ਵਿਦੇਸ਼ੀ ਹਸਤੀਆਂ ਦੇ ਵਿਰੋਧ ਤੋਂ ਬਾਅਦ ਸਰਕਾਰ ਦੇ ਸਮਰਥਨ ‘ਚ ਆਏ ਅਕਸ਼ੈ ਕੁਮਾਰ
ਨਵੀਂ ਦਿੱਲੀ, ਬਿਊਰੋ ਨਿਊਜ਼
ਪੋਪ ਸਟਾਰ ਰਿਹਾਨਾ ਵਲੋਂ ਕਿਸਾਨ ਅੰਦੋਲਨ ਨੂੰ ਲੈ ਕੇ ਕੀਤੇ ਟਵੀਟ ਤੋਂ ਬਾਅਦ ਕਿਸਾਨ ਅੰਦੋਲਨ ਦੀ ਗੂੰਜ ਹੁਣ ਕੌਮਾਂਤਰੀ ਪੱਧਰ ‘ਤੇ ਸੁਣਾਈ ਦੇਣ ਲੱਗੀ ਹੈ। ਰਿਹਾਨਾ ਤੋਂ ਬਾਅਦ ਗਰੇਟ ਥਨਬਰਗ ਨੇ ਵੀ ਕਿਸਾਨ ਅੰਦੋਲਨ ਦੇ ਸਮਰਥਨ ‘ਚ ਟਵੀਟ ਕੀਤੇ। ਸੋਸ਼ਲ ਮੀਡੀਆ ‘ਤੇ ਸਰਕਾਰ ਦੀ ਬਦਨਾਮੀ ਹੁੰਦਿਆਂ ਦੇਖ ਭਾਰਤ ਸਰਕਾਰ ਦੇ ਵਿਦੇਸ਼ ਮੰਤਰਾਲੇ ਨੇ ਵੀ ਇਕ ਸਪਸ਼ਟੀਕਰਨ ਜਾਰੀ ਕੀਤਾ। ਸਰਕਾਰ ਵਲੋਂ ਕਿਹਾ ਗਿਆ ਕਿ ਕਿਸਾਨ ਅੰਦੋਲਨ ਦੇ ਮਾਮਲੇ ‘ਤੇ ਕਿਸੇ ਵੀ ਤਰ੍ਹਾਂ ਦੀ ਟਿੱਪਣੀ ਕਰਨ ਤੋਂ ਪਹਿਲਾਂ ਮਾਮਲੇ ਨੂੰ ਪੂਰੀ ਤਰ੍ਹਾਂ ਸਮਝੋ ਅਤੇ ਫਿਰ ਤੱਥਾਂ ਨੂੰ ਲੈ ਕੇ ਬਿਆਨ ਦਿਓ। ਹੁਣ ਬਾਲੀਵੁੱਡ ਸਟਾਰ ਅਕਸ਼ੈ ਕੁਮਾਰ ਨੇ ਵੀ ਭਾਰਤ ਸਰਕਾਰ ਦਾ ਸਮਰਥਨ ਕੀਤਾ ਹੈ। ਅਕਸ਼ੈ ਕੁਮਾਰ ਨੇ ਕਿਹਾ ਕਿ ਵਿਵਾਦ ਪੈਦਾ ਕਰਨ ਵਾਲੇ ਲੋਕਾਂ ਵੱਲ ਧਿਆਨ ਦੇਣ ਦੀ ਬਜਾਏ, ਦੋਸਤਾਨਾ ਹੱਲ ਦਾ ਸਮਰਥਨ ਕਰੀਏ।
Check Also
ਪਿ੍ਅੰਕਾ ਗਾਂਧੀ ਨੇ ਸੰਸਦ ਮੈਂਬਰ ਵਜੋਂ ਚੁੱਕੀ ਸਹੁੰ
ਪਹਿਲੀ ਵਾਰ ਲੋਕ ਸਭਾ ਮੈਂਬਰ ਬਣੀ ਹੈ ਪਿ੍ਰਅੰਕਾ ਨਵੀਂ ਦਿੱਲੀ/ਬਿਊਰੋ ਨਿਊਜ਼ ਭਾਰਤੀ ਸੰਸਦ ਦੇ ਸਰਦ …