ਲੜਕੇ ਤੇ ਲੜਕੀਆਂ ਨੂੰ ਫੌਜ ‘ਚ ਜਾਣ ਲਈ ਮਿਲੇਗੀ ਸਹਾਇਤਾ
ਚੰਡੀਗੜ੍ਹ, ਬਿਊਰੋ ਨਿਊਜ਼
ਪੰਜਾਬ ਦੇ ਮੁੱਖ ਮੰਤਰੀ ਕੈਪਟਨ ਅਮਰਿੰਦਰ ਸਿੰਘ ਨੇ ਹੁਸ਼ਿਆਰਪੁਰ ਜ਼ਿਲ੍ਹੇ ‘ਚ ਬਜਵਾੜਾ ਵਿਖੇ ਬਣਨ ਵਾਲੇ ਸਰਦਾਰ ਬਹਾਦਰ ਅਮੀਂ ਚੰਦ ਸੋਨੀ ਆਰਮਡ ਫੋਰਸਿਜ਼ ਪ੍ਰੈਪਰੇਟਰੀ ਇੰਸਟੀਚਿਊਟ ਦਾ ਵਰਚੂਅਲ ਤੌਰ ‘ਤੇ ਨੀਂਹ ਪੱਥਰ ਰੱਖਿਆ। ਜਿਸ ਨਾਲ ਸੂਬੇ ਦੇ ਹੋਰ ਨੌਜਵਾਨਾਂ ਨੂੰ ਰੱਖਿਆ ਸੇਵਾਵਾਂ ‘ਚ ਆਪਣਾ ਭਵਿੱਖ ਬਣਾਉਣ ਲਈ ਵੱਡੇ ਮੌਕੇ ਹਾਸਲ ਹੋਣਗੇ। 27 ਕਰੋੜ ਰੁਪਏ ਦੀ ਲਾਗਤ ਨਾਲ 12 ਏਕੜ ਰਕਬੇ ‘ਚ ਬਣਨ ਵਾਲੇ ਇਸ ਮਾਣਮੱਤੇ ਪ੍ਰਾਜੈਕਟ ਦਾ ਨਿਰਮਾਣ ਕਾਰਜ ਲੋਕ ਨਿਰਮਾਣ ਵਿਭਾਗ ਵਲੋਂ ਕੀਤਾ ਜਾ ਰਿਹਾ ਹੈ, ਜਿਸ ਨੂੰ ਸਾਲ 2021 ਦੇ ਅਖੀਰ ਤੱਕ ਮੁਕੰਮਲ ਕੀਤਾ ਜਾਵੇਗਾ। ਇਸ ਸੰਸਥਾ ‘ਚ ਸਾਲਾਨਾ 270 ਉਮੀਦਵਾਰ ਸਿਖਲਾਈ ਹਾਸਲ ਕਰਿਆ ਕਰਨਗੇ। ਮੁੱਖ ਮੰਤਰੀ ਨੇ ਕਿਹਾ ਕਿ ਨਵਾਂ ਬਣਨ ਵਾਲਾ ਇਹ ਆਰਮਡ ਫੋਰਸਿਜ ਪ੍ਰੈਪਰੇਟਰੀ ਇੰਸਟੀਚਿਊਟ ਸਾਡੇ ਨੌਜਵਾਨ ਲੜਕੇ ਲੜਕੀਆਂ ਦੇ ਫ਼ੌਜ ‘ਚ ਜਾਣ ਦੇ ਸੁਪਨਿਆਂ ਨੂੰ ਸਾਕਾਰ ਕਰਨ ‘ਚ ਬਹੁਤ ਸਹਾਈ ਸਿੱਧ ਹੋਵੇਗਾ।
Home / ਪੰਜਾਬ / ਕੈਪਟਨ ਅਮਰਿੰਦਰ ਨੇ ਹੁਸ਼ਿਆਰਪੁਰ ‘ਚ ਬਣਨ ਵਾਲੇ ਆਰਮਡ ਫੋਰਸਿਜ਼ ਪ੍ਰੈਪਰੇਟਰੀ ਇੰਸਟੀਚਿਊਟ ਦਾ ਵਰਚੂਅਲ ਤੌਰ ‘ਤੇ ਰੱਖਿਆ ਨੀਂਹ ਪੱਥਰ
Check Also
ਮੁੱਖ ਮੰਤਰੀ ਭਗਵੰਤ ਮਾਨ ਨੇ ਮੰਚ ਤੋਂ ਰਾਜਪਾਲ ਗੁਲਾਬ ਚੰਦ ਕਟਾਰੀਆ ਦੀ ਕੀਤੀ ਤਾਰੀਫ਼
ਕਿਹਾ : ਰਾਜਪਾਲ ਦੇ ਚੰਗੇ ਤਜ਼ਰਬੇ ਦਾ ਸਾਡੀ ਸਰਕਾਰ ਨੂੰ ਮਿਲ ਰਿਹਾ ਹੈ ਫਾਇਦਾ ਚੰਡੀਗੜ੍ਹ/ਬਿਊਰੋ …