ਚੀਫ ਜਸਟਿਸ ਬੋਲੇ, ਸਰਕਾਰ ਕੋਲ ਕਰੋ ਅਪੀਲ
ਨਵੀਂ ਦਿੱਲੀ, ਬਿਊਰੋ ਨਿਊਜ਼
ਸੁਪਰੀਮ ਕੋਰਟ ਨੇ ਗਣਤੰਤਰ ਦਿਵਸ ਮੌਕੇ ਕਿਸਾਨਾਂ ਦੀ ਟਰੈਕਟਰ ਪਰੇਡ ਦੌਰਾਨ ਹੋਈ ਹਿੰਸਾ ਵਿਰੁੱਧ ਦਾਇਰ ਪਟੀਸ਼ਨਾਂ ਖਾਰਜ ਕਰਦਿਆਂ ਇਨ੍ਹਾਂ ‘ਤੇ ਸੁਣਵਾਈ ਕਰਨ ਤੋਂ ਇਨਕਾਰ ਕਰ ਦਿੱਤਾ ਹੈ। ਸੁਪਰੀਮ ਕੋਰਟ ਨੇ ਪਟੀਸ਼ਨ ਕਰਤਾਵਾਂ ਨੂੰ ਕਿਹਾ ਹੈ ਕਿ ਉਹ ਸਰਕਾਰ ਕੋਲ ਅਪੀਲ ਕਰਨ। ਸੁਣਵਾਈ ਦੌਰਾਨ ਚੀਫ਼ ਜਸਟਿਸ ਨੇ ਕਿਹਾ ਕਿ ਸਾਨੂੰ ਉਮੀਦ ਹੈ ਕਿ ਸਰਕਾਰ ਇਸ ਮਾਮਲੇ ‘ਚ ਕਾਰਵਾਈ ਕਰ ਰਹੀ ਹੈ, ਅਜਿਹੇ ਵਿਚ ਅਸੀਂ ਇਸ ਮਾਮਲੇ ‘ਚ ਦਖ਼ਲ ਨਹੀਂ ਦੇਣਾ ਚਾਹੁੰਦੇ ਹਾਂ, ਤੁਸੀਂ ਸਰਕਾਰ ਕੋਲ ਅਪੀਲ ਕਰੋ। ਜ਼ਿਕਰਯੋਗ ਹੈ ਕਿ ਪਟੀਸ਼ਨਾਂ ਵਿਚ ਮਾਮਲੇ ਦੀ ਜਾਂਚ ਰਿਟਾਇਰਡ ਜੱਜਾਂ ਕੋਲੋਂ ਕਰਵਾਉਣ ਲਈ ਕਿਹਾ ਗਿਆ ਸੀ। ਇਸੇ ਦੌਰਾਨ 140 ਦੇ ਕਰੀਬ ਵਕੀਲਾਂ ਨੇ ਚੀਫ਼ ਜਸਟਿਸ ਐਸ. ਏ. ਬੋਬੜੇ ਨੂੰ ਦਸਤਖ਼ਤਾਂ ਵਾਲੀ ਇਕ ਪਟੀਸ਼ਨ ਭੇਜੀ ਹੈ, ਜਿਸ ‘ਚ ਉਨ੍ਹਾਂ ਨੇ ਅਪੀਲ ਕੀਤੀ ਹੈ ਕਿ ਉਹ ਕਿਸਾਨਾਂ ਦੇ ਵਿਰੋਧ ਪ੍ਰਦਰਸ਼ਨ ਵਾਲੀਆਂ ਥਾਵਾਂ ਦੇ ਨੇੜੇ ਮੋਬਾਇਲ ਇੰਟਰਨੈੱਟ ਦੀ ਮੁਅੱਤਲੀ ਦਾ ਖ਼ੁਦ ਨੋਟਿਸ ਲੈਣ।
Check Also
ਸੰਵਿਧਾਨ ਦਿਵਸ ਮੌਕੇ ਰਾਸ਼ਟਰਪਤੀ ਨੇ ਸੰਸਦ ਦੇ ਸਾਂਝੇ ਸਦਨ ਨੂੰ ਕੀਤਾ ਸੰਬੋਧਨ
ਇਕ ਵਿਸ਼ੇਸ਼ ਯਾਦਗਾਰੀ ਸਿੱਕਾ ਅਤੇ ਡਾਕ ਟਿਕਟ ਵੀ ਜਾਰੀ ਨਵੀਂ ਦਿੱਲੀ/ਬਿਊਰੋ ਨਿਊਜ਼ ਅੱਜ ਮੰਗਲਵਾਰ ਨੂੰ …