Breaking News
Home / ਭਾਰਤ / ਅਮਰੀਕੀ ਉਪ ਰਾਸ਼ਟਰਪਤੀ ਕਮਲਾ ਹੈਰਿਸ ਦੀ ਭਤੀਜੀ ਨੇ ਵੀ ਕਿਸਾਨਾਂ ਦਾ ਕੀਤਾ ਸਮਰਥਨ

ਅਮਰੀਕੀ ਉਪ ਰਾਸ਼ਟਰਪਤੀ ਕਮਲਾ ਹੈਰਿਸ ਦੀ ਭਤੀਜੀ ਨੇ ਵੀ ਕਿਸਾਨਾਂ ਦਾ ਕੀਤਾ ਸਮਰਥਨ

ਕਿਹਾ, ਦੁਨੀਆ ਦੇ ਸਭ ਤੋਂ ਵੱਡੇ ਲੋਕਤੰਤਰ ‘ਤੇ ਹੋ ਰਿਹਾ ਹਮਲਾ
ਨਵੀਂ ਦਿੱਲੀ, ਬਿਊਰੋ ਨਿਊਜ਼
ਪੰਜਾਬ ਅਤੇ ਦਿੱਲੀ ਦੀਆਂ ਸਰਹੱਦਾਂ ‘ਤੇ ਚੱਲ ਰਹੇ ਕਿਸਾਨੀ ਸੰਘਰਸ਼ ਦੀਆਂ ਗੱਲਾਂ ਹੁਣ ਵਿਦੇਸ਼ਾਂ ਵਿਚ ਵੀ ਚੱਲ ਰਹੀਆਂ ਹਨ ਅਤੇ ਕਿਸਾਨਾਂ ਨਾਲ ਹਮਦਰਦੀ ਜਤਾਈ ਜਾ ਰਹੀ ਹੈ। ਇਸ ਦੇ ਚੱਲਦਿਆਂ ਅਮਰੀਕਾ ਦੀ ਉਪ ਰਾਸ਼ਟਰਪਤੀ ਕਮਲਾ ਹੈਰਿਸ ਦੀ ਭਤੀਜੀ ਮੀਨਾ ਹੈਰਿਸ ਨੇ ਟਵੀਟ ਕਰਕੇ ਭਾਰਤ ‘ਚ ਚੱਲ ਰਹੇ ਕਿਸਾਨ ਅੰਦੋਲਨ ‘ਤੇ ਟਿੱਪਣੀ ਕੀਤੀ ਹੈ। ਉਨ੍ਹਾਂ ਲਿਖਿਆ ਹੈ ਕਿ ਦੁਨੀਆ ਦੇ ਸਭ ਤੋਂ ਵੱਡੇ ਲੋਕਤੰਤਰ ‘ਤੇ ਹਮਲਾ ਹੋਇਆ ਹੈ। ਉਨ੍ਹਾਂ ਟਵੀਟ ਕੀਤਾ ਅਤੇ ਲਿਖਿਆ ਕਿ ਇਕ ਮਹੀਨੇ ਤੋਂ ਵੀ ਘੱਟ ਸਮਾਂ ਪਹਿਲਾਂ ਦੁਨੀਆ ਦੇ ਸਭ ਤੋਂ ਪੁਰਾਣੇ ਲੋਕਤੰਤਰ ‘ਤੇ ਹਮਲਾ ਹੋਇਆ ਸੀ ਅਤੇ ਹੁਣ ਅਸੀਂ ਸਭ ਤੋਂ ਵੱਡੀ ਆਬਾਦੀ ਵਾਲੇ ਲੋਕਤੰਤਰ ‘ਤੇ ਹਮਲਾ ਹੁੰਦਿਆਂ ਦੇਖ ਰਹੇ ਹਾਂ। ਇਹ ਇਕ ਦੂਜੇ ਨਾਲ ਜੁੜਿਆ ਹੋਇਆ ਹੈ। ਸਾਨੂੰ ਸਾਰਿਆਂ ਨੂੰ ਭਾਰਤ ‘ਚ ਇੰਟਰਨੈੱਟ ਸ਼ਟਡਾਊਨ ਅਤੇ ਕਿਸਾਨ ਅੰਦੋਲਨਕਾਰੀਆਂ ‘ਤੇ ਸੁਰੱਖਿਆ ਬਲਾਂ ਦੀ ਹਿੰਸਾ ਨੂੰ ਲੈ ਕੇ ਨਾਰਾਜ਼ਗੀ ਜਤਾਉਣੀ ਚਾਹੀਦੀ ਹੈ।

Check Also

ਆਈਪੀਐੱਲ ਪ੍ਰੀਮੀਅਰ ਲੀਗ ਲਈ ਲਖਨਊ ਸੁਪਰ ਜਾਇੰਟਸ ਨੇ ਰਿਸ਼ਭ ਪੰਤ ਦੀ ਲਗਾਈ 27 ਕਰੋੜ ਰੁਪਏ ਬੋਲੀ

ਸ਼੍ਰੇਅਸ ਅਈਅਰ ’ਤੇ ਲੱਗੀ 26.75 ਕਰੋੜ ਰੁਪਏ ਦੀ ਬੋਲੀ ਸਾਊਦੀ ਅਰਬ/ਬਿਊਰੋ ਨਿਊਜ਼ : ਭਾਰਤੀ ਕਿ੍ਰਕਟ …