੱਲੀ ‘ਚ ਦਾਖਲ ਨਾ ਹੋ ਸਕਣ। ਦਿੱਲੀ ਤੇ ਹਰਿਆਣਾ ਨੂੰ ਜੋੜਨ ਵਾਲੇ ਸਿੰਘੂ ਵਿਚ ਚਾਰ ਲੇਅਰ ਦੀ ਬੈਰੀਕੇਡਿੰਗ ਦੇ ਨਾਲ ਸੀਮੈਂਟ ਦੀਆਂ ਰੋਕਾਂ ਵਿਚ ਤਿੱਖੇ ਸਰੀਏ ਲਗਾਏ ਜਾ ਰਹੇ ਹਨ। ਮੋਦੀ ਸਰਕਾਰ ਵਲੋਂ ਦਿੱਲੀ ਨੂੰ ਜਾਂਦੇ ਰਸਤਿਆਂ ਵਿਚ ਅਜਿਹੀਆਂ ਰੋਕਾਂ ਲਗਾਈਆਂ ਜਾ ਰਹੀਆਂ ਜਿਵੇਂ ਅੰਤਰਰਾਸ਼ਟਰੀ ਸਰਹੱਦ ਹੋਵੇ। ਇਸੇ ਦੌਰਾਨ ਭਾਰਤੀ ਕਿਸਾਨ ਯੂਨੀਅਨ ਦੇ ਆਗੂ ਰਾਕੇਸ਼ ਟਿਕੈਤ ਨੇ ਕਿਹਾ ਕਿ ਇਹ ਅੰਦੋਲਨ ਜਲਦੀ ਖਤਮ ਹੋਣ ਵਾਲਾ ਨਹੀਂ ਹੈ। ਰਾਕੇਸ਼ ਟਿਕੈਤ ਨੇ ਕਿਹਾ ਕਿ ਖੇਤੀ ਕਾਨੂੰਨਾਂ ਨੂੰ ਰੱਦ ਕਰਵਾ ਕੇ ਸਭ ਤੋਂ ਪਹਿਲਾਂ ਉਹ ਵਾਹਿਗੁਰੂ ਦਾ ਸ਼ੁਕਰਾਨਾ ਕਰਨ ਲਈ ਸ੍ਰੀ ਦਰਬਾਰ ਸਾਹਿਬ ਅੰਮ੍ਰਿਤਸਰ ਵਿਖੇ ਨਤਮਸਤਕ ਹੋਣਗੇ।
Check Also
ਪ੍ਰਧਾਨ ਮੰਤਰੀ ਨਰਿੰਦਰ ਮੋਦੀ ਨੇ ਸ੍ਰੀਲੰਕਾ ਤੋਂ ਮਛੂਆਰਿਆਂ ਦੀ ਰਿਹਾਈ ਦੀ ਕੀਤੀ ਮੰਗ
ਤਮਿਲਾਂ ਨੂੰ ਪੂਰਾ ਅਧਿਕਾਰ ਦੇਣ ਦੀ ਵੀ ਕੀਤੀ ਗੱਲ ਕੋਲੰਬੋ/ਬਿਊਰੋ ਨਿਊਜ਼ : ਪ੍ਰਧਾਨ ਮੰਤਰੀ ਨਰਿੰਦਰ …